ਕੋਰੋਨਾ ਦੇ ਕੇਸ ਆਉਣ ਕਰਕੇ ਇਥੇ ਅਧਿਆਪਕਾਂ ਨੇ ਸਕੂਲ ਬੰਦ ਕਰਨ ਦੀ ਕੀਤੀ ਮੰਗ

ਇਥੇ ਅਧਿਆਪਕਾਂ ਨੇ ਸਕੂਲ ਬੰਦ ਕਰਨ ਦੀ ਕੀਤੀ ਮੰਗ

ਵਿਸ਼ਵ ਵਿੱਚ ਕਰੋਨਾ ਮਹਾਮਾਰੀ ਦੇ ਘਟ ਰਹੇ ਕੇਸਾਂ ਕਾਰਨ, ਸਭ ਦੇਸ਼ਾਂ ਵੱਲੋਂ ਹੌਲੀ-ਹੌਲੀ ਆਪਣੇ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਚੋਂ ਬਾਹਰ ਕੱਢਣ ਲਈ ਜਤਨ ਕੀਤੇ ਜਾ ਰਹੇ ਹਨ। ਉਥੇ ਹੀ ਇਸ ਮੰਦੀ ਦਾ ਸਭ ਤੋਂ ਜਿਆਦਾ ਅਸਰ ਬੱਚਿਆਂ ਦੀ ਪੜ੍ਹਾਈ ਤੇ ਪਿਆ ਹੈ। ਹੁਣ ਕਈ ਦੇਸ਼ਾਂ ਵਿੱਚ ਬੱਚਿਆਂ ਨੂੰ ਦੁਬਾਰਾ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਓਥੇ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਨਾਲ ਸਕੂਲਾਂ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਕਾਰਨ ਸਕੂਲਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕੈਨੇਡਾ ਦੇ ਸ਼ਹਿਰ ਸਕਾਰਬੋਰੋਹ ਦੇ ਇਕ ਐਲੀਮੈਂਟਰੀ ਸਕੂਲ ਦਾ। ਜਿੱਥੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ।ਸਕੂਲ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮਿਲਣ ਮਗਰੋ ਅਧਿਆਪਕਾਂ ਵੱਲੋਂ ਸਕੂਲ ਨੂੰ ਬੰਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਉਂਕਿ 58 ਵਿਦਿਆਰਥੀਆਂ ਨੂੰ ਇਕਾਂਤ-ਵਾਸ ਕੀਤਾ ਗਿਆ ਹੈ। ਗਲਾਮੋਰਗਨ ਜੂਨੀਅਰ ਪਬਲਿਕ ਸਕੂਲ ਵਿੱਚ 9 ਸਟਾਫ਼ ਮੈਂਬਰ ਅਤੇ ਦੋ ਵਿਦਿਆਰਥੀ ਕਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।

ਜਿਸ ਕਾਰਨ ਅਧਿਆਪਕਾਂ ਅਤੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।ਸਟਾਫ ਨੇ ਸਕੂਲ ਇਮਾਰਤ ਤੋਂ ਬਾਹਰ ਆ ਕੇ ਆਪਣੀ ਨਰਾਜ਼ਗੀ ਪ੍ਰਗਟਾਈ ਤੇ ਸਕੂਲ ਨੂੰ ਬੰਦ ਕਰਨ ਦੀ ਮੰਗ ਵੀ ਕੀਤੀ। ਜਿਸ ਨਾਲ ਅਧਿਆਪਕ ਅਤੇ ਬੱਚੇ ਸੁਰੱਖਿਅਤ ਰਹਿ ਸਕਣ। ਸਕੂਲ ਵਿੱਚ 50 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਪਰ ਫਿਰ ਵੀ ਇਕਾਂਤਵਾਸ ਕੀਤੇ ਗਏ ਕੁਝ ਸਟਾਫ ਮੈਂਬਰ ਸਕੂਲ ਵਿਚ ਡਿਊਟੀ ਉੱਪਰ ਆ ਰਹੇ ਹਨ।

ਜਿਸ ਕਾਰਨ ਹੋਰ ਵਿਅਕਤੀਆਂ ਦੇ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਦਾ ਖਤਰਾ ਵੱਧ ਸਕਦਾ ਹੈ । ਸਕੂਲ ਦੇ ਪ੍ਰਿੰਸੀਪਲ ਨੇ ਸੋਮਵਾਰ ਨੂੰ ਬੱਚਿਆਂ ਦੇ ਮਾਪਿਆਂ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਲੇਬਰ ਮੰਤਰਾਲਾ ਅਤੇ ਟਰਾਂਟੋ ਪਬਲਿਕ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਪੂਰੀ ਤਰਾਂ ਸੁਰੱਖਿਅਤ ਹਨ ਤੇ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜ ਸਕਦੇ ਹਨ। ਕੈਨੇਡਾ ਵਿੱਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ । ਇਸ ਲਈ ਮਾਪੇ ਆਪਣੇ ਬੱਚਿਆਂ ਦੀ ਆਨਲਾਈਨ ਕਲਾਸ ਲਗਾ ਰਹੇ ਹਨ। ਇਸ ਬਾਬਤ ਜ਼ਿਲ੍ਹਾ ਸਕੂਲ ਬੋਰਡ ਨਾਲ ਵੀ ਗੱਲ ਕੀਤੀ ਹੈ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ।