ਕੱਲ੍ਹ ਸੋਮਵਾਰ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ ?

ਦੇਸ਼ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸੇ ਵਿਚਕਾਰ ਮੌਸਮ ਵਿਭਾਗ ਨੇ ਮੌਸਮੀ ਗਤੀਵਿਧੀਆਂ ਦੇ ਇੱਕ ਹੋਰ ਦੌਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਅੱਜ 30 ਅਗਸਤ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 26 ਰਾਜਾਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਐਤਵਾਰ ਸਵੇਰ ਤੱਕ ਸੂਬੇ ਦੀਆਂ ਕੁੱਲ 64 ਸੜਕਾਂ ਵਾਹਨਾਂ ਦੀ ਆਵਾਜਾਈ ਲਈ ਬੰਦ ਰਹੀਆਂ। ਮੌਸਮ ਵਿਭਾਗ ਨੇ ਆਉਣ ਵਾਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਚਾਰ ਦਿਨਾਂ ਦੇ ਯੈਲੋ ਅਲਰਟ ਨੂੰ ਦੇਖਦੇ ਹੋਏ ਪ੍ਰਸ਼ਾਸਨ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਲੈ ਕੇ ਅਹਿਮ ਫੈਸਲਾ ਕਰ ਸਕਦਾ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਜ਼ਿਲ੍ਹਿਆਂ ਵਿੱਚ ਦੇਰ ਸ਼ਾਮ ਤੱਕ ਸਕੂਲ ਬੰਦ ਕਰਨ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਪ੍ਰਸ਼ਾਸਨ ਵੱਲੋਂ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਕੀਤਾ ਜਾਵੇਗਾ।

ਮੌਸਮ ਵਿਗਿਆਨ ਕੇਂਦਰ ਮੁਤਾਬਕ 30 ਅਗਸਤ ਦੀ ਸ਼ਾਮ ਤੋਂ ਸੂਬੇ ਵਿੱਚ ਮਾਨਸੂਨ ਗਤੀਵਿਧੀਆਂ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ 3 ਸਤੰਬਰ ਤੱਕ ਜਾਰੀ ਰਹਿ ਸਕਦਾ ਹੈ। ਇਸ ਦੌਰਾਨ 1 ਸਤੰਬਰ ਨੂੰ ਚੰਬਾ, ਕਾਂਗੜਾ, ਮੰਡੀ, ਸੋਲਨ, ਬਿਲਾਸਪੁਰ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ ਸਭ ਤੋਂ ਵੱਧ 24 ਸੜਕਾਂ ਮੰਡੀ ਜ਼ਿਲ੍ਹੇ ਵਿੱਚ ਬੰਦ ਹਨ। ਇਸ ਤੋਂ ਇਲਾਵਾ ਕੁੱਲੂ ਵਿੱਚ 16, ਕਾਂਗੜਾ ਅਤੇ ਸਿਰਮੌਰ ਵਿੱਚ ਸੱਤ-ਸੱਤ, ਊਨਾ ਵਿੱਚ ਚਾਰ, ਸ਼ਿਮਲਾ ਵਿੱਚ ਤਿੰਨ, ਚੰਬਾ ਵਿੱਚ ਦੋ ਅਤੇ ਲਾਹੌਲ-ਸਪੀਤੀ ਵਿੱਚ ਇੱਕ ਸੜਕ ਬੰਦ ਦੱਸੀ ਗਈ ਹੈ।

ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ 31 ਅਗਸਤ ਤੋਂ 3 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਸ਼ਾਮ ਤੋਂ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਸਿਲਸਿਲਾ ਜਾਰੀ ਹੈ।