BREAKING NEWS
Search

ਇਸ ਮੁੰਡੇ ਦੀ ਵਾਇਰਲ ਵੀਡੀਓ ਦੇਖ ਕੈਪਟਨ ਦਾ ਪਿਘਲਿਆ ਦਿੱਲ ਕਰਤਾ ਇਹ ਵੱਡਾ ਐਲਾਨ , ਪ੍ਰੀਵਾਰ ਹੋ ਗਿਆ ਬਾਗੋ ਬਾਗ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਜਿਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਪਿਛਲੇ ਸਾਲ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕੀਤੀ ਗਈ ਤਾਲਾਬੰਦੀ ਕਾਰਨ ਲੋਕਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਉਥੇ ਹੀ ਭਾਰਤ ਵੀ ਦੂਜੇ ਨੰਬਰ ਤੇ ਹੈ ਜਿਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਨ੍ਹੀਂ ਦਿਨੀਂ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ ਉਥੇ ਹੀ ਰੋਜ਼ੀ ਰੋਟੀ ਦੀ ਖਾਤਰ ਬੱਚਿਆਂ ਨੂੰ ਕੰਮ ਕਰਨਾ ਪੈ ਰਿਹਾ ਹੈ।

ਇਕ ਮੁੰਡੇ ਦੀ ਵਾਇਰਲ ਵੀਡੀਓ ਦੇਖ ਕੇ ਕੈਪਟਨ ਦਾ ਦਿਲ ਵੀ ਪਿਘਲ ਗਿਆ ਹੈ ਜਿਸ ਨੇ ਇਕ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਪਰਿਵਾਰ ਦੇ 10 ਸਾਲਾਂ ਦੇ ਮਾਸੂਮ ਬੱਚੇ ਵੱਲੋਂ ਸੜਕ ਤੇ ਜੁਰਾਬਾਂ ਵੇਚ ਕੇ ਕੁਝ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਘਰ ਦਾ ਗੁਜ਼ਾਰਾ ਕੀਤਾ ਜਾ ਸਕੇ। ਪਿਛਲੇ ਦਿਨੀਂ ਇਸ ਬੱਚੇ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋਈ ਜਿਸ ਵਿੱਚ ਇਸ ਬੱਚੇ ਵੱਲੋਂ ਸੜਕ ਤੇ ਜੁਰਾਬਾਂ ਵੇਚੀਆਂ ਜਾ ਰਹੀਆਂ ਸਨ।

ਉਸ ਸਮੇ ਹੀ ਇੱਕ ਕਾਰ ਚਾਲਕ ਵੱਲੋਂ ਬੱਚੇ ਨੂੰ ਜੁਰਾਬਾਂ ਦੇ 50 ਰੁਪਏ ਵਾਧੂ ਦੇਣ ਦੀ ਪੇਸ਼ਕਸ਼ ਕੀਤੀ ਗਈ। ਪਰ ਇਸ ਬੱਚੇ ਵੱਲੋਂ ਵਾਧੂ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਬੱਚੇ ਦੀ ਜਿੰਦਾਦਿਲੀ ਅਤੇ ਮਿਹਨਤ ਨੂੰ ਦੇਖ ਕੇ ਲੋਕਾਂ ਵੱਲੋਂ ਇਸ ਬੱਚੇ ਨੂੰ ਬਹੁਤ ਦੁਆਵਾਂ ਦਿੱਤੀਆਂ ਗਈਆਂ। ਇਸ ਬੱਚੇ ਦੇ ਪਿਤਾ ਵੀ ਜੁਰਾਬਾਂ ਵੇਚਣ ਦਾ ਕੰਮ ਕਰਦਾ ਹੈ ਅਤੇ ਮਾਂ ਘਰ। ਇਸ ਬੱਚੇ ਦੀਆਂ ਤਿੰਨ ਭੈਣਾਂ ਤੇ ਇਕ ਭਰਾ ਹੈ। ਦੱਸਿਆ ਗਿਆ ਹੈ ਕਿ ਇਹ ਸਾਰਾ ਪਰਿਵਾਰ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਇਸ ਪਰਵਾਰ ਦੀ 2 ਲੱਖ ਨਾਲ ਵਿੱਤੀ ਸਹਾਇਤਾ ਕੀਤੀ ਗਈ ਹੈ ਉਹ ਬੱਚੇ ਦੀ ਪੜ੍ਹਾਈ ਦਾ ਖਰਚਾ ਕਰਨ ਦੀ ਵੀ ਗੱਲ ਆਖੀ ਗਈ ਹੈ। ਹੁਣ ਲੁਧਿਆਣਾ ਦੇ ਡੀਸੀ ਨੂੰ ਹਦਾਇਤ ਦਿੱਤੀ ਹੈ ਕਿ ਇਸ 10 ਸਾਲਾ ਦੇ ਬੱਚੇ ਵੰਸ਼ ਦੀ ਪੜ੍ਹਾਈ ਨੂੰ ਮੁੜ ਤੋਂ ਸ਼ੁਰੂ ਕਰਵਾਇਆ ਜਾਵੇ ਅਤੇ ਉਸ ਦੀ ਸਿਖਿਆ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।