ਕੋਰੋਨਾ ਕਾਰਨ ਇਥੇ ਸਰਕਾਰ ਨੇ ਛੋਟੇ ਬੱਚਿਆਂ ਦੇ ਸਕੂਲ ਕਰਤੇ ਬੰਦ ਅਤੇ ਲਗਾਈਆਂ ਇਹ ਪਾਬੰਦੀਆਂ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਮੁੜ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦਾ ਸਭ ਤੋਂ ਵੱਧ ਅਸਰ ਵਿੱਦਿਅਕ ਅਦਾਰਿਆਂ ਉਪਰ ਪਿਆ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਸ਼ੁਰੂ ਕੀਤੀ ਗਈ ਸੀ। ਤਾਂ ਜੋ ਪ੍ਰੀਖਿਆਵਾਂ ਲਈ ਬੱਚਿਆਂ ਨੂੰ ਪੂਰੀ ਤਰ੍ਹਾਂ ਤਿਆਰ ਕਰਵਾਇਆ ਜਾ ਸਕੇ।

ਮੁੜ ਫਿਰ ਕਰੋਨਾ ਕੇਸਾਂ ਵਿਚ ਹੋਏ ਵਾਧੇ ਨੇ ਮਾਪਿਆਂ ਦੀ ਚਿੰਤਾ ਨੂੰ ਫਿਰ ਤੋਂ ਵਧਾ ਦਿੱਤਾ ਹੈ। ਮਾਪੇ ਮੁੜ ਫਿਰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ। ਕਿਉਕਿ ਪਿਛਲੇ ਕੁਝ ਦਿਨਾਂ ਵਿਚ ਹੀ ਬਹੁਤ ਸਾਰੇ ਅਧਿਆਪਕ ਅਤੇ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਰੋਨਾ ਕਾਰਨ ਇਥੇ ਸਰਕਾਰ ਨੇ ਛੋਟੇ ਬੱਚਿਆਂ ਦੇ ਸਕੂਲ ਬੰਦ ਕਰ ਦਿੱਤੇ ਹਨ ਅਤੇ ਇਹ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਚੰਡੀਗੜ੍ਹ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਰਾਜ ਭਵਨ ਵਿਖੇ covid ਵਾਰ ਰੂਮ ਦੀ ਮੀਟਿੰਗ ਬੁਧਵਾਰ ਨੂੰ ਹੋਈ ਹੈ।

ਜਿੱਥੇ ਬੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਕਰੋਨਾ ਦੀ ਸਥਿਤੀ ਬਾਰੇ ਗੱਲ ਬਾਤ ਕੀਤੀ। ਉਥੇ ਉਨ੍ਹਾਂ ਸਭ ਵਲੋ ਮਿਲ ਕੇ ਫੈਸਲਾ ਲਿਆ ਗਿਆ ਹੈ ਤੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਦੇ ਸਕੂਲ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰਾਇਮਰੀ ਸਕੂਲਾਂ ਨੂੰ ਫਿਰ ਤੋਂ ਪੂਰੀ ਤਰ੍ਹਾਂ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਤੱਕ ਕਰੋਨਾ ਕਾਬੂ ਹੇਠ ਨਹੀਂ ਆ ਜਾਂਦਾ ਉਸ ਸਮੇਂ ਤੱਕ ਸ਼ਹਿਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਰਾਤ ਦਾ ਕਰਫਿਊ ਲਗਾਉਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣ ਦੀ ਵੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਮਾਜਿਕ, ਧਾਰਮਿਕ, ਸਭਿਆ ਚਾਰਕ ਅਤੇ ਹੋਰ ਪਰਿਵਾਰਕ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਨੂੰ ਮੁੜ ਸੀਮਤ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਇਨਡੋਰ ਪ੍ਰੋਗਰਾਮਾਂ ਲਈ ਵੱਧ ਤੋਂ ਵੱਧ 100 ਜਾਂ ਇਸ ਤੋਂ ਇਲਾਵਾ 50 ਪ੍ਰਤੀਸ਼ਤ ਮਹਿਮਾਨ ਹੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਆਦੇਸ਼ ਦਿੱਤਾ ਹੈ।