BREAKING NEWS
Search

ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਲਈ ਹੋਇਆ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਕਰੋਨਾ ਦੇ ਕਹਿਰ ਕਰਕੇ ਦੁਨੀਆਂ ਡਰ ਦੇ ਸਾਏ ਹੇਠ ਜੀ ਰਹੀ ਹੈ ਉੱਥੇ ਹੀ ਆਕਸੀਜਨ ਦੀ ਕਮੀ ਹੋ ਜਾਣ ਕਾਰਨ ਬਹੁਤ ਸਾਰੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਜਾਨ ਦੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਅਹਿਮ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆ ਸਕੇ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਵੀ ਉਲੀਕੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਪੰਜਾਬ ਵਿਚ ਹੋਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਲਈ ਹੋਇਆ ਵੱਡਾ ਐਲਾਨ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਬਹਿਬਲ ਕਲਾ ਗੋਲੀ ਕਾਂਡ ਨੂੰ ਲੈ ਕੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਚਰਚਾ ਵਿਚ ਹਨ। ਕਿਉਂਕਿ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਸ਼ਹੀਦ ਪਰਿਵਾਰਾਂ ਅਤੇ ਸਮੁੱਚੇ ਇਨਸਾਫ਼ ਪਸੰਦ ਲੋਕਾਂ ਵੱਲੋਂ ਕੀਤੀ ਜਾ ਰਹੀ ਉਡੀਕ ਨੂੰ ਲੈ ਕੇ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਕਿਉਂਕਿ ਭਰਿਸ਼ਟ ਸਿਸਟਮ ਵੱਲੋਂ ਇਮਾਨਦਾਰ ਪੁਲਿਸ ਅਫਸਰ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ ਗਈ। ਉੱਥੇ ਹੀ ਸਾਰਾ ਸਿੱਖ ਪੰਥ ਉਨ੍ਹਾਂ ਦੀ ਕਾਰਗੁਜਾਰੀ ਤੋਂ ਖੁਸ਼ ਹੈ। ਇਸ ਲਈ ਸਮੁੱਚੇ ਸਿੱਖ ਪੰਥ ਵੱਲੋਂ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਆਰੇ ਦੇ ਕੋਲ ਖੁੱਲ੍ਹੀ ਜਗ੍ਹਾ ਉਪਰ ਸੋਨੇ ਦਾ ਮੈਡਲ ਦੇ ਕੇ ਸਨਮਾਨਤ ਕੀਤਾ ਜਾਵੇਗਾ। ਇਹ ਸਨਮਾਨ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਲਈ ਬਹੁਤ ਵੱਡਾ ਸਨਮਾਨ ਹੈ। 30 ਅਪ੍ਰੈਲ ਨੂੰ ਸਵੇਰੇ 11 ਵਜੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਕਿਉਂਕਿ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਉਪਰ ਬਣੇ ਇਸ ਸਪੈਸ਼ਲ ਜਾਂਚ ਟੀਮ ਦੇ ਵਿੱਚ ਉਨ੍ਹਾਂ ਵੱਲੋਂ ਬੜੀ ਇਮਾਨਦਾਰੀ ਨਾਲ ਨਿਰਪੱਖ ਜਾਂਚ ਕਰਦੇ ਹੋਏ ਰਿਪੋਰਟ ਤਿਆਰ ਕੀਤੀ ਗਈ ਸੀ। ਜਿਸ ਉਪਰ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਅਤੇ ਸਿੱਖ ਪੰਥ ਨੂੰ ਪੂਰੀ ਤਸੱਲੀ ਹੈ। ਇਸ ਲਈ ਹੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਕਰਨ ਬਾਰੇ ਖੁਲਾਸਾ ਕੀਤਾ ਗਿਆ ਹੈ।