BREAKING NEWS
Search

ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ , ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਸਾਰ ਹੀ ਕਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ, ਜਿਸ ਕਾਰਨ ਪੰਜਾਬੀ ਭਾਈਚਾਰੇ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ l ਦਰਅਸਲ ਕਨੇਡਾ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ, ਜਿਸ ਕਾਰਨ ਪਿੰਡ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ 28 ਸਾਲਾ ਨੌਜਵਾਨ ਯੁਗਵੀਰ ਕਰਨ ਦੀ ਮੌਤ ਹੋ ਗਈ । ਜਿਸ ਕਾਰਨ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l ਉਧਰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਰਕੀਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ ਕਾਕਾ ਸਾਰੋਂ ਦਾ ਪੋਤਾ ਸੀ। ਮ੍ਰਿਤਕ ਨੌਜਵਾਨ ਦਾ ਪਿਤਾ ਅਰੁਣਧੀਰ ਸਿੰਘ ਕਾਕਾ ਸਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਰਹਿ ਚੁੱਕਿਆ ਹੈ, ਇਹ ਟੱਬਰ ਸਿਆਸਤ ਨਾਲ ਜੁੜਿਆ ਹੋਇਆ ਸੀ ।

ਪਿੰਡ ਵਿੱਚ ਰਹਿੰਦੇ ਦਾਦਾ ਜੀ ਦਾ ਰੋ ਰੋ ਹੋਇਆ ਬੁਰਾ ਹਾਲ ਹੋ ਗਿਆ, ਉਧਰ ਪਿੰਡ ਦੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਗਿਆ ਕਿ ਮ੍ਰਿਤਕ ਦੇ ਮਾਤਾ ਪਿਤਾ ਕੁਝ ਸਮੇਂ ਤੋਂ ਕਨੇਡਾ ਵਿੱਚ ਹੀ ਰਹਿੰਦੇ ਹਨ । ਮ੍ਰਿਤਕ ਨੌਜਵਾਨ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਉਸਦੇ ਮਾਤਾ ਪਿਤਾ ਵੀ ਉਸ ਕੋਲ ਕੈਨੇਡਾ ਰਹਿੰਦੇ ਹਨ।

ਇਹ ਪਰਿਵਾਰ ਖੁਸ਼ੀ ਨਾਲ ਆਪਣਾ ਜੀਵਨ ਬਤੀਤ ਕਰਦੇ ਪਏ ਸੀ, ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਤਰੀਕੇ ਦੇ ਨਾਲ ਉਹਨਾਂ ਦੇ ਜਵਾਨ ਪੁੱਤ ਦੀ ਮੌਤ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਸਾਲ ਵੀ ਵਿਦੇਸ਼ਾਂ ਤੋਂ ਅਜਿਹੀਆਂ ਹੀ ਮੰਦਭਾਗੀਆਂ ਖਬਰਾਂ ਸਾਹਮਣੇ ਆਈਆਂ, ਜਿੱਥੇ ਵਿਦੇਸ਼ ਜਾ ਕੇ ਪੰਜਾਬੀ ਨੌਜਵਾਨਾਂ ਦੀ ਕਿਸੇ ਕਾਰਨ ਵਸ਼ ਮੌਤ ਹੋ ਗਈ

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹਰ ਕਿਸੇ ਦੇ ਵੱਲੋਂ ਇਹ ਕਾਮਨਾ ਕੀਤੀ ਜਾ ਰਹੀ ਸੀ ਕਿ ਇਹ ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ ਤੇ ਇਸ ਸਾਲ ਦੇ ਵਿੱਚ ਅਜਿਹੀ ਕੋਈ ਵੀ ਮੰਦਭਾਗੀ ਖਬਰ ਵਿਦੇਸ਼ ਤੋਂ ਨਾ ਆਵੇ l ਪਰ ਸਾਲ ਚੜਦੇ ਸਾਰ ਹੀ ਕਨੇਡਾ ਤੋਂ ਇਹ ਦੁੱਖਦਾਈ ਖਬਰ ਸਾਹਮਣੇ ਆਈ l ਜਿੱਥੇ ਦਿਲ ਦਾ ਦੌਰਾ ਪੈਣ ਕਾਰਨ 28 ਸਾਲਾ ਨੌਜਵਾਨ ਪੁੱਤ ਦੀ ਮੌਤ ਹੋ ਗਈ।