BREAKING NEWS
Search

ਤਾਜਾ ਤਾਜਾ ਆਪ ਚ ਗਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਆਈ ਇਹ ਵੱਡੀ ਖਬਰ – ਪੈ ਗਿਆ ਇਹ ਭੀਚਕੜਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਇੰਤਜਾਮ ਕੀਤੇ ਗਏ ਉਥੇ ਹੀ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਕਈ ਮੰਤਰੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੇ ਬਹੁਤ ਸਾਰੇ ਨਵੇਂ ਚਿਹਰੇ ਕਈ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋਏ ਹਨ ਉਥੇ ਹੀ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਆਪ ਵਿਚ ਸ਼ਾਮਲ ਹੋਏ ਸਾਬਕਾ ਡੀਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪਿਛਲੇ ਦਿਨੀਂ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਡੀ ਆਈ ਜੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖਿਲਾਫ ਇਕ ਪੱਤਰਕਾਰ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਪੱਤਰਕਾਰ ਕਰੁਣ ਕੋੜਾ ਨੇ ਦਸਿਆ ਹੈ ਕਿ ਉਹ ਇੱਕ ਨਿੱਜੀ ਵੈਬ ਚੈਨਲ ਦੇ ਐਡੀਟਰ ਇਨ ਚੀਫ ਦੇ ਅਹੁਦੇ ਤੇ ਕੰਮ ਕਰ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਦੇ ਪ੍ਰੋਗਰਾਮ ਨੂੰ ਲੈ ਕੇ ਕੀਤੇ ਜਾ ਰਹੇ ਇਸ ਪ੍ਰੋਗਰਾਮ ਦੀ ਕਵਰੇਜ਼ ਕਰਨ ਦਾ ਆਦੇਸ਼ ਪ੍ਰਾਪਤ ਹੋਇਆ ਸੀ। ਜਿਸ ਤੇ ਉਸ ਵੱਲੋਂ ਆਪਣੇ ਕੈਮਰਾਮੈਨ ਪਰਸਨ ਕਮਲ ਸਿੰਗਲਾ ਨੂੰ ਨਾਲ ਲੈ ਕੇ ਇਹ ਪੱਤਰਕਾਰ ਛੋਟਾ ਹਰੀਪੁਰ ਵਿੱਚ ਪਹੁੰਚਿਆ ਸੀ। ਜਿੱਥੇ ਉਸ ਵੱਲੋਂ ਰਾਜਨੀਤੀ ਨਾਲ ਸਬੰਧਤ ਕੁਝ ਸਵਾਲ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਲੋਂ ਪੁਛੇ ਗਏ।

ਉਸ ਸਮੇਂ ਉਨ੍ਹਾਂ ਦੇ ਨਾਲ ਫਿਲਮੀ ਕਲਾਕਰ ਅਰਵਿੰਦਰ ਭੱਟੀ, ਕਮੇਡੀਅਨ ਕਲਾਕਾਰ ਸੁਰਿੰਦਰ ਫਰਿਸ਼ਤਾ ਅਤੇ ਉਨ੍ਹਾਂ ਦੇ ਕੁਝ ਹੋਰ ਸਮਰਥਕ ਵੀ ਮੌਜੂਦ ਸਨ। ਇਸ ਤਰ੍ਹਾਂ ਹੀ ਪੱਤਰਕਾਰ ਨੇ ਆਖਿਆ ਹੈ ਕਿ ਵਿਜੇ ਪ੍ਰਤਾਪ ਸਿੰਘ ਵੱਲੋਂ ਉਸਦਾ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਪੱਤਰਕਾਰ ਵੱਲੋ ਬਦਸਲੂਕੀ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਬਾਰੇ ਗੱਲ ਬਾਤ ਕਰਨ ਤੇ ਡੀਐਸਪੀ ਸਵਰਨਜੀਤ ਸਿੰਘ ਨੇ ਦੱਸਿਆ ਹੈ ਕਿ ਉਥੇ ਬਿਨਾ ਜਾਣਕਾਰੀ ਤੋਂ ਹੀ ਚੱਲ ਰਹੇ ਪ੍ਰੋਗਰਾਮ ਵਿਚ ਮੀਡੀਆ ਸ਼ਾਮਿਲ ਹੋ ਗਿਆ ਸੀ ਤੇ ਜਿਨ੍ਹਾਂ ਵੱਲੋਂ ਕੁਝ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ ਹੈ।