BREAKING NEWS
Search

ਆਹ ਚਕੋ – ਕੋਰੋਨਾ ਤੋਂ ਅੱਕੇ ਹੋਏ ਕੈਪਟਨ ਨੇ ਹੁਣੇ ਕਰਤਾ ਇਹ ਵੱਡਾ ਐਲਾਨ

ਕੈਪਟਨ ਨੇ ਹੁਣੇ ਕਰਤਾ ਇਹ ਵੱਡਾ ਐਲਾਨ

ਚੰਡੀਗੜ੍ਹ : ਕੋਰੋਨਾ ਆਫਤ ਦਰਮਿਆਨ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱ ਟੇ ਜਾ ਰਹੇ ਚਲਾਨਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਪਹਿਲਾ ਮਾਸਕ ਨਾ ਪਹਿਨਣ ਵਾਲਿਆਂ ਨੂੰ 200 ਰੁਪਏ ਚਾਲਾਨ ਕੀਤਾ ਜਾਂਦਾ ਸੀ ਜਦਕਿ ਹੁਣ ਇਹ ਚਾਲਾਨ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੁਆਰੰਟਾਈਨ ਦਾ ਉਲੰਘਣਾ ਕਰਨ ਵਾਲੇ ਨੂੰ ਹੁਣ 2000 ਰੁਪਏ ਜੁਰਮਾਨਾ ਦੇਣਾ ਪਾਵੇਗਾ। ਇਥੇ ਹੀ ਬਸ ਨਹੀਂ ਜੇਕਰ ਕੋਈ ਜਨਤਕ ਥਾਂ ‘ਤੇ ਥੁੱਕਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਜਿਹੜਾ ਪਹਿਲਾਂ ਮਹਿਜ਼ 100 ਦੇਣਾ ਪੈਂਦਾ ਸੀ।

ਇਸ ਤੋਂ ਇਲਾਵਾ ਜਿਹੜੇ ਲੋਕ ਬੱਸ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 3000 ਰੁਪਏ ਦਾ ਮੋਟਾ ਜੁਰਮਾਨਾ ਦੇਣਾ ਪਵੇਗਾ ਅਤੇ ਜਿਹੜੇ ਲੋਕ ਕਾਰ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 2000 ਰੁਪਏ ਜਦਕਿ ਆਟੋ ਰਿਕਸ਼ਾ ਅਤੇ ਟੂ-ਵੀਲ੍ਹਰ ‘ਤੇ ਨਿਯਮਾਂ ਦੀ ਉੁਲੰਘਣਾ ਕਰਨ ਵਾਲੇ ਨੂੰ 500 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ।

ਇਹ ਵੀ ਪੜੋ :-ਦੋਰਾਹਾ ‘ਚ ਕੋਰੋਨਾ ਦੇ 1 ਹੋਰ ਮਰੀਜ਼ ਦੀ ਰਿਪੋਰਟ ਆਈ ਪਾਜ਼ੇਟਿਵ
ਦੋਰਾਹਾ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਇਕ ਹੋਰ ਨਵੇਂ ਮਾਮਲੇ ਦੀ ਪੁਸ਼ਟੀ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੈਲਥ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਦੋਰਾਹਾ ਦੇ ਵਾਰਡ ਨੰਬਰ 3 ਦੇ ਰਹਿਣ ਵਾਲੇ ਇਕ 57 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਹੜਾ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਅੱਜ ਲੁਧਿਆਣਾ ਦੇ ਇਕ ਹਸਪਤਾਲ ‘ਚ ਦਾਖਲ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਸਮੇਤ ਉਸਦੇ ਘਰ ‘ਚ ਰਹਿਣ ਵਾਲੇ ਕਿਰਾਏਦਾਰਾਂ ਨੂੰ ਮੁੱਢਲੇ ਤੌਰ ‘ਤੇ ਘਰ ‘ਚ ਹੀ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਉਸਦੇ ਸੰਪਰਕ ‘ਚ ਆਉਣ ਵਾਲੇ ਹੋਰ ਵਿਅਕਤੀਆਂ ਦਾ ਸਿਹਤ ਵਿਭਾਗ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ।