ਆਈ ਤਾਜਾ ਵੱਡੀ ਖਬਰ 

26 ਨਵੰਬਰ ਤੋਂ ਜਾਰੀ ਕੀਤਾ ਗਿਆ ਸੰਘਰਸ਼ ਲਗਾਤਾਰ ਚੱਲ ਰਿਹਾ ਹੈ। ਦੇਸ਼ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਵਿਸ਼ਵ ਪੱਧਰ ਤੇ ਵਿਰੋਧ ਹੋ ਰਿਹਾ ਹੈ। ਜਿੱਥੇ ਸਭ ਕਿਸਾਨ ਇਨ੍ਹਾਂ ਖੇਤੀ ਕਾਨੂੰਨਾ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਉੱਥੇ ਹੀ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉੱਪਰ ਅੜੀ ਹੋਈ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਵੱਲੋਂ ਦਿੱਲੀ ਸਰਹੱਦਾਂ ਉਪਰ ਕੜਾਕੇ ਦੀ ਠੰਢ ਵਿਚ ਵੀ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਦਿਨੋ ਦਿਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ  ਕਿਸਾਨ ਜਥੇ-ਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਅਗਲੀ ਮੀਟਿੰਗ 19 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਸੀ।

ਹੁਣ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਨੂੰ ਲੈ ਕੇ ਇਕ ਨਵੀਂ ਖਬਰ ਸਾਹਮਣੇ ਆਈ ਹੈ। ਹੁਣ 19 ਜਨਵਰੀ ਨੂੰ ਵਿਗਿਆਨ ਭਵਨ ਵਿੱਚ 2 ਵਜੇ ਕੀਤੀ ਜਾਣ ਵਾਲੀ ਮੀਟਿੰਗ ਨੂੰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 19 ਜਨਵਰੀ ਦੀ ਜਗ੍ਹਾ 20 ਜਨਵਰੀ ਦਿਨ ਬੁੱਧਵਾਰ ਨੂੰ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਵੱਲੋਂ ਇੱਕ ਪੱਤਰ ਲਿਖ ਕੇ ਕਿਸਾਨ ਜਥੇ-ਬੰਦੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ ਗਈ ਹੈ। 15 ਜਨਵਰੀ ਨੂੰ ਹੋਈ 9 ਵੇਂ ਗੇੜ ਦੀ ਮੀਟਿੰਗ ਵਿੱਚ ਅਗਲੀ ਗੱਲਬਾਤ ਲਈ 19 ਜਨਵਰੀ ਰੱਖੀ ਗਈ ਸੀ।

ਸੰਘਰਸ਼ ਕਰ ਰਹੇ ਕਿਸਾਨਾਂ ਦੇ ਖਿਲਾਫ ਐਨ ਆਈ ਏ ਦੇ ਨੋਟਿਸ ਭੇਜੇ ਜਾਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਿਰਾਸ਼ ਚੱਲ ਰਹੀਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਇਸ ਮਸਲੇ ਨੂੰ ਕੇਂਦਰੀ ਪੱਧਰ ਤੇ ਹੋਣ ਵਾਲੀ ਬੈਠਕ ਵਿੱਚ ਚੁੱਕਣਗੇ। ਅੱਜ ਕਿਸਾਨੀ ਸੰਘਰਸ਼ ਦਾ 54 ਵਾਂ ਦਿਨ ਚੱਲ ਰਿਹਾ ਹੈ। ਹੁਣ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਣ ਵਾਲੀ ਗੱਲਬਾਤ ਕੱਲ੍ਹ 20 ਜਨਵਰੀ ਨੂੰ ਹੋਵੇਗੀ।


                                       
                            
                                                                   
                                    Previous Postਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਕਿਸਾਨ ਅੰਦੋਲਨ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ
                                                                
                                
                                                                    
                                    Next Postਅਮਰੀਕਾ ਤੋਂ ਇੰਡੀਆ ਲਈ ਆਈ ਵੱਡੀ ਚੰਗੀ ਖਬਰ, ਹੋਇਆ ਇਹ ਐਲਾਨ
                                                                
                            
               
                             
                                                                            
                                                                                                                                             
                                     
                                     
                                    



