BREAKING NEWS
Search

ਪਿੰਡਾਂ ਵਾਲਿਆਂ ਲਈ ਪੰਜਾਬ ਇਥੇ ਹੋਇਆ ਇਹ ਆਦੇਸ਼ ਜਾਰੀ – ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿੱਚ ਕਰੋਨਾ ਦੇ ਕੇਸਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਉਥੇ ਹੀ ਲੋਕਾਂ ਲਈ ਸਰਕਾਰ ਵੱਲੋਂ ਲਾਗੂ ਕੀਤੀਆ ਗਈਆ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਜਿੱਥੇ ਕਰੋਨਾ ਨੂੰ ਠੱਲ ਪਾਉਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ, ਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਉਥੇ ਹੀ ਸੂਬੇ ਅੰਦਰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਤੇ ਸੂਬੇ ਅੰਦਰ ਲੁੱਟ-ਖੋਹ ਚੋਰੀ ਅਤੇ ਹੋਰ ਅਪਰਾਧ ਦੀਆਂ ਘਟਨਾਵਾਂ ਵੀ ਪਹਿਲਾ ਦੇ ਮੁਕਾਬਲੇ ਵੱਧ ਗਈਆਂ ਹਨ। ਜਿਨ੍ਹਾਂ ਨੂੰ ਠੱਲ੍ਹ ਪਾਉਣ ਲਈ ਪੁਲਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਪਿੰਡਾਂ ਵਾਲਿਆਂ ਲਈ ਹੁਣ ਪੰਜਾਬ ਵਿੱਚ ਇੱਥੇ ਇਹ ਆਦੇਸ਼ ਜਾਰੀ ਹੋਇਆ ਹੈ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿੱਚ ਵੱਧ ਰਹੀ ਲੁਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਜਿਲ੍ਹਾ ਮੋਗਾ ਦੇ ਜ਼ਿਲ੍ਹਾ ਮਜਿਸਟ੍ਰੇਟ ਸੰਦੀਪ ਹੰਸ ਵੱਲੋਂ 31 ਜੁਲਾਈ ਤੱਕ ਲਈ ਸਖਤੀ ਨਾਲ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਪਿੰਡਾ ਵਿੱਚ ਠੀਕਰੀ ਪਹਿਰਾ ਦੇਣ ਲਈ ਕਿਹਾ ਗਿਆ ਹੈ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।

ਡੀਸੀ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ।

ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਪਿੰਡਾਂ ਤੇ ਸ਼ਹਿਰਾਂ ‘ਚ ਠੀਕਰੀ ਪਹਿਰੇ ਲਾਉਣ ਦੇ ਆਦੇਸ਼ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿਨ੍ਹਾਂ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।