BREAKING NEWS
Search

ਕੋਰੋਨਾ ਨੂੰ ਵਧਦਾ ਦੇਖ ਕੇਂਦਰ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ ਲਗੇਗੀ ਇਹਨਾਂ ਥਾਵਾਂ ਤੇ ਪਾਬੰਦੀ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਖੇਤਰਾਂ ਵਿੱਚ ਤਾਲਾਬੰਦੀ ਕਰਨ ਅਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਸੂਬਾ ਸਰਕਾਰਾਂ ਉਪਰ ਛੱਡ ਦਿੱਤੇ ਗਏ ਹਨ। ਕਿਉਂਕਿ ਇਸ ਕਰੋਨਾ ਕਾਰਨ ਬਹੁਤ ਸਾਰੇ ਸੂਬੇ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਦੇਸ਼ ਅੰਦਰ ਜਿਥੇ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲਿਆਂ ਵਿਚ ਕਰਫਿਊ ਦੇ ਨਾਲ ਨਾਲ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ।

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਇੱਕ ਵੱਡਾ ਫ਼ੈਸਲਾ ਲਵੇਗੀ ਤੇ ਇਨ੍ਹਾਂ ਥਾਵਾਂ ਤੇ ਲੱਗੇਗੀ ਪਾਬੰਦੀ। ਪ੍ਰਧਾਨ ਮੰਤਰੀ ਵੱਲੋਂ ਸਭ ਸੂਬਿਆਂ ਦੀਆਂ ਸਰਕਾਰਾਂ ਨਾਲ ਸੋਮਵਾਰ ਨੂੰ ਕਰੋਨਾ ਦੀ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਗਈ ਹੈ। ਜਿੱਥੇ ਕਈ ਸੂਬਿਆਂ ਅਤੇ ਜ਼ਿਲਿਆਂ ਵਿਚ ਵਧੇਰੇ ਪ੍ਰਭਾਵਤ ਹੋਣ ਵਾਲੀਆਂ ਜਗ੍ਹਾ ਉਪਰ ਪਾਬੰਦੀ ਲਗਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਇਸ ਸਬੰਧੀ ਸਾਰੇ ਸੂਬੇ ਦੇ ਮੁੱਖ ਸਕੱਤਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਬੰਧਕਾਂ ਨੂੰ ਲਿਖੀ ਚਿੱਠੀ ਵਿੱਚ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਕਿਹਾ ਗਿਆ ਹੈ ਕਿ ਜ਼ਿਲ੍ਹਾ ਅਧਿਕਾਰੀ ਪ੍ਰਭਾਵਤ ਹੋਣ ਵਾਲੇ ਖੇਤਰਾਂ ਵਿਚ ਸਖ਼ਤੀ ਲਾਗੂ ਕਰਨ ਸਬੰਧੀ ਰਣਨੀਤੀ ਤਿਆਰ ਕਰ ਸਕਦੇ ਹਨ।

ਉੱਥੇ ਹੀ ਸਿਹਤ ਮੰਤਰਾਲੇ ਵੱਲੋਂ ਵੀ ਸਾਰੇ ਸੂਬਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵਧੇਰੇ ਪ੍ਰਭਾਵਿਤ ਖੇਤਰਾਂ ਵਿਚ ਹੀ ਸਥਾਨਕ ਅਤੇ ਕੇਂਦਰਿਤ ਕੰਟਰੋਲ ਫਰੇਮਵਰਕ ਨੂੰ ਲਾਗੂ ਕਰਨ। ਅਜੈ ਭੱਲਾ ਨੇ ਦੱਸਿਆ ਕਿ ਦੇਸ਼ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ।

ਇਸ ਲਈ ਜੇਕਰ ਕਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਲਈ ਵਧੇਰੇ ਪ੍ਰਭਾਵਿਤ ਖੇਤਰਾਂ ਵਿੱਚ ਵਧੇਰੇ ਸਖ਼ਤੀ ਲਾਗੂ ਕਰਨ ਦੀ ਲੋੜ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਮਰੀਜਾਂ ਦੇ ਆਂਕੜਿਆਂ ਨੂੰ ਘਟਾਉਣ ਲਈ ਹੀ ਸਰਕਾਰ ਵੱਲੋਂ ਸਖ਼ਤ ਮਾਪਦੰਡ ਅਪਣਾਏ ਜਾ ਰਹੇ ਹਨ। ਤਾਂ ਜੋ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਰੋਕਿਆ ਜਾ ਸਕੇ।