ਚੰਡੀਗੜ੍ਹ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ।
ਮੀਟਿੰਗ ਦੌਰਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਮਿਲ ਗਈ ਹੈ, ਜਿਸਨੂੰ 1 ਅਪ੍ਰੈਲ ਤੋਂ ਲਾਗੂ ਕੀਤਾ ਜਾਵੇਗਾ। ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 13 ਅਪ੍ਰੈਲ ਤੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦਾ ਲਾਭ ਲਗਭਗ 97% ਪੰਜਾਬ ਦੀਆਂ ਔਰਤਾਂ ਨੂੰ ਮਿਲੇਗਾ। ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਇਸ ਤੋਂ ਇਲਾਵਾ, 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਵੀ ਕੈਬਨਿਟ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਯੋਜਨਾ ਵਿਭਾਗ ਵਿੱਚ 140 ਨਵੀਆਂ ਸਿੱਧੀਆਂ ਭਰਤੀਆਂ ਕਰਨ ਦੀ ਮਨਜ਼ੂਰੀ ਵੀ ਮਿਲੀ ਹੈ।
ਕੈਬਨਿਟ ਨੇ ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧ ਨੂੰ ਵੀ ਮਨਜ਼ੂਰ ਕੀਤਾ ਹੈ। ਹੁਣ ਬੈਂਕਾਂ ਵਿੱਚ ਗਿਰਵੀ ਪਏ ਪਲਾਟਾਂ ਨੂੰ ਐਨਓਸੀ ਦੇ ਆਧਾਰ ’ਤੇ ਫ੍ਰੀਹੋਲਡ ਕੀਤਾ ਜਾ ਸਕੇਗਾ।
ਇਸਦੇ ਨਾਲ ਹੀ, ਸਤਲੁਜ ਦਰਿਆ ਦੀ ਸਫਾਈ ਲਈ ਯੋਜਨਾ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।






