BREAKING NEWS
Search

ਪ੍ਰਧਾਨ ਮੰਤਰੀ ਮੋਦੀ ਬਿਨਾ ਕਿਸੇ ਵਿਸ਼ੇਸ਼ ਸੁਰੱਖਿਆ ਦੇ ਪਹੁੰਚੇ ਗੁਰਦਵਾਰਾ ਸਾਹਿਬ ਅਤੇ ਟੇਕਿਆ ਮੱਥਾ – ਦੇਖੋ ਤਸਵੀਰਾਂ ਅਤੇ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਜਿੱਥੇ ਸਾਰੇ ਧਰਮਾਂ ਦੇ ਤਿਉਹਾਰਾਂ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਕਰੋਨਾ ਦੇ ਦੌਰ ਵਿਚ ਇਨ੍ਹਾਂ ਤਿਉਹਾਰਾਂ ਨੂੰ ਸ਼ਾਂਤੀ ਪੂਰਵਕ ਮਨਾਏ ਜਾਣ ਦੇ ਆਦੇਸ਼ ਦਿੱਤੇ ਜਾਂਦੇ ਹਨ, ਤਾਂ ਜੋ ਇਕੱਠ ਨਾ ਹੋ ਸਕੇ ਤੇ ਕਰੋਨਾ ਦੇ ਵਾਧੇ ਨੂੰ ਰੋਕਿਆ ਜਾਵੇ। ਦੇਸ਼ ਵਿਚ ਗੁਰੂਆਂ ਪੀਰਾਂ ਵੱਲੋਂ ਲੋਕਾਂ ਦੀ ਰਹਿਨੁਮਾਈ ਕੀਤੀ ਗਈ ਹੈ ਜਿਨ੍ਹਾਂ ਨੇ ਏਕਤਾ ਅਤੇ ਅਖੰਡਤਾ ਦਾ ਪਾਠ ਪੜ੍ਹਾਇਆ। ਜਿਨ੍ਹਾਂ ਨੇ ਸਭ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਦੇ ਨਾਤੇ ਲੋਕਾਂ ਦਾ ਮਾਰਗ ਦਰਸ਼ਨ ਕੀਤਾ। ਉਨ੍ਹਾਂ ਮਹਾਨ ਸਖ਼ਸ਼ੀਅਤਾਂ ਨੇ ਜਨਮ ਦਿਨ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ।

ਉੱਥੇ ਕਿ ਅੱਜ ਸਾਰੇ ਦੇਸ਼ ਵਿਦੇਸ਼ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਤੇ ਲੋਕਾਂ ਨੂੰ ਘਰ ਵਿੱਚ ਰਹਿ ਕੇ ਟੈਲੀਵਿਜ਼ਨ ਮਾਧਿਅਮ ਰਾਹੀਂ ਜੁੜੇ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਬਿਨਾ ਕਿਸੇ ਵਿਸ਼ੇਸ਼ ਸੁਰੱਖਿਆ ਦੇ ਪਹੁੰਚੇ ਗੁਰਦਵਾਰਾ ਸਾਹਿਬ ਅਤੇ ਟੇਕਿਆ ਮੱਥਾ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਵੇਰੇ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਏ।

ਦੱਸਿਆ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇ ਦਿਨ ਗੁਰੂ ਤੇਗ ਬਹਾਦਰ ਜੀ ਦੀ ਯਾਦਗਾਰ ਦਾ ਉਦਘਾਟਨ ਵੀ ਕਰਨਗੇ। ਜੋ ਸੀਸ ਗੰਜ ਗੁਰਦੁਆਰਾ ਸਾਹਿਬ ਵਿੱਚ ਬਣਾਇਆ ਗਿਆ ਹੈ। ਕਿਉਂਕਿ ਇਹ ਇਤਿਹਾਸਕ ਗੁਰਦੁਆਰਾ ਵਿਸ਼ਵ ਭਰ ਦੇ ਵਿੱਚ ਲੋਕਾਂ ਦੇ ਸਤਿਕਾਰ ਦਾ ਕੇਂਦਰ ਹੈ। ਮਾਹਿਰਾਂ ਅਨੁਸਾਰ ਇਹ ਗੁਰਦੁਆਰਾ ਸਾਹਿਬ ਇਥੇ ਸਥਿਤ ਹੈ ਜਿੱਥੇ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਇਸ਼ਾਰੇ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ ਉਨ੍ਹਾਂ ਦੇ ਚੇਲਿਆਂ ਦਾ ਗਲ ਵੀ ਕਟਵਾ ਦਿੱਤਾ ਸੀ। ਇਸ ਬਦਲੇ ਗੁਰੂ ਜੀ ਨੂੰ ਕਈ ਲਾਲਚ ਦਿੱਤੇ ਗਏ ਪਰ ਉਨ੍ਹਾਂ ਨੇ ਧਰਮ ਪਰਿਵਰਤਨ ਨਹੀਂ ਕੀਤਾ। ਉਨ੍ਹਾਂ ਦੇ ਸਾਹਮਣੇ ਹੀ ਉਨ੍ਹਾਂ ਦੇ ਚੇਲਿਆਂ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ।

ਗੁਰੂ ਜੀ ਵੱਲੋਂ ਇਸਲਾਮ ਧਰਮ ਨੂੰ ਕਬੂਲ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਕੁਰਬਾਨੀ ਬਾਰੇ ਜਾਣਕਾਰੀ ਨਾਲ ਭਰਪੂਰ ਇੱਕ ਵਿਸ਼ਾਲ ਸਮਾਰਕ ਇਸ ਗੁਰਦੁਆਰਾ ਸਾਹਿਬ ਵਿਚ ਬਣਾਇਆ ਜਾ ਰਿਹਾ ਹੈ, ਜਿਸ ਦੀ ਉੱਚਾਈ 40 ਫੁੱਟ, ਚੜ੍ਹਾਈ 25 ਫੁੱਟ, ਤੇ ਮੋਟਾਈ 7 ਫੁੱਟ ਹੈ। ਜੋ ਕੇਂਦਰੀ ਕੰਧ ਤੇ ਬਣਾਈ ਗਈ ਹੈ। ਅੱਜ ਪ੍ਰਧਾਨ ਮੰਤਰੀ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤੇ ਉਨ੍ਹਾਂ ਨਾਲ ਕੋਈ ਵੀ ਵਿਸ਼ੇਸ਼ ਸੁਰੱਖਿਆ ਨਹੀਂ ਵੇਖੀ ਗਈ। ਨਾ ਹੀ ਉਹ ਕਿਸੇ ਵਿਸ਼ੇਸ਼ ਰਸਤੇ ਰਾਹੀਂ ਗੁਰਦੁਆਰਾ ਸਾਹਿਬ ਪਹੁੰਚੇ।