BREAKING NEWS
Search

ਕਲਯੁਗੀ ਧੀ ਨੇ ਮਾਪਿਆਂ ਨਾਲ ਕੀਤਾ ਅਜਿਹਾ ਕਾਂਡ ਦੇਖਣ ਵਾਲਿਆਂ ਦੇ ਉਡੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਵਧ ਰਹੀ ਬੇਰੁਜ਼ਗਾਰੀ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੀ ਹੈ । ਪੁਲਸ ਪ੍ਰਸ਼ਾਸਨ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਇੰਤਜਾਮ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਾਪਰਣ ਵਾਲੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਘਰ ਵਿਚ ਹੀ ਕਈ ਵਾਰ ਸਹੀ ਮਾਹੌਲ ਨਾ ਮਿਲਣ ਕਾਰਨ ਕੁਝ ਬੱਚਿਆਂ ਵੱਲੋਂ ਗਲਤ ਰਸਤੇ ਤੇ ਜਾ ਕੇ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਨੀਆਂ ਵਿੱਚ ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਖੁਸ਼ੀ ਲਈ ਕੁਝ ਵੀ ਕਰ ਜਾਂਦਾ ਹੈ।

ਉਥੇ ਹੀ ਅੱਜ ਦੇ ਸਮੇਂ ਵਿੱਚ ਕੁਝ ਬੱਚਿਆਂ ਵੱਲੋਂ ਆਪਣੇ ਘਰ ਦੀਆਂ ਖੁਸ਼ੀਆਂ ਆਪ ਹੀ ਬਰਬਾਦ ਕਰ ਲਈਆਂ ਜਾਂਦੀਆਂ ਹਨ। ਹੁਣ ਕਲਜੁਗ ਦੀ ਧੀ ਨੇ ਮਾਪਿਆਂ ਨਾਲ ਅਜਿਹਾ ਕਾਂਡ ਕੀਤਾ ਹੈ ਕਿ ਦੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਲੜਕੀ ਵੱਲੋਂ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਆਪਣੇ ਘਰ ਵਿੱਚ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਘਟਨਾ ਦਾ ਖੁਲਾਸਾ ਪੁਲਿਸ ਵੱਲੋਂ ਕੀਤਾ ਗਿਆ ਹੈ। ਜਿਸ ਨੇ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਦੀ ਜਾਣਕਾਰੀ ਲੜਕੀ ਦੇ ਪਿਤਾ ਮਨੋਜ ਕੁਮਾਰ ਨਿਵਾਸੀ ਪਿੰਡ ਰਸੂਲਪੁਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ ਕਿ ਉਨਾਂ ਦੇ ਘਰ ਤੋਂ 13 ਲੱਖ ਰੁਪਏ ਨਕਦੀ ਅਤੇ ਤਿੰਨ ਲੱਖ ਦੇ ਗਹਿਣੇ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕੀਤੇ ਗਏ ਹਨ। ਇਸ ਘਟਨਾ ਦੀ ਜਾਂਚ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਦੀ ਧੀ ਅਤੇ ਪ੍ਰੇਮੀ ਤੇ 2 ਹੋਰ ਦੋਸਤਾਂ ਨੂੰ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਵਿੱਚ ਲੜਕੀ ਨੇ ਆਪਣੀ ਸੱਚਾਈ ਕਬੂਲ ਕਰ ਲਈ ਹੈ।

ਲੜਕੀ ਨੇ ਦੱਸਿਆ ਕਿ ਉਹ ਘਰ ਵਿਚ ਆਪਣੇ ਮਾਂ-ਬਾਪ ਦੇ ਵਿਵਹਾਰ ਤੋਂ ਕਾਫੀ ਪ੍ਰੇਸ਼ਾਨ ਸੀ ਤੇ ਘਰ ਵਿੱਚ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰ ਰਹੀ ਸੀ। ਇਸ ਲਈ ਉਹ ਆਪਣੇ ਪ੍ਰੇਮੀ ਨਾਲ ਵੱਖਰਾ ਘਰ ਲੈ ਕੇ ਰਹਿਣਾ ਚਾਹੁੰਦੀ ਸੀ। ਇਸ ਲਈ ਉਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਕਾੜ੍ਹੇ ਵਿਚ ਨੀਂਦ ਦੀਆਂ ਗੋਲੀਆਂ ਮਿਲਾ ਕੇ ਦਿੱਤੀਆਂ ਗਈਆਂ ਤੇ ਉਸ ਪਿੱਛੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।