ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਸਾਰਾ ਵਰਗ ਇੱਕ ਜੁੱਟ ਹੋ ਚੁੱਕਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਬੇਸਿੱਟਾ ਰਹੀਆਂ ਹਨ। ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵੀ ਭਾਜਪਾ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ ਜਾ ਰਹੀ ਹੈ। ਕਿਸਾਨ ਪਿਛਲੇ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਬੈਠ ਕੇ ਸ਼ਾਂਤ ਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਕੋਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਹੁਣ ਕਿਸਾਨ ਅੰਦੋਲਨ ਦੇ ਅੱਜ 72 ਵੇਂ ਦਿਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਜਟ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਉਪਰ ਚਰਚਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਖੇਤੀ ਕਾਨੂੰਨਾਂ ਦੇ ਸਬੰਧੀ ਹੋਏ ਹੰਗਾਮੇ ਨੂੰ ਲੈ ਕੇ ਰਾਜ ਸਭਾ ਅਤੇ ਵਿਧਾਨ ਸਭਾ ਵਿੱਚ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ।  ਹੁਣ ਬਜਟ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ਤੇ ਧਨਵਾਦ ਪ੍ਰਸਤਾਵ ਤੇ ਆਪਣੀ ਗੱਲ ਰੱਖੀ ਗਈ ਹੈ।

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਆਖਿਆ ਗਿਆ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ 1.15ਲੱਖ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ। ਜਿਸ ਦਾ ਫਾਇਦਾ 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਨੇ ਵਿਰੋਧੀ ਧਿਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੰਡ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਸ਼ਿਸ਼ ਕਰ ਰਹੇ ਹਨ। ਜਿਸ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਾਂਗਰਸ ਬਾਰੇ ਕਿਹਾ ਕਿ ਉਹ ਸਿਰਫ ਖੂਨ ਨਾਲ ਖੇਤੀ ਕਰ ਸਕਦੀ ਹੈ , ਜਦਕਿ ਖੇਤੀ ਪਾਣੀ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਵਿੱਚ ਪਿੰਡਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਸਿੱਧੀ ਮਦਦ ਪਹੁੰਚਾਈ ਜਾਵੇਗੀ।


                                       
                            
                                                                   
                                    Previous Postਕਿਸਾਨਾਂ ਦੁਆਰਾ ਕੱਲ੍ਹ ਨੂੰ ਚੱਕਾ ਜਾਮ ਕਰਨ ਬਾਰੇ ਹੁਣ ਆਈ ਵੱਡੀ ਖਬਰ – ਹੋਇਆ ਇਹ ਐਲਾਨ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਸਮੇਤ ਇਹਨਾਂ ਰਾਜਾਂ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ – ਹੋ ਜਾਵੋ ਸਾਵਧਾਨ
                                                                
                            
               
                             
                                                                            
                                                                                                                                             
                                     
                                     
                                    



