BREAKING NEWS
Search

ਅੱਜ ਪੰਜਾਬ ਚ ਆਏ 2628 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਚਲਿਆ ਕੋਰੋਨਾ ਵਾਇਰਸ ਪੰਜਾਬ ਚ ਹਾਹਾਕਾਰ ਮਚਾ ਰਿਹਾ ਹੈ ਹੁਣ ਤਾਂ ਰੋਜਾਨਾ ਦੋ ਹਜਾਰ ਤੋਂ ਜਿਆਦਾ ਪੌਜੇਟਿਵ ਕੇਸ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀ ਲੈ ਰਿਹਾ।

ਐਤਵਾਰ ਨੂੰ ਕੋਰੋਨਾ ਵਾਇਰਸ ਦੇ 2628 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 79679 ਹੋ ਗਈ ਹੈ।ਅੱਜ ਸਭ ਤੋਂ ਵੱਧ 433 ਕੇਸ ਮੁਹਾਲੀ ਅਤੇ 327 ਕੇਸ ਪਟਿਆਲਾ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 188, ਬਠਿੰਡਾ 104, ਲੁਧਿਆਣਾ 274, ਜਲੰਧਰ 252, ਅਤੇ ਗੁਰਦਾਸਪੁਰ 260 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨਾਲ 68 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਦੇ ਨਾਲ ਪੰਜਾਬ ‘ਚ ਕੁੱਲ੍ਹ ਮੌਤਾਂ ਦੀ ਗਿਣਤੀ 2356 ਹੋ ਗਈ ਹੈ। ਐਤਵਾਰ ਨੂੰ 2628 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪਿੱਛਲੇ 24 ਘੰਟਿਆਂ ‘ਚ ਸਭ ਤੋਂ ਵੱਧ 11 ਮੌਤਾਂ ਅੰਮ੍ਰਿਤਸਰ ਅਤੇ 10 ਮੌਤਾਂ ਪਟਿਆਲਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਬਰਨਾਲਾ -1, ਬਠਿੰਡਾ -6, ਫਰੀਦਕੋਟ -1,ਫਾਜ਼ਿਲਕਾ -3, ਗੁਰਦਾਸਪੁਰ -1, ਹੁਸ਼ਿਆਰਪੁਰ -3, ਜਲੰਧਰ -6, ਕਪੂਰਥਲਾ -4, ਲੁਧਿਆਣਾ -5, ਮਾਨਸਾ -2, ਮੋਗਾ -2, ਮੁਹਾਲੀ -3, ਐਸ ਬੀ ਐਸ ਨਗਰ -1, ਪਠਾਨਕੋਟ -3, ਰੋਪੜ -2, ਸੰਗਰੂਰ -3, ਤਰਨ ਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2151 ਮਰੀਜ਼ ਸਿਹਤਯਾਬ ਹੋਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |