BREAKING NEWS
Search

ਜੁੜਵਾ ਭੈਣਾਂ ਨੇ ਕਰਾਇਆ ਇਕ ਹੀ ਸ਼ਖਸ ਨਾਲ ਵਿਆਹ, ਵੀਡੀਓ ਹੋਈ ਸੋਸ਼ਲ ਮੀਡੀਆ ਤੇ ਵਾਇਰਲ

ਆਈ ਤਾਜਾ ਵੱਡੀ ਖਬਰ 

ਜ਼ਿੰਦਗੀ ਦੇ ਵਿੱਚ ਜਿੱਥੇ ਹਰ ਨੌਜਵਾਨ ਕੁੜੀ ਅਤੇ ਮੁੰਡੇ ਦੇ ਵਿਆਹ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਹੁੰਦੇ ਹਨ ਉੱਥੇ ਹੀ ਇਨ੍ਹਾਂ ਸੁਪਨਿਆਂ ਨੂੰ ਪੂਰੇ ਕਰਨ ਵਾਸਤੇ ਆਪਣੇ ਮਾਪਿਆਂ ਦੀ ਸਹਿਮਤੀ ਦੇ ਨਾਲ ਹੀ ਵਿਆਹ ਕੀਤਾ ਜਾਂਦਾ ਹੈ। ਅੱਜਕਲ੍ਹ ਦੇ ਨੌਜਵਾਨਾਂ ਵੱਲੋਂ ਜਿੱਥੇ ਪ੍ਰੇਮ ਵਿਆਹ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਮਾਪਿਆਂ ਵੱਲੋਂ ਵੀ ਖੁਸ਼ੀ ਖੁਸ਼ੀ ਬੱਚਿਆਂ ਦੀ ਖੁਸ਼ੀ ਵਿਚ ਆਪਣੀ ਖੁਸ਼ੀ ਸਮਝੀ ਜਾਂਦੀ ਹੈ। ਪਰ ਕੁਝ ਮਾਮਲੇ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿੱਚ ਕੀਤੇ ਜਾਣ ਵਾਲੇ ਵਿਆਹ ਜਿਥੇ ਕਈ ਵਿਵਾਦਾਂ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਬਣ ਜਾਂਦੇ ਹਨ। ਉਥੇ ਹੀ ਕੁਝ ਮਾਮਲੇ ਵੀ ਅਜਿਹੇ ਹੁੰਦੇ ਹਨ ਜੋ ਕਈ ਲੋਕਾਂ ਦੀ ਮਿਸਾਲ ਵੀ ਪੈਦਾ ਕਰਦੇ ਹਨ।

ਪਰ ਕੁਝ ਵਿਆਹ ਨੂੰ ਲੈ ਕੇ ਲੋਕਾਂ ਨੂੰ ਹੈਰਾਨੀ ਵੀ ਜ਼ਰੂਰ ਹੁੰਦੀ ਹੈ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਨਹੀਂ ਗਿਆ ਹੁੰਦਾ। ਹੁਣ ਜੁੜਵਾ ਭੈਣਾਂ ਵੱਲੋਂ ਇੱਕ ਹੀ ਲੜਕੇ ਨਾਲ ਵਿਆਹ ਕਰਵਾਇਆ ਗਿਆ ਜਿਸਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨਾਲ ਦੋ ਜੁੜਵਾ ਭੈਣਾਂ ਵੱਲੋਂ ਵਿਆਹ ਕਰਵਾਇਆ ਗਿਆ ਹੈ। ਇਹ ਪਰਿਵਾਰਾਂ ਦੀ ਸਹਿਮਤੀ ਦੇ ਨਾਲ ਹੋਇਆ ਵਿਆਹ ਜਿਥੇ ਸਭ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉਥੇ ਹੀ ਪਰਿਵਾਰਾਂ ਨੂੰ ਇਸ ਵਿਆਹ ਤੋਂ ਕੋਈ ਵੀ ਇਤਰਾਜ਼ ਨਹੀਂ ਹੈ।

ਦੱਸ ਦਈਏ ਕਿ ਇਨ੍ਹਾਂ ਦੋਨਾਂ ਜੁੜਵਾ ਭੈਣਾਂ ਦੀ ਮੁਲਾਕਾਤ ਜਿੱਥੇ ਅਤੁਲ ਦੇ ਨਾਲ ਪਹਿਲੀ ਵਾਰ ਉਸ ਸਮੇਂ ਹੋਈ ਜਦੋਂ ਉਸ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਅਤੇ ਮਦਦ ਕੀਤੀ ਗਈ ਸੀ। ਜਿਸ ਤੋਂ ਬਾਅਦ ਇਨ੍ਹਾਂ ਦੇ ਵਿਚਕਾਰ ਜਾਣ-ਪਹਿਚਾਣ ਪਿਆਰ ਵਿੱਚ ਤਬਦੀਲ ਹੋਵੇ ਅਤੇ ਇਨ੍ਹਾਂ ਵੱਲੋਂ ਇਕੱਠੇ ਰਹਿਣ ਦਾ ਫ਼ੈਸਲਾ ਕਰਦੇ ਹੋਏ ਵਿਆਹ ਕਰਵਾਉਣ ਦੀ ਯੋਜਨਾ ਬਣਾਈ ਗਈ।

ਇਨ੍ਹਾਂ ਲੜਕੀਆਂ ਦੀ ਮਾਂ ਵੱਲੋਂ ਇਸ ਤੇ ਕੋਈ ਇਤਰਾਜ਼ ਨਹੀਂ ਜਤਾਇਆ ਗਿਆ ਹੈ ਅਤੇ ਇਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਜਿੱਥੇ ਇਹ ਦੋਨੋਂ ਭੈਣਾਂ ਇੱਕ ਹੀ ਕੰਪਨੀ ਵਿੱਚ ਨੌਕਰੀ ਕਰਦੀਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਮਰਜ਼ੀ ਨਾਲ ਅਤੁਲ਼ ਨਾਲ ਵਿਆਹ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।