BREAKING NEWS
Search

ਖੇਤੀ ਕਨੂੰਨਾਂ ਕਾਰਨ ਮੋਦੀ ਲਈ ਆਈ ਵੱਡੀ ਮਾੜੀ ਖਬਰ ਲੱਗਾ ਇਹ ਵੱਡਾ ਝੱਟਕਾ

ਆਈ ਤਾਜਾ ਵੱਡੀ ਖਬਰ

ਪਿਛਲੇ 7 ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹੈ। ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਭਾਜਪਾ ਸਰਕਾਰ ਨੂੰ ਇਹਨਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਆਖਿਆ ਜਾ ਰਿਹਾ ਹੈ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਹਨਾਂ ਮੰਗਾਂ ਨੂੰ ਸ਼ੁਰੂ ਤੋਂ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ। ਭਾਰਤ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਜਿਸ ਕਾਰਨ ਬਹੁਤ ਸਾਰੇ ਸਿੱਖ ਆਗੂ ਇਨ੍ਹਾਂ ਕਨੂੰਨਾਂ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਰਹੇ ਹਨ ਅਤੇ ਕਈ ਹੋਰ ਪਾਰਟੀਆਂ ਵਿਚ ਸ਼ਾਮਿਲ ਹੋ ਰਹੇ ਹਨ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਨੂੰ ਲੈ ਕੇ ਕਾਫੀ ਸਾਰੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭਾਜਪਾ ਨੂੰ ਇਕ ਹੋਰ ਕਾਰਾਰਾ ਝੱ-ਟ-ਕਾ ਦੇਣ ਦੀ ਖਬਰ ਸਾਹਮਣੇ ਆਈ ਹੈ। ਪ੍ਰੈੱਸ ਕਾਨਫਰੰਸ ਦੁਆਰਾ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਪੁਰਾ ਪਟਿਆਲਾ ਦੇ ਵੱਡੇ ਆਗੂ ਪ੍ਰਵੀਨ ਛਾਬੜਾ ਨੇ ਆਖਿਆ ਹੈ ਕਿ ਜਿਥੇ ਕੇਜਰੀਵਾਲ ਦੁਆਰਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਾਦਿਆਂ ਤੋਂ ਜ਼ਿਆਦਾ ਕੰਮ ਕੀਤੇ ਹਨ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਵੀ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।

ਆਮ ਆਦਮੀ ਪਾਰਟੀ ਵੱਲੋਂ ਪ੍ਰਵੀਨ ਛਾਬੜਾ ਅਤੇ ਕਈ ਹੋਰ ਅਹੁਦੇਦਾਰਾਂ ਨੂੰ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ। ਪ੍ਰਵੀਨ ਛਾਬੜਾ ਨੇ ਆਪ ਨੂੰ ਭਰੋਸਾ ਦਿਵਾਇਆ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰਨਗੇ ਅਤੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਸੂਬੇ ਦੇ ਇੰਚਾਰਜ ਨੇ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਡਾ ਅਤੇ ਪੂਰੀ ਆਮ ਆਦਮੀ ਪਾਰਟੀ ਦਾ ਸ਼ੁਕਰੀਆ ਅਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਪਾਰਟੀ ਦਾ ਮੈਂਬਰ ਬਣਨ ਲਈ ਗਰਵ ਹੈ।

ਆਪ ਪਾਰਟੀ ਦੇ ਵਿਧਾਇਕ ਮੀਤ ਹੇਅਰ, ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਰਵੀਨ ਛਾਬੜਾ ਦੀ ਰਸਮੀ ਤੌਰ ਤੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਓਥੇ ਹੀ ਨੀਨਾ ਮਿੱਤਲ ਨੇ ਕਿਹਾ ਕਿ ਛਾਬੜਾ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਕਾਰਣ ਭਾਜਪਾ ਪੂਰੀ ਤਰਾਂ ਨਾਲ ਘਾਟੇ ਵਿਚ ਚਲੀ ਗਈ ਹੈ।