BREAKING NEWS
Search

ਇਹਨਾਂ ਅੰਤਰਾਸ਼ਟਰੀ ਫਲਾਈਟਾਂ ਬਾਰੇ ਆਈ ਮਾੜੀ ਖਬਰ – ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦੇ ਕਾਰਣ ਹਵਾਈ ਆਵਾਜਾਈ ਉੱਪਰ ਰੋਕ ਲੱਗਣ ਕਾਰਨ ਬਹੁਤ ਸਾਰੀਆਂ ਹਵਾਈ ਉਡਾਨਾਂ ਪ੍ਰਭਾਵਿਤ ਹੋਈਆਂ ਹਨ। ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਹਵਾਈ ਉਡਾਨਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਵਿਦੇਸ਼ਾਂ ਵਿੱਚ ਫਸੇ ਹੋਏ ਯਾਤਰੀਆਂ ਨੂੰ ਲਿਆਉਣ ਅਤੇ ਲਿਜਾਣ ਵਾਸਤੇ ਕੁਝ ਖਾਸ ਉਡਾਨਾਂ ਹੀ ਸਮਝੌਤੇ ਦੇ ਤਹਿਤ ਸ਼ੁਰੂ ਕੀਤੀਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੌਲੀ-ਹੌਲੀ ਬਹੁਤ ਸਾਰੇ ਦੇਸ਼ਾਂ ਨਾਲ ਕੁਝ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਸੀ। ਉਡਾਣਾਂ ਦੀ ਰੋਕ ਤੇ ਨਾਲ ਬਹੁਤ ਸਾਰੇ ਕਰਮਚਾਰੀਆਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ। ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ।

ਇਹਨਾਂ ਅੰਤਰਰਾਸ਼ਟਰੀ ਫਲਾਈਟਾਂ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ।ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਰੋਕ ਲਗਾਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸੰਯੁਕਤ ਰਾਜ ਅਮਰੀਕਾ ਵੱਲੋਂ ਭਾਰਤ ਵਿੱਚ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਅਮਰੀਕੀ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਉੱਥੇ ਹੀ ਸਰਕਾਰ ਵੱਲੋਂ ਯਾਤਰੀਆਂ ਨੂੰ ਮਨਾ ਕਰਨ ਤੋਂ ਬਾਅਦ ਸਰਕਾਰ ਵੱਲੋਂ ਹਵਾਈ ਟਿਕਟਾਂ ਵਿੱਚ ਵੀ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਭਾਰਤ ਦੀ ਯਾਤਰਾ ਕਰਨ ਲਈ ਲੋਕਾਂ ਨੂੰ 1.5 ਲੱਖ ਰੁਪਏ ਤੱਕ ਟਿਕਟ ਦਾ ਖਰਚਾ ਕਰਨਾ ਪਵੇਗਾ। ਸੂਤਰਾਂ ਅਨੁਸਾਰ ਇਸ ਟਿਕਟ ਦੀ ਕੀਮਤ 50 ਹਜ਼ਾਰ ਰੁਪਏ ਹੈ। ਟਿਕਟਾਂ ਵਿੱਚ ਕੀਤੇ ਗਏ ਇਸ ਵਾਧੇ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉੱਥੇ ਹੀ ਬਹੁਤ ਸਾਰੇ ਯਾਤਰੀਆਂ ਵੱਲੋਂ ਤੁਰੰਤ ਵਾਪਸ ਆਪਣੇ ਦੇਸ਼ਾਂ ਵਿਚ ਜਾਣ ਲਈ ਮਹਿੰਗੀ ਕੀਤੀ ਗਈ ਟਿਕਟ ਖਰੀਦੀ ਜਾ ਰਹੀ ਹੈ। ਇਸ ਸਬੰਧੀ ਹਵਾਬਾਜ਼ੀ ਉਦਯੋਗ ਦੇ ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਬਹੁਤ ਸਾਰੇ ਯਾਤਰੀ ਭਾਰਤ ਦੇ ਵਿੱਚ ਫਸੇ ਹੋਏ ਹਨ, ਜੋ ਕਰੋਨਾ ਕੇਸਾਂ ਦੀ ਸਥਿਤੀ ਵਿੱਚ ਇੱਥੇ ਨਹੀਂ ਰਹਿਣਾ ਚਾਹੁੰਦੇ ਤੇ ਤੁਰੰਤ ਅਮਰੀਕਾ ਜਾਣ ਲਈ ਤੁਰੰਤ ਟਿਕਟ ਲੈਣਾ ਚਾਹੁੰਦੇ ਹਨ,ਜਿਸ ਕਾਰਨ ਟਿਕਟਾਂ ਦੀ ਮੰਗ ਵਧ ਗਈ ਹੈ।