BREAKING NEWS
Search

ਕਿਸਾਨ ਅੰਦੋਲਨ ਲਈ ਦਿਲਜੀਤ ਦੁਸਾਂਝ ਨੇ ਚੁੱਪ ਚਪੀਤੇ ਕਰਤਾ ਏਡਾ ਵੱਡਾ ਕੰਮ ਹਰ ਕੋਈ ਹੋ ਗਿਆ ਹੈਰਾਨ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦੇਸ਼ ਪੱਧਰ ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਦਿੱਲੀ ਬਾਰਡਰਾਂ ਤੇ ਲਗਾਤਾਰ 26, 27 ਨਵੰਬਰ ਤੋਂ ਮੋਰਚੇ ਤੇ ਡਟੇ ਹੋਏ ਹਨ। ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵਿਦੇਸ਼ਾਂ ਵੱਲੋਂ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਲਾਕਾਰ ਵੀ ਇਸ ਸੰਘਰਸ਼ ਦੇ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਸ਼ਮੂਲੀਅਤ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਸੰਘਰਸ਼ ਵਿਚ ਡਟੇ ਹੋਏ ਕਿਸਾਨਾਂ ਦੀ ਹਮਾਇਤ ਲਈ ਉਨ੍ਹਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ

ਉਥੇ ਹੀ ਉਨ੍ਹਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਖਾਣ ਪੀਣ ਦੀਆਂ ਚੀਜ਼ਾਂ, ਗੈਸ ਸਲੰਡਰ ,ਗਰਮ ਕਪੜੇ , ਕੰਬਲ,ਘੋੜਿਆਂ ਦੀ ਖੁਰਾਕ ਆਦਿ ਮੁੱਹਈਆ ਕਰਵਾਈ ਜਾ ਰਹੀ ਹੈ। ਜਿੱਥੇ ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਦਿਲਜੀਤ ਦੁਸਾਂਝ ਵੱਲੋਂ ਵੀ ਅੱਗੇ ਵਧ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਵੱਲੋਂ ਕਿਸਾਨਾਂ ਦੀ ਕੀਤੀ ਗਈ ਮਦਦ ਦਾ ਜ਼ਿਕਰ ਮਸ਼ਹੂਰ ਪੰਜਾਬੀ ਗਾਇਕ ਸਿੰਗਾ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਕੀਤਾ ਗਿਆ ਹੈ।

ਸਭ ਦੇ ਦਿਲਾਂ ਵਿਚ ਵਸਣ ਵਾਲੇ ਦਿਲਜੀਤ ਦੁਸਾਂਝ ਸੰਘਰਸ਼ ਕਰ ਰਹੇ ਕਿਸਾਨਾਂ ਲਈ ਠੰਡ ਤੋਂ ਬਚਾਅ ਵਾਸਤੇ ਗਰਮ ਕੱਪੜਿਆਂ ਅਤੇ ਹੋਰ ਜ਼ਰੂਰੀ ਵਸਤਾਂ ਵਾਸਤੇ ਇਕ ਕਰੋੜ ਰੁਪਏ ਦਾ ਦਾਨ ਕੀਤਾ ਹੈ। ਸਭ ਗਾਇਕਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਥੇ ਹੀ ਇਸ ਸੰਘਰਸ਼ ਦਾ ਹਿੱਸਾ ਬਣਨ ਲਈ ਗਾਇਕ ਦਲਜੀਤ ਦੁਸਾਂਝ ਅਮਰੀਕਾ ਤੋ ਸੰਘਰਸ਼ ਵਾਲੇ ਸਥਾਨ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ। ਸਭ ਕਿਸਾਨ ਜਥੇਬੰਦੀਆਂ ਦਾ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਧੰਨਵਾਦ ਵੀ ਕੀਤਾ ਅਤੇ ਸ਼ਾਂਤਮਈ ਢੰਗ ਨਾਲ ਅੱਗੇ ਵਧਾਉਣ ਲਈ ਅਪੀਲ ਵੀ ਕੀਤੀ।

ਦਲਜੀਤ ਦੁਸਾਂਝ ਵੱਲੋਂ ਹਰਿਆਣਾ ਦੇ ਲੋਕਾਂ ਵੱਲੋਂ ਦਿੱਤੇ ਗਏ ਸਾਥ ਅਤੇ ਪਿਆਰ ਲਈ ਉਨ੍ਹਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਇਸ ਸੰਘਰਸ਼ ਵਿੱਚ ਸ਼ਾਮਿਲ ਹੋ ਰਹੇ ਹਰ ਇਨਸਾਨ ਨੂੰ ਦਿਲ ਤੋਂ ਧੰਨਵਾਦ ਬੋਲਿਆ। ਉਨ੍ਹਾਂ ਕਿਹਾ ਕਿ ਸਭ ਵੱਲੋਂ ਇਸ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇੱਥੇ ਇਤਿਹਾਸ ਸਿਰਜ ਰਹੇ ਹਨ ਤੇ ਕਿਸਾਨਾਂ ਦਾ ਇਹ ਸਬਰ ਸੰਤੋਖ ਵਾਲਾ ਪ੍ਰਦਰਸ਼ਨ ਕਾਬਲੇ ਤਾਰੀਫ ਹੈ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।