ਜਿਆਦਾ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਇਥੇ ਸਰਕਾਰ ਨੇ ਅਚਾਨਕ ਕਰਤੀ 6 ਦਿਨਾਂ ਲਈ ਤਾਲਾਬੰਦੀ

ਆਈ ਤਾਜਾ ਵੱਡੀ ਖਬਰ

ਵਿਸ਼ਵ ਅੰਦਰ ਜਦੋਂ ਤੋਂ ਕਰੋਨਾ ਨੇ ਪੈਰ ਪਸਾਰੇ ਹਨ। ਇਸ ਨੇ ਸਭ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਭ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿਚ ਮੁੜ ਤੋਂ ਵਾਧਾ ਹੋਣਾ ਸ਼ੂਰੂ ਹੋ ਚੁੱਕਾ ਹੈ। ਕੁਝ ਦੇਸ਼ਾਂ ਅੰਦਰ ਕਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਨਾਲ ਕੁਝ ਦੇਸ਼ਾ ਅੰਦਰ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੀ ਰੋਕਥਾਮ ਲਈ ਵੈਕਸਿਨ ਦੇ ਟਰਾਇਲ ਵੀ ਚੱਲ ਰਹੇ ਹਨ।

ਜਿਨ੍ਹਾਂ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋ ਕਾਫੀ ਹੱਦ ਤੱਕ ਕਾਮਯਾਬ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸਭ ਸਰਕਾਰਾਂ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਸਖਤ ਅਪੀਲ ਕੀਤੀ ਜਾ ਰਹੀ ਹੈ। ਸਾਊਥ ਆਸਟ੍ਰੇਲੀਆ ਵਿੱਚ ਕਰੋਨਾ ਨੂੰ ਬਹੁਤ ਮੁ-ਸ਼-ਕਿ-ਲ ਨਾਲ ਕਾਬੂ ਕੀਤਾ ਸੀ ਤੇ ਉਸ ਤੋਂ ਬਾਅਦ ਦੇਸ਼ ਵਿਚ ਸਭ ਕੁਝ ਆਮ ਹੋ ਰਿਹਾ ਸੀ। ਪਰ ਹੁਣ ਫਿਰ ਤੋਂ ਐਡੀਲੇਡ ਵਿੱਚ ਕੇਸਾਂ ਦਾ ਵਾਧਾ ਹੋਣ ਕਾਰਨ ਲੋਕਾਂ ਵਿਚ ਡ- ਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਐਡੀਲੈਂਡ ਵਿੱਚ ਵਧ ਰਹੇ ਕਰੋਨਾ ਦੇ ਕੇਸ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ। ਪ੍ਰੀਮੀਅਰ ਸਟੀਵਨ ਮਾਰਸ਼ਲ ਵੱਲੋਂ ਸਾਊਥ ਆਸਟ੍ਰੇਲੀਆ ਦੇ ਵਸਨੀਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਹੈ । ਉਹਨਾਂ ਲੋਕਾਂ ਨੂੰ ਆਪਣੇ ਰਿਹਾਇਸ਼ੀ ਇਲਾਕੇ ਵਿੱਚ ਇੱਕ ਦੂਸਰੇ ਦਾ ਖਿਆਲ ਰੱਖਣ ਦੀ ਵੀ ਬੇਨਤੀ ਕੀਤੀ ਹੈ। ਉਹਨਾਂ ਲੋਕਾਂ ਨੂੰ ਕਿਹਾ ਹੈ ਕਿ ਪਾਬੰਦੀਆਂ ਦੇ ਚੱਲਦੇ ਹੋਏ ਜ਼ਰੂਰਤ ਪੈਣ ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ, ਤੇ ਘਰ ਦੇ ਇੱਕ ਮੈਂਬਰ ਨੂੰ ਹੀ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ।

ਪਿਛਲੇ ਦਿਨੀਂ ਇਕ ਪਰਿਵਾਰ ਤੋਂ ਸ਼ੁਰੂ ਹੋਇਆ ਕਰੋਨਾ ਕੇਸ ਰਾਤੋ-ਰਾਤ 17 ਕੇਸਾਂ ਤੱਕ ਪਹੁੰਚ ਗਿਆ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇਸ ਤੂਫਾਨ ਨੂੰ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸਾਊਥ ਆਸਟ੍ਰੇਲੀਆ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਉਥੋਂ ਦੀ ਸਰਕਾਰ ਵੱਲੋਂ ਇਸ ਤੇ ਕਾਬੂ ਪਾਉਣ ਲਈ ਛੇ ਦਿਨ ਲਈ ਪੂਰੀ ਤਰਾਂ ਤਾਲਾਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਊਥ ਆਸਟ੍ਰੇਲੀਆ ਵਿਚ ਅਗਲੇ 2 ਹਫ਼ਤੇ ਕਾਫੀ ਅਹਿਮ ਦੱਸੇ ਜਾ ਰਹੇ ਹਨ। ਸਰਦੀ ਦੇ ਵਧਣ ਕਾਰਨ ਕੇਸਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।