ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਪਿਛਲੇ ਮਹੀਨੇ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਸ ਨੇ ਮਨੁੱਖ ਦੀ ਮਾੜੀ ਸੋਚ ਨੂੰ ਉਜਾਗਰ ਕੀਤਾ ਹੈ। ਇਨ੍ਹਾਂ ਘਟਨਾਵਾਂ ਦੇ ਕਾਰਨ ਸੂਬੇ ਦਾ ਮਾਹੌਲ ਬੇਹੱਦ ਤਣਾਅ ਗ੍ਰਸਤ ਹੋ ਗਿਆ ਸੀ। ਇਨ੍ਹਾਂ ਘਟਨਾਵਾਂ ਦੀ ਵੱਖ ਵੱਖ ਲੋਕਾਂ ਵੱਲੋਂ ਜੰਮ ਕੇ ਨਿਖੇਧੀ ਵੀ ਕੀਤੀ ਗਈ ਸੀ। ਹੁਣ ਇਹ ਘਟਨਾਵਾਂ ਰੁਕਣ ਦੀ ਬਜਾਏ ਹੋਰ ਵਧਣ ਲੱਗ ਪਈਆਂ ਹਨ ਅਤੇ ਪੰਜਾਬ ਵਿੱਚ ਹੁੰਦੀਆਂ ਹੋਈਆਂ ਇਨ੍ਹਾਂ ਘਟਨਾਵਾਂ ਨੇ ਹੁਣ ਕੈਨੇਡਾ ਵਿੱਚ ਵੀ ਦਸਤਕ ਦੇ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਬੇਹੱਦ ਮੰਦਭਾਗੀ ਖਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਪ੍ਰਾਪਤ ਹੋ ਰਹੀ ਹੈ। ਇੱਥੋਂ ਦੇ ਇੱਕ ਸਥਾਨਕ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿਖੇ ਸ਼ਰਾਰਤੀ ਅਨਸਰ ਵੱਲੋਂ ਅਜਿਹੀ ਹਰਕਤ ਕੀਤੀ ਹੈ ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਇੱਥੇ ਕੁਝ ਸਮਾਜ ਵਿਰੋਧੀ ਤੱਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਨਾਲ ਸਬੰਧਤ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਮਾਮਲੇ ਦੀ ਸਥਾਨਕ ਪੀਲ ਪੁਲਿਸ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਲਾਕੇ ਦੇ ਮੇਅਰ ਪੈਟਰਿਕ ਬਰਾਊਨ ਨੇ ਵੀ ਇੱਕ ਟਵੀਟ ਕਰ ਪੀਲ ਰੀਜਨਲ ਪੁਲਿਸ ਨੂੰ ਇਸ ਮਾਮਲੇ ਸਬੰਧੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਜਲਦ ਫੜ ਲਿਆ ਜਾਵੇਗਾ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਨੂੰ ਇਸ ਘਟਨਾ ਨਾਲ ਜੁੜੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ

ਪੁਲਿਸ ਦੇ ਨਾਲ ਇਸ ਨੰਬਰ 905-453-3311 ਉਪਰ ਸੰਪਰਕ ਕਰ ਸਕਦੇ ਹਨ। ਬੇਅਦਬੀ ਦੀ ਹੋਈ ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਦੇ ਸਮੂਹ ਭਾਰਤੀ ਭਾਈਚਾਰੇ ਦੇ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮਾੜੀ ਘਟਨਾ ਦੀ ਵਿਸ਼ਵ ਭਰ ਦੇ ਵਿਚ ਰਹਿਣ ਵਾਲੇ ਭਾਰਤੀ ਭਾਈਚਾਰੇ ਵਲੋਂ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨਾ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਚ ਨਵੰਬਰ ਮਹੀਨੇ ਦੌਰਾਨ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ਦੀ ਛਾਣਬੀਣ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਸਜ਼ਾ ਦੇਣ ਦੀ ਗੱਲ ਵੀ ਆਖੀ ਜਾ ਰਹੀ ਹੈ।


                                       
                            
                                                                   
                                    Previous Postਕਨੇਡਾ ਤੋਂ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ ਹੋ ਜਾਵੋ ਸਾਵਧਾਨ
                                                                
                                
                                                                    
                                    Next Postਆਖਰ ਇੰਗਲੈਂਡ ਤੋਂ ਆ ਗਈ ਖੁਸ਼ਖਬਰੀ ਜਿਸਦਾ  ਸੀ ਸਾਰੀ ਦੁਨੀਆਂ ਨੂੰ ਇੰਤਜਾਰ – ਹੋ ਗਿਆ ਇਹ ਵੱਡਾ ਐਲਾਨ
                                                                
                            
               
                             
                                                                            
                                                                                                                                             
                                     
                                     
                                    




