BREAKING NEWS
Search

ਕਰਲੋ ਘਿਓ ਨੂੰ ਭਾਂਡਾ : ਤਾਜਾ ਤਾਜਾ ਕਾਂਗਰਸ ਚ ਗਏ ਸੁਖਪਾਲ ਖਹਿਰਾ ਲਈ ਆਈ ਇਹ ਵੱਡੀ ਖਬਰ – ਪੈ ਗਿਆ ਭੀਚਕੜਾ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਚੱਲੇ ਆ ਰਹੇ ਕੋਰੋਨਾ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਦਾਇਤਾ ਵਿੱਚ ਦਿੱਤੀ ਇਸ ਢਿੱਲ ਦੇ ਚਲਦਿਆਂ ਉਹ ਲੋਕ ਜੋ ਪਿਛਲੇ ਸਾਲ ਤਾਲਾਬੰਦੀ ਦੇ ਚਲਦਿਆਂ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਸਨ ਉਹਨਾਂ ਨੂੰ ਮੁੜ ਤੋਂ ਆਪਣੇ ਕੰਮ ਕਾਰ ਸੰਭਲਣ ਦਾ ਮੌਕਾ ਮਿਲ ਗਿਆ ਹੈ। ਆਖ਼ਰ ਕਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਲੋਕ ਆਪਣੇ ਪੈਰਾਂ ਸਿਰ ਹੋ ਹੀ ਰਹੇ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਕਾਫੀ ਪ੍ਰਭਾਵ ਪਾ ਦਿੱਤਾ।

ਹੁਣ ਕਰੋਨਾ ਕੇਸਾਂ ਵਿੱਚ ਆਈ ਗਿਰਾਵਟ ਕਾਰਨ 2022 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਦੇ ਆਗੂ ਰਣਨੀਤੀਆਂ ਉਲੀਕ ਰਹੇ ਹਨ, ਅਤੇ ਉਹ ਆਪਣੀ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਹੁਣ ਕਾਂਗਰਸ ਵਿੱਚ ਗਏ ਸੁਖਪਾਲ ਖਹਿਰਾ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿਛਲੇ ਦਿਨੀਂ ਸੁਖਪਾਲ ਖਹਿਰਾ ਦੀ ਕਾਂਗਰਸ ਵਿਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਸੀ। ਓਥੇ ਹੀ ਹੁਣ ਭੁਲੱਥ ਦੀ ਸੀਟ ਨੂੰ ਲੈ ਕੇ ਵੀ ਭੁਲੱਥ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵੱਲੋਂ 2022 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਹੀ ਟਿਕਟ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਹਰਸਿਮਰਨ ਸਿੰਘ ਘੁੰਮਣ ਪਿਛਲੇ ਦਿਨੀਂ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਏ ਹਨ ਅਤੇ ਉਨ੍ਹਾਂ ਵੱਲੋਂ ਭੁਲੱਥ ਤੋਂ ਟਿਕਟ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉਨ੍ਹਾਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਪਾਲ ਖਹਿਰਾ ਆਪਣੇ ਮਨ ਵਿੱਚ ਵਹਿਮ ਦੂਰ ਕਰ ਦੇਣ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਕੋਈ ਵੀ ਕਿਸੇ ਗੱਲ ਨਾਲ ਫਰਕ ਨਹੀਂ ਪੈਂਦਾ ਕਿਉਂਕਿ ਸਾਡੇ ਵਰਕਸ ਸਾਡੇ ਨਾਲ ਚਟਾਨ ਵਾਂਗ ਖੜੇ ਹੋਏ ਹਨ ਰਾਣਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਸੁਖਪਾਲ ਸਿੰਘ ਖਹਿਰਾ ਤੋਂ ਖ਼ਫਾ ਹੈ ਕਿਉਂਕਿ ਜਦੋਂ ਉਹ ਪਹਿਲਾਂ ਕਾਂਗਰਸ ਵਿੱਚ ਸਨ ਤਾਂ ਉਸ ਸਮੇਂ ਵੀ ਉਹਨਾਂ ਦਾ ਇੱਕ ਵੱਖਰਾ ਧੜਾ ਸੀ। ਇਸ ਤਰ੍ਹਾਂ ਹੀ ਉਨ੍ਹਾਂ ਨੇ ਆਪ ਪਾਰਟੀ ਵਿੱਚ ਜਾਣ ਦੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ। ਉਹ ਕਾਂਗਰਸ ਪਾਰਟੀ ਨੂੰ ਛੱਡ ਕੇ ਕਿਤੇ ਵੀ ਨਹੀਂ ਜਾਣਗੇ।