BREAKING NEWS
Search

ਕੀ ਪੂਰੇ ਦੇਸ਼ ‘ਚ ਲਾਕਡਾਊਨ ਲੱਗੇਗਾ – ਕੇਂਦਰ ਸਰਕਾਰ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਵਿਚ ਬਹੁਤ ਜਗ੍ਹਾ ਉਪਰ ਤਾਲਾਬੰਦੀ ਕੀਤੀ ਗਈ ਹੈ। ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਿਥੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿੱਚ ਸ਼ਖਤੀ ਨੂੰ ਵਧਾ ਦਿਤਾ ਗਿਆ ਹੈ।

ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੀ ਪੂਰੇ ਦੇਸ਼ ਵਿੱਚ ਲਾਕਡਾਊਨ ਲੱਗੇਗਾ,ਕੇਂਦਰ ਸਰਕਾਰ ਤੋਂ ਇਸ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਇਸ ਗੱਲ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ 21 ਦਿਨਾਂ ਲਈ ਪੂਰਨ ਤੌਰ ਤੇ ਤਾਲਾਬੰਦੀ ਕੀਤੀ ਜਾ ਰਹੀ ਹੈ,ਇਸ ਉਪਰ ਸਪਸ਼ਟੀਕਰਨ ਦਿੰਦੇ ਹੋਏ covid 19 ਟਾਸਕ ਫੋਰਸ ਦੇ ਪ੍ਰਧਾਨ ਡੀ. ਵੀਕੇ ਪਾਲ ਵੱਲੋਂ ਆਖਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਸੂਬਿਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਉਨ੍ਹਾਂ ਕਰੋਨਾ ਨੂੰ ਰੋਕਣ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ 10 ਫੀਸਦੀ ਤੋਂ ਵਧੇਰੇ ਇਨਫੈਕਸ਼ਨ ਦੀ ਦਰ ਹੈ, ਉੱਥੇ ਰਾਤ ਦਾ ਕਰਫਿਊ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਅਜੇ ਕੋਈ ਵੀ ਤਾਲਾਬੰਦੀ ਕਰਨ ਦਾ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਰੋਨਾ ਦੀ ਚੇਨ ਨੂੰ ਤੋੜਨ ਲਈ ਬਹੁਤ ਸਾਰੇ ਸਖ਼ਤ ਆਦੇਸ਼ ਲਾਗੂ ਕੀਤੇ ਗਏ ਹਨ ਅਤੇ ਇਸ ਨੂੰ ਲੈ ਕੇ 29 ਅਪ੍ਰੈਲ ਨੂੰ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਸਨ।

ਉੱਥੇ ਹੀ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ ਅਤੇ ਜਰੂਰੀ ਕੰਮ ਹੋਣ ਤੇ ਹੀ ਘਰ ਦੇ ਇਕ ਮੈਂਬਰ ਨੂੰ ਘਰ ਤੋਂ ਬਾਹਰ ਜਾਣ ਦਿੱਤਾ ਜਾਵੇ। ਦੇਸ਼ ਅੰਦਰ ਵਧ ਰਹੇ ਕਰੋਨਾ ਕੇਸਾਂ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ।