BREAKING NEWS
Search

ਗੁਆਂਢੀ ਮੁੰਡੇ ਤੋਂ ਦੁੱਖੀ ਹੋ ਔਰਤ ਵਲੋਂ ਕੀਤੀ ਖ਼ੁਦਕੁਸ਼ੀ, ਪਤੀ ਨੇ ਕੀਤਾ ਫਿਰ ਇਹ ਖੁਲਾਸਾ

ਤਾਜਾ ਵੱਡੀ ਖਬਰ 

ਅੱਜਕਲ੍ਹ ਬਹੁਤ ਸਾਰੇ ਲੋਕਾਂ ਵਿਚ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਕਈ ਪਰਵਾਰਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਸੀ ਵਿਵਾਦ ਦੇ ਕਾਰਣ ਇੱਕ ਦੂਜੇ ਉੱਪਰ ਕਈ ਤਰ੍ਹਾਂ ਦੇ ਆਰੋਪ ਲਗਾ ਦਿੱਤੇ ਜਾਂਦੇ ਹਨ ਉੱਥੇ ਹੀ ਕਈ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ। ਘਰੇਲੂ ਵਿਵਾਦ ਇਸ ਕਦਰ ਤੱਕ ਵਧ ਜਾਂਦੇ ਹਨ ਕਿ ਇਸ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਅਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਜਿੱਥੇ ਕਈ ਪਰਵਾਰਾਂ ਨੂੰ ਕਈ ਮੁਸ਼ਕਲਾਂ ਤੇ ਦੌਰ ਵਿੱਚੋਂ ਗੁਜ਼ਰਨਾ ਪੈਂਦਾ ਹੈ ਅਤੇ ਉਨ੍ਹਾਂ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਜਾਣ ਨਾਲ ਉਨ੍ਹਾਂ ਦੇ ਪ੍ਰਵਾਰ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਹੁਣ ਏਥੇ ਗੁਆਂਢੀਆਂ ਦੇ ਮੁੰਡੇ ਤੋਂ ਦੁਖੀ ਹੋ ਕੇ ਔਰਤ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਿੱਥੇ ਪਤੀ ਵੱਲੋਂ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਦੇ ਅਧੀਨ ਆਉਣ ਵਾਲੇ ਪਿੰਡ ਔਲਖ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਔਰਤ ਵੱਲੋਂ ਗੁਆਂਢੀਆਂ ਦੇ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਚਲਦਿਆਂ ਹੋਇਆ ਆ ਕੇ ਖ਼ੁਦਕੁਸ਼ੀ ਕੀਤੀ ਗਈ ਹੈ । ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਕੁਲਦੀਪ ਕੌਰ ਦੇ ਪਤੀ ਵੱਲੋਂ ਦੱਸਿਆ ਗਿਆ ਹੈ ਕਿ ਹੁਣ ਅਤੇ ਪਤਨੀ ਵੱਲੋਂ ਜਿੱਥੇ ਗੁਆਂਢੀ ਦੇ ਮੁੰਡੇ ਦਾ ਰਿਸ਼ਤਾ ਕਰਵਾਇਆ ਗਿਆ ਸੀ ਉੱਥੇ ਹੀ ਉਸ ਮੁੰਡੇ ਦੇ ਭਰਾ ਵੱਲੋਂ ਅਕਸਰ ਹੀ ਉਸਦੀ ਪਤਨੀ ਨਾਲ ਆ ਕੇ ਗਾਲੀ-ਗਲੋਚ ਕੀਤਾ ਜਾਂਦਾ ਸੀ। ਅਤੇ ਉਨ੍ਹਾਂ ਦੇ ਘਰ ਆ ਕੇ ਬਿਜਲੀ ਦੀਆਂ ਤਾਰਾਂ ਨਾਲ ਲੱਗ ਕੇ ਮਰ ਜਾਣ ਦੀ ਧਮਕੀ ਦਿੱਤੀ ਜਾਂਦੀ ਸੀ।

ਇਸ ਕਾਰਨ ਉਸ ਦੀ ਪਤਨੀ ਵੱਲੋਂ ਕੋਈ ਜ਼ਹਿਰੀਲੀ ਦਵਾਈ ਖਾ ਲਈ ਗਈ ਅਤੇ ਇਸ ਦਾ ਕਾਰਨ ਵੀ ਉਸ ਵੱਲੋਂ ਆਪਣੀ ਬਾਂਹ ਉਪਰ ਲਿਖ ਦਿੱਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਦੋਸ਼ੀ ਦਾ ਨਾਮ ਲਿਖਿਆ ਗਿਆ ਸੀ। ਜਦੋਂ ਕੁਲਦੀਪ ਕੌਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।