ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਕੰਮਕਾਰ ਦੇ ਸਿਲਸਿਲੇ ਵਿਚ ਵਿਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ, ਉੱਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਪੜ੍ਹਾਈ ਕਰਨ ਲਈ ਬਾਹਰਲੇ ਦੇਸ਼ਾਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ ਜਿਸ ਨੇ ਕਈ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਿਦੇਸ਼ਾਂ ਵਿਚ ਪੜਾਈ ਕਰਨ ਗਏ ਇਨ੍ਹਾਂ ਵਿਦਿਆਰਥੀਆਂ ਵੱਲੋਂ ਜਿਥੇ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਪੜ੍ਹਾਈ ਕੀਤੀ ਜਾਂਦੀ ਹੈ। ਉਥੇ ਹੀ ਕਈ ਨੌਜਵਾਨਾਂ ਦੀ ਮੌਤ ਨਸ਼ਿਆ ਤੇ ਸੜਕ ਹਾਦਸਿਆਂ ਦੇ ਕਾਰਨ ਹੋਈ ਹੈ। ਹੁਣ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਟਰੱਕ ਡਰਾਈਵਰ ਦੀ ਭਿਆਨਕ ਹਾਦਸੇ ਵਿੱਚ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਦੇ ਕੈਲਗਰੀ ਵਿਚ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਨਾਲ 29 ਸਾਲਾਂ ਦੇ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸ ਦਈਏ ਕਿ 29 ਸਾਲਾਂ ਪੰਜਾਬੀ ਨੌਜਵਾਨ ਹਰਮੀਤ ਸਿੰਘ ਜਿੱਥੇ ਆਪਣਾਂ ਟਰੱਕ ਖਰਾਬ ਹੋਣ ਤੇ ਰਿਪੇਅਰ ਕਰਾਉਣ ਵਾਸਤੇ ਸੜਕ ਦੇ ਕਿਨਾਰੇ ਤੇ ਖੜਾ ਉਡੀਕ ਕਰ ਰਿਹਾ ਸੀ।

ਉਸ ਸਮੇਂ ਹੀ ਇਕ ਹੋਰ ਟਰੱਕ ਵੱਲੋਂ ਉਸ ਦੇ ਰੱਥ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਥੇ ਇਹ ਹਾਦਸਾ ਇੰਨਾ ਭਿਆਨਕ ਸੀ ਉਥੇ ਹੀ ਇਸ ਹਾਦਸੇ ਵਿੱਚ ਨੌਜਵਾਨ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਦੱਸ ਦਈਏ ਕਿ ਨੌਜਵਾਨ ਨੂੰ ਟਰੱਕ ਦਾ ਲਾਇਸੰਸ ਕੁਝ ਸਮਾਂ ਪਹਿਲਾਂ ਹੀ ਹਾਸਲ ਹੋਇਆ ਸੀ।

ਇਹ ਘਟਨਾ ਸ਼ੁੱਕਰਵਾਰ ਨੂੰ ਸਵੇਰੇ ਤਿੰਨ ਵਜੇ ਐਲਬਰਟਾ ਦੇ ਚੈਸਟਰ ਮੇਅਰ ਵਿੱਚ ਵਾਪਰੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।


                                       
                            
                                                                   
                                    Previous Postਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਡ ਵਰਾਂਡੇ ਚ ਹੀ ਦਬਿਆ, ਕੀਤੀਆਂ ਹੈਵਾਨੀਅਤ ਦੀਆਂ ਹੱਦਾਂ ਪਾਰ
                                                                
                                
                                                                    
                                    Next Postਪੰਜਾਬ ਚ ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਲਈ ਮੀਂਹ ਦਾ ਜਾਰੀ ਹੋਇਆ ਅਲਰਟ
                                                                
                            
               
                            
                                                                            
                                                                                                                                            
                                    
                                    
                                    



