BREAKING NEWS
Search

ਕੋਰੋਨਾ ਦੇ ਕੇਸਾਂ ਚ ਵਾਧੇ ਨੂੰ ਦੇਖ ਹੁਣ ਇਥੇ 17 ਮਈ ਤੱਕ ਲਈ ਰਹੇਗਾ ਕਰਫਿਊ – ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਕੁਦਰਤੀ ਆਫਤ ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸੂਬੇ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹਨ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਚਰਚਾ ਕੀਤੀ ਜਾ ਰਹੀ ਹੈ, ਤਾਂ ਜੋ ਇਸ ਕੁਦਰਤੀ ਆਫ਼ਤਾਂ ਨਾਲ ਨਜਿੱਠਿਆ ਜਾ ਸਕੇ।

ਪ੍ਰਧਾਨ ਮੰਤਰੀ ਵੱਲੋਂ ਸਭ ਸੂਬਿਆਂ ਨੂੰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰਥਾ ਨੂੰ ਵਧਾਉਣ ਉੱਪਰ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕਰੋਨਾ ਦੇ ਕੇਸਾਂ ਵਿੱਚ ਵਾਧੇ ਨੂੰ ਦੇਖ ਕੇ ਹੁਣ ਇਥੇ 17 ਮਈ ਤੱਕ ਲਈ ਰਹੇਗਾ ਕਰਫਿਊ, ਜਿਸ ਬਾਰੇ ਐਲਾਨ ਹੋ ਗਿਆ ਹੈ। ਭਾਰਤ ਵਿੱਚ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬੇ ਬਹੁਤ ਸਾਰੀਆਂ ਪਾਬੰਦੀਆਂ ਲਗਾ ਰਹੇ ਹਨ। ਰਾਜਸਥਾਨ ਦੇ ਵਿੱਚ ਵੀ ਸਰਕਾਰ ਵੱਲੋਂ ਵੱਧ ਰਹੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਲਾਗੂ ਕੀਤੇ ਗਏ ਕਰਫਿਊ ਨੂੰ ਵਧਾ ਦਿੱਤਾ ਗਿਆ ਹੈ। ਜਿਸ ਦਾ ਸਮਾਂ ਹੁਣ 17 ਮਈ ਤੱਕ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਵੱਲੋਂ ਕੁਝ ਨਵੀਆਂ ਗਾਈਡਲਾਈਨਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਅਨੁਸਾਰ ਸਾਰੇ ਵਿੱਦਿਅਕ ਅਦਾਰੇ ,ਕੋਚਿੰਗ ,ਲਾਇਬਰੇਰੀ ਬੰਦ ਰਹਿਣਗੇ। ਵਿਆਹ ਸਮਾਗਮ ਸਿਰਫ਼ ਇਕ ਹੀ ਪ੍ਰੋਗਰਾਮ ਦੇ ਰੂਪ ਵਿੱਚ ਆਯੋਜਿਤ ਕੀਤਾ ਜਾ ਸਕੇਗਾ। ਜਿਸ ਲਈ ਤਿੰਨ ਘੰਟੇ ਦਾ ਸਮਾਂ ਦਿੱਤਾ ਗਿਆ ਹੈ ਅਤੇ 31 ਲੋਕਾਂ ਦੀ ਮੌਜੂਦਗੀ ਵਿੱਚ ਵਿਆਹ ਸੰਪੰਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਬੈਂਡ ਵਾਜੇ ਵਾਲਿਆਂ ਨੂੰ 31 ਲੋਕਾਂ ਵਿੱਚ ਸ਼ਾਮਲ ਨਹੀਂ ਕੀਤਾ ਗਿਆ।

ਉਥੇ ਹੀ ਮੈਡੀਕਲ ਨਰਸਿੰਗ ਕਾਲਜਾਂ ਵਿੱਚ ਪੜ੍ਹਾਈ ਜਾਰੀ ਰਹੇਗੀ। ਅਗਰ ਕੋਈ ਵੀ ਵਿਅਕਤੀ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਬਿਨਾਂ ਕਿਸੇ ਕੰਮ ਦੇ ਸੜਕ ਤੇ ਪਾਇਆ ਜਾਂਦਾ ਹੈ, ਤਾਂ ਉਸ ਵਿਅਕਤੀ ਦਾ ਕਰੋਨਾ ਟੈਸਟ ਕਰਵਾਇਆ ਜਾਵੇਗਾ। ਸੂਬੇ ਅੰਦਰ 3 ਮਈ ਤੋਂ 17 ਮਈ ਤੱਕ ਇਸ ਮਹਾਮਾਰੀ ਨੂੰ ਰੈਡ ਅਲਰਟ ਜਨਤਕ ਅਨੁਸ਼ਾਸ਼ਨ ਪੰਦਰਵਾੜਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸਾਰੇ ਕੰਮ ਦੇ ਸਥਾਨ, ਵਪਾਰਕ ਅਦਾਰੇ ਤੇ ਬਜਾਰ ਬੰਦ ਰਹਿਣਗੇ। ਸਰਕਾਰ ਵੱਲੋਂ 17 ਮਈ ਤੱਕ ਵਧਾਏ ਗਏ ਕਰਫਿਊ ਦੇ ਵਿੱਚ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।