BREAKING NEWS
Search

ਕੈਪਟਨ ਨੇ 30 ਨਵੰਬਰ ਤੱਕ ਸਕੂਲਾਂ ਬਾਰੇ ਦਿਤੇ ਇਹ ਹੁਕਮ – ਬੱਚਿਆਂ ਚ ਛਾਈ ਖੁਸ਼ੀ

ਤਾਜਾ ਵੱਡੀ ਖਬਰ

ਕਰੋਨਾ ਮਾਹਵਾਰੀ ਦੇ ਚਲਦੇ ਹੋਏ ਸੂਬਾ ਸਰਕਾਰ ਵੱਲੋਂ ਸਕੂਲ ਖੋਲਣ ਦੇ ਆਦੇਸ਼ ਦਿੱਤੇ ਗਏ ਸਨ। ਕਿਉਂਕਿ ਇਹ ਫੈਸਲਾ ਕੇਸਾਂ ਵਿਚ ਆਈ ਕਮੀ ਦੇ ਬਾਅਦ ਹੀ ਲਿਆ ਗਿਆ ਹੈ। ਉੱਥੇ ਹੀ ਸਕੂਲਾਂ ਦੇ ਸਟਾਫ਼ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਪਰ ਹੁਣ ਮੁੱਖ ਮੰਤਰੀ ਪੰਜਾਬ ਨੇ 30 ਨਵੰਬਰ ਤੱਕ ਸਕੂਲਾਂ ਬਾਰੇ ਹੋਰ ਹੁਕਮ ਦੇ ਦਿੱਤੇ ਹਨ।

ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਰੋਨਾ ਮਹਾਮਾਰੀ ਦੇ ਚਲਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਵੇਖ ਕੇ ਕੈਪਟਨ ਅਮਰਿੰਦਰ ਸਿੰਘ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਹਨ, ਕਿ 30 ਨਵੰਬਰ ਤੱਕ ਸਾਰੇ ਸਰਕਾਰੀ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਸਾਫ ਸੁਥਰਾ ਪਾਣੀ ਲੋੜੀਂਦੀ ਮਾਤਰਾ ਵਿੱਚ ਮੁਹਈਆ ਕਰਵਾਇਆ ਜਾਵੇ।ਤਾਂ ਜੋ ਬੱਚਿਆਂ ਨੂੰ ਸਿਹਤ ਸਬੰਧੀ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਸ ਸਬੰਧੀ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਤੇ ਸਿਹਤਮੰਦ ਪੰਜਾਬ ਪ੍ਰੋਗਰਾਮ ਤਹਿਤ ਵੱਡੇ ਪੱਧਰ ਤੇ ਮੁਹਿੰਮ ਵਿੱਢਣ ਦੇ ਆਦੇਸ਼ ਦਿੱਤੇ ਹਨ। ਇਸ ਮਿਸ਼ਨ ਵਿੱਚ ਸਕੂਲ ਪ੍ਰਬੰਧਕਾਂ ਅਤੇ ਪੰਚਾਇਤਾਂ ਨੂੰ ਵੀ ਸਰਗਰਮ ਰਹਿਣ ਲਈ ਅਪੀਲ ਕੀਤੀ ਗਈ ਹੈ।ਇਸ ਗੱਲ ਤੇ ਵੀ ਜੋਰ ਦਿੱਤਾ ਗਿਆ ਹੈ ਕਿ ਇਸ ਮੁਹਿੰਮ ਦੌਰਾਨ ਸਾਰੀਆਂ ਸਬੰਧਤ ਧਿਰਾਂ covid 19 ਦੇ ਵੱਖ-ਵੱਖ ਪ੍ਰੋਟੋਕੋਲ ਤੇ ਸਲਾਹਕਾਰੀਆ ਦੀ ਪਾਲਣਾ ਕਰਨ ਲਈ ਸੰਵੇਦਨਸ਼ੀਲ ਹੋਣਗੀਆ।

ਸੂਬੇ ਵਿੱਚ 27302 ਆਂਗਣਵਾੜੀ ਕੇਂਦਰ ਤੇ 19146 ਸਰਕਾਰੀ ਸਕੂਲ ਹਨ ਜਿਨ੍ਹਾਂ ਵਿੱਚ ਇਹ ਮੁਹਿੰਮ ਚਲਾਈ ਜਾਏਗੀ, ਤੇ ਸਾਫ ਪੀਣ ਲਈ ਪਾਣੀ ਮੁਹਾਈਆ ਕਰਵਾਇਆ ਜਾਵੇਗਾ ਅਤੇ ਪਖਾਨਿਆਂ ਲਈ ਪ੍ਰਬੰਧ ਤੇ ਪਾਣੀ ਸਪਲਾਈ ਯਕੀਨੀ ਬਣਾਉਣਾ ਹੋਵੇਗਾ। ਬੱਚਿਆਂ ਲਈ ਸਾਫ ਪਾਣੀ ਮੁਹਈਆ ਕਰਵਾਉਣ ਦੇ ਨਾਲ 1330 ਆਂਗਣਵਾੜੀ ਵਿਚ ਸਿੱਖਿਆਦਾਇਕ ਸੰਦੇਸ਼ ਦੀ ਪੇਂਟਿੰਗ ਲਈ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ 4.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਬਾਰੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀਰਵਾਰ ਸ਼ਾਮ ਸਕੂਲ ਸਿੱਖਿਆ ,ਸਮਾਜਿਕ ਸੁਰੱਖਿਆ ,ਇਸਤਰੀ ਤੇ ਬਾਲ ਵਿਕਾਸ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਜਾਣੂ ਕਰਵਾਇਆ ਹੈ। ਮੀਟਿੰਗ ਵਿੱਚ ਵਿੰਨੀ ਮਹਾਜਨ ਨੇ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਖਿਆ ਹੈ ਕਿ ਸਬੰਧਤ ਵਿਭਾਗਾਂ ਦੀ ਅਨੁਮਾਨਤ ਜ਼ਰੂਰਤ ਅਨੁਸਾਰ ਕੰਮ ਕੀਤਾ ਜਾਵੇ, ਤੇ ਸਹੂਲਤਾਂ ਮੁਹਈਆ ਕਰਵਾਈਆਂ ਜਾਣ।