ਕੈਪਟਨ ਸਰਕਾਰ ਦੇ ਇਸ ਮਸ਼ਹੂਰ ਕੈਬਨਿਟ ਮੰਤਰੀ ਬਾਰੇ ਆਈ ਇਹ ਮਾੜੀ ਖਬਰ ਹੋਇਆ ਕੋਰੋਨਾ

481

ਆਈ ਤਾਜਾ ਵੱਡੀ ਖਬਰ

ਇਸ ਸਮੇਂ ਕੋਰੋਨਾ ਵਾਇਰਸ ਦਾ ਦੂਜਾ ਵੱਡਾ ਹਮਲਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਦੇਸ਼ ਦੇ ਵੱਖ ਵੱਖ ਰਾਜਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਲਾਕ ਡਾਊਨ ਪ੍ਰਕਿਰਿਆ ਨੂੰ ਮੁੜ ਤੋਂ ਦੋਹਰਾਇਆ ਜਾ ਰਿਹਾ ਹੈ। ਇਸ ਵੇਲੇ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਰਫ਼ਤਾਰ ਫੜ ਲਈ ਹੈ। ਆਏ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਇਨ੍ਹਾਂ ਮਾਮਲਿਆਂ ਦੀ ਰਿਪੋਰਟ ਦਰਜ ਕੀਤੀ ਜਾ ਰਹੀ ਹੈ।

ਹੁਣ ਤੱਕ ਕੋਰੋਨਾ ਵਾਇਰਸ ਨਾਲ ਬਹੁਤ ਸਾਰੇ ਲੋਕ ਸੰਕ੍ਰਮਿਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਗਿਣਤੀ ਵਿੱਚ ਆਮ ਲੋਕਾਂ ਦੇ ਨਾਲ ਬਹੁਤ ਸਾਰੀਆਂ ਪ੍ਰਸਿੱਧ ਸ਼ਖਸੀਅਤਾਂ ਵੀ ਸ਼ਾਮਲ ਹਨ। ਕੁਝ ਖ਼ਾਸ ਸ਼ਖ਼ਸੀਅਤਾਂ ਬਾਰੇ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਬਹੁਤ ਸਾਰੇ ਖਿਡਾਰੀ, ਫ਼ਿਲਮੀ ਅਦਾਕਾਰ, ਧਾਰਮਿਕ ਸ਼ਖ਼ਸੀਅਤਾਂ, ਲਿਖਾਰੀ, ਸ਼ਾਇਰ, ਗਾਇਕ ਇਸ ਲਾਗ ਦੀ ਬਿਮਾਰੀ ਤੋਂ ਪੀੜਤ ਹੋ ਚੁੱਕੇ ਹਨ।

ਦੇਸ਼ ਵਿੱਚ ਬਹੁਤ ਸਾਰੇ ਰਾਜਨੇਤਾ ਵੀ ਇਸ ਬਿਮਾਰੀ ਦੇ ਨਾਲ ਗ੍ਰਸਤ ਰਹਿ ਚੁੱਕੇ ਹਨ। ਹੁਣ ਪੰਜਾਬ ਸੂਬੇ ਦੇ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਵੱਲੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਮੰਤਰੀ ਓਮ ਪ੍ਰਕਾਸ਼ ਸੋਨੀ ਉੱਪਰ ਵੀ ਇਸ ਬਿਮਾਰੀ ਦਾ ਹਮਲਾ ਹੋ ਗਿਆ ਹੈ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਸਿਆਸੀ ਆਗੂਆਂ ਅਤੇ ਬਹੁਤ ਸਾਰੇ ਪ੍ਰਬੰਧਕੀ ਅਧਿਕਾਰੀਆਂ ਦੇ ਨਾਲ ਆਪਣੀਆਂ ਸੇਵਾਵਾਂ ਨੂੰ ਨਿਭਾਉਂਦੇ ਹੋਏ ਲਗਾਤਾਰ ਸੰਪਰਕ ਵਿੱਚ ਸਨ। ਦੱਸਣਯੋਗ ਹੈ ਕਿ ਇਸ ਲਾਗ ਦੀ ਬਿਮਾਰੀ ਦੇ ਕੇਸਾਂ ਦਾ ਪਸਾਰ ਅੰਮ੍ਰਿਤਸਰ ਦੇ ਵਿੱਚ ਬੜੀ ਤੇਜ਼ੀ ਨਾਲ ਹੋ ਰਿਹਾ ਹੈ। ਹੁਣ ਤੱਕ ਪੰਜਾਬ ਦੇ ਵਿੱਚ ਕੋਰੋਨਾ ਨਾਲ ਸੰਕ੍ਰਮਿਤ ਹੋਏ ਲੋਕਾਂ ਦੀ ਗਿਣਤੀ 146,346 ਹੋ ਚੁੱਕੀ ਹੈ ਜਿਸ ਵਿੱਚੋਂ 135,008 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸੀ ਕਰ ਚੁੱਕੇ ਹਨ। ਪਰ ਬੜੀ ਮੰਦਭਾਗੀ ਗੱਲ ਹੈ ਕਿ ਇਸ ਬਿਮਾਰੀ ਨਾਲ 4,614 ਲੋਕਾਂ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸੂਬੇ ਦੀ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਪਾਬੰਦੀਆਂ ਦੀ ਪਾਲਣਾ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।