BREAKING NEWS
Search

ਅਚਾਨਕ ਵਧੇ ਕੇਸਾਂ ਕਾਰਨ ਪੰਜਾਬ ਦਾ ਇਹ ਪਿੰਡ ਕੀਤਾ ਗਿਆ ਸੀਲ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਜਿਸ ਸਦਕਾ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਹੀ ਬਹੁਤ ਸਾਰੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਸ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਕਿਉਂਕਿ ਕਰੋਨਾ ਦੇ ਵਧ ਰਹੇ ਕੇਸ ਸਾਰੇ ਲੋਕਾਂ ਲਈ ਇਕ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਕਈ ਖੇਤਰਾਂ ਵਿੱਚ ਕਰੋਨਾ ਦੇ ਕੇਸ ਵਧੇਰੇ ਸਾਹਮਣੇ ਆਉਣ ਕਾਰਨ ਉਨ੍ਹਾਂ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਵੀ ਐਲਾਨਿਆ ਜਾ ਰਿਹਾ ਹੈ।

ਅਚਾਨਕ ਵਧੇ ਕੇਸਾਂ ਕਾਰਨ ਪੰਜਾਬ ਦਾ ਇਹ ਪਿੰਡ ਕੀਤਾ ਗਿਆ ਸੀਲ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿੱਚ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪਟਿਆਲਾ ਦੇ ਨਜ਼ਦੀਕ ਪਿੰਡ ਧਬਲਾਨ ਵਿੱਚ ਇਕੱਠੇ 20 ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਉੱਥੇ ਹੀ ਇਸ ਪਿੰਡ ਵਿੱਚ 15 ਦਿਨਾਂ ਦੌਰਾਨ 4 ਮੌਤਾਂ ਹੋਈਆਂ ਹਨ, ਜਦ ਕਿ ਦੋ ਮਹੀਨਿਆਂ ਦੌਰਾਨ 6 ਮੌਤਾਂ ਹੋ ਚੁਕੀਆਂ ਹਨ।

ਪਿੰਡ ਵਿੱਚ ਇਕੱਠੇ 20 ਕੇਸ ਸਾਹਮਣੇ ਆਉਣ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਨੂੰ ਸੀਲ ਕਰਦੇ ਹੋਏ ਪਿੰਡ ਵਿੱਚ ਆਦੇਸ਼ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਮਰੀਜ਼ਾਂ ਨੂੰ ਇਕਾਂਤ ਵਾਸ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ 3500 ਦੀ ਅਬਾਦੀ ਵਾਲਾ ਪਿੰਡ ਪਸਿਆਣਾ ਵਿੱਚ ਵੀ 100 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਇਸ ਪਿੰਡ ਵਿੱਚ ਵੀ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਕਿਉਂਕਿ ਇਸ ਪਿੰਡ ਵਿੱਚ ਵੀ ਪਿਛਲੇ ਹਫ਼ਤੇ ਦੋ ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਸਿਹਤ ਵਿਭਾਗ ਦੀ ਟੀਮ ਵੱਲੋਂ ਇਨ੍ਹਾਂ ਦੋਹਾਂ ਪਿੰਡਾਂ ਵਿੱਚ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪਿੰਡ ਨੂੰ ਸੀਲ ਕੀਤਾ ਗਿਆ ਹੈ ਉਥੇ ਹੀ ਰੂਰਲ ਮੈਡੀਕਲ ਅਫਸਰ ਪ੍ਰਵੇਜ ਆਲਮ ਦੀ ਅਗਵਾਈ ਵਿੱਚ ਅਤੇ 6 ਪੁਲਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਤਿੰਨ ਪਿੰਡਾਂ ਦੇ ਲੋਕਾਂ ਦਾ ਕਰੋਨਾ ਟੈਸਟ ਕੀਤਾ ਗਿਆ।