ਕੈਪਟਨ ਨੇ ਵਿਦਿਆਰਥੀਆਂ ਲਈ ਕਰਤਾ ਇਹ ਵੱਡਾ ਐਲਾਨ, ਸਕੂਲੀ ਬੱਚਿਆਂ ਚ ਛਾ ਗਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬੱਚਿਆਂ ਦੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਨਵੇਂ ਉਪਰਾਲੇ ਕਰਦੀ ਰਹਿੰਦੀ ਹੈ। ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਇਨ੍ਹਾਂ ਨੂੰ ਮੌਕੇ ‘ਤੇ ਸਾਂਭ ਲਿਆ ਜਾਵੇ ਤਾਂ ਆਉਣ ਵਾਲੇ ਮਾੜੇ ਸਮੇਂ ਵਿੱਚ ਇਹ ਦੇਸ਼ ਨੂੰ ਜ਼ਰੂਰ ਸੰਭਾਲ ਲੈਂਦੇ ਹਨ। ਦੇਸ਼ ਦੀ ਵਿਕਾਸ ਦਰ ਵੀ ਇਹਨਾਂ ਦੇ ਉੱਪਰ ਹੀ ਨਿਰਭਰ ਕਰਦੀ ਹੈ। ਦੇਸ਼ ਦੀ ਤਰੱਕੀ ਨੂੰ ਬਣਾਈ ਰੱਖਣ ਲਈ ਸਾਰੇ ਸੂਬੇ ਆਪਣੇ-ਆਪਣੇ ਪੱਧਰ ਉੱਤੇ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ।

ਅਜਿਹੇ ਵਿੱਚ ਹੀ ਪੰਜਾਬ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੋਟੇ ਸਕੂਲੀ ਬੱਚਿਆਂ ਲਈ ਇੱਕ ਅਹਿਮ ਐਲਾਨ ਕਰ ਦਿੱਤਾ ਹੈ। ਇਸ ਐਲਾਨ ਦੇ ਨਾਲ ਇੱਕ ਅਹਿਮ ਮਿਸ਼ਨ ਪੂਰੇ ਪੰਜਾਬ ਭਰ ਦੇ ਵਿੱਚ ਚਲਾਇਆ ਜਾਵੇਗਾ ਜਿਸ ਦੇ ਤਹਿਤ ਛੋਟੇ ਸਕੂਲੀ ਬੱਚਿਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾਵੇਗਾ। ਪੰਜਾਬ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀ ਬਿਹਤਰ ਬੁਨਿਆਦ ਤਿਆਰ ਕਰਨ ਦੇ ਉਦੇਸ਼ ਨਾਲ ਮਿਸ਼ਨ 100% ਦੀ ਸ਼ੁਰੂਆਤ ਕੀਤੀ ਗਈ ਹੈ।

ਜਿਸ ਤਹਿਤ ਸਾਲ 2020-2021 ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦਾ 100 ਫੀਸਦੀ ਨਤੀਜਾ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਇੱਕ ਵਰਚੁਅਲ ਪ੍ਰੋਗਰਾਮ ਰਾਹੀਂ 1,467 ਸਮਾਰਟ ਸਕੂਲਾਂ ਦਾ ਉਦਘਾਟਨ ਕਰਨ ਤੋਂ ਬਾਅਦ 372 ਪ੍ਰਾਇਮਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 2,625 ਟੈਬਲੈਟਸ ਵੰਡੇ ਗਏ।

ਇਸ ਜਾਣਕਾਰੀ ਨੂੰ ਬੀਤੇ ਦਿਨ ਇੱਕ ਟਵੀਟ ਰਾਹੀਂ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਸੀ ਕਿ ਕੱਲ ਪ੍ਰੀ ਪ੍ਰਾਇਮਰੀ ਸਕੂਲਾਂ ਵਿੱਚ 2,625 ਟੈਬਲੇਟਸ ਵੰਡੇ ਜਾਣਗੇ ਅਤੇ ਸੂਬੇ ਵਿੱਚ ਇੱਕ ਹਜ਼ਾਰ ਸਮਾਰਟ ਸਕੂਲ ਵੀ ਲਾਂਚ ਕੀਤੇ ਜਾਣਗੇ ਤਾਂ ਜੋ ਬੱਚੇ ਚੰਗੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਟੈਬਲੇਟ ਨਾਲ ਜੁੜੀ ਡਿਟੇਲ ਦਾ ਵੀਡੀਓ ਪੰਜਾਬ ਦੀ ਜਨਤਾ ਨਾਲ ਸਾਂਝਾ ਕਰਨਗੇ।

ਇੱਥੇ ਇਹ ਗੱਲ ਗੌਰ ਕਰਨ ਯੋਗ ਹੈ ਕਿ ਸਾਲ 2017 ਵਿੱਚ ਕਾਂਗਰਸ ਸਰਕਾਰ ਨੇ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਅਗਸਤ 2020 ਵਿੱਚ ਸ਼ੁਰੂ ਕਰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਵੰਡੇ ਗਏ ਸਨ। ਪਰ ਵਿਰੋਧੀ ਧਿਰ ਨੇ ਇਹ ਸਵਾਲ ਉਠਾਇਆ ਸੀ ਕਿ ਸਮਾਰਟ ਫੋਨ ਵੰਡਣ ਦਾ ਐਲਾਨ ਸੂਬੇ ਦੇ ਸਾਰੇ ਨੌਜਵਾਨਾਂ ਲਈ ਕੀਤਾ ਗਿਆ ਸੀ ਨਾ ਕਿ ਸਿਰਫ ਵਿਦਿਆਰਥੀਆਂ ਲਈ।