BREAKING NEWS
Search

ਪੰਜਾਬ:ਇਸ ਜ੍ਹਿਲੇ ਚ ਸ਼ੁੱਕਰਵਾਰ ਸ਼ਾਮ 5 ਤੋਂ ਸੋਮਵਾਰ ਸਵੇਰੇ 5 ਤਕ ਘਰੋਂ ਪੈਰ ਕੱਢਣ ਦੀ ਵੀ ਨਹੀਂ ਇਜਾਜਤ – ਰਹੇਗਾ ਮੁਕੰਮਲ ਲਾਕ ਡਾਊਨ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਜਿੱਥੇ ਮਹਾਰਾਸ਼ਟਰ ਸਭ ਤੋਂ ਵਧੇਰੇ ਕਰੋਨਾ ਨਾਲ ਪ੍ਰਭਾਵਤ ਹੋਇਆ ਹੈ, ਉੱਥੇ ਹੀ ਪੰਜਾਬ ਵੀ ਕਰੋਨਾ ਨਾਲ ਵਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੀ ਮੋਹਰਲੀ ਕਤਾਰ ਵਿੱਚ ਸ਼ਾਮਲ ਹੈ। ਪੰਜਾਬ ਵਿੱਚ ਵੀ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਜਿਥੇ ਬੱਚਿਆਂ ਦੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਹੋਰ ਗੈਰ ਜ਼ਰੂਰੀ ਤੱਤਾਂ ਨੂੰ ਵੀ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਅਤੇ 15 ਮਈ ਤੱਕ ਪੰਜਾਬ ਵਿੱਚ ਤਾਲਾਬੰਦੀ ਕੀਤੀ ਗਈ ਹੈ।

ਪੰਜਾਬ ਦੇ ਇਸ ਜ਼ਿਲੇ ਵਿਚ ਸ਼ੁਕਰਵਾਰ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਘਰੋਂ ਪੈਰ ਕੱਢਣ ਦੀ ਵੀ ਨਹੀਂ ਇਜ਼ਾਜਤ ,ਜਿੱਥੇ ਰਹੇਗੀ ਪੂਰੀ ਤਰ੍ਹਾਂ ਤਾਲਾਬੰਦੀ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਉਥੇ ਹੀ ਸੂਬਾ ਸਰਕਾਰ ਦੀ ਚਿੰਤਾ ਵੀ ਦਿਨੋ-ਦਿਨ ਵਧ ਰਹੀ ਹੈ। ਕਰੋਨਾ ਨੂੰ ਰੋਕਣ ਲਈ ਜਿੱਥੇ ਤਾਲਾਬੰਦੀ ਕੀਤੀ ਗਈ ਹੈ ,ਉਥੇ ਹੀ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਹੁਣ ਬਠਿੰਡਾ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੁਝ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸਦੇ ਅਨੁਸਾਰ ਬਠਿੰਡਾ ਜਿਲੇ ਵਿੱਚ ਸ਼ੁਕਰਵਾਰ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਪੂਰਨ ਰੂਪ ਵਿਚ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਨ੍ਹਾਂ ਦਿਨਾਂ ਦੇ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਜਿੱਥੇ ਪੂਰਨ ਤੌਰ ਤੇ ਪਾਬੰਦੀ ਰਹੇਗੀ ਉਥੇ ਹੀ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਬਿਨਾਂ ਘਰ ਤੋਂ ਬਾਹਰ ਨਿਕਲਣ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕੋਈ ਵੀ ਵਿਅਕਤੀ ਬਿਨਾਂ ਇਜਾਜ਼ਤ ਤੋਂ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਸਕੇਗਾ।

ਉਥੇ ਹੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਖੁੱਲ੍ਹੀਆਂ ਜੇਲ੍ਹਾ ਵਿੱਚ ਬੰਦ ਕੀਤਾ ਜਾਵੇਗਾ। ਉੱਥੇ ਹੀ ਉਹਨਾਂ ਖਿਲਾਫ ਕੇਸ ਵੀ ਦਰਜ ਕੀਤੇ ਜਾਣਗੇ। ਬਠਿੰਡਾ ਜ਼ਿਲ੍ਹੇ ਵਿੱਚ ਇਨ੍ਹਾਂ ਦੋਸ਼ੀਆਂ ਨੂੰ ਐਸ ਐਸ ਡੀ ਸੀਨੀਅਰ ਸਕੈਂਡਰੀ ਸਕੂਲ ਨੇੜੇ ਗੋਲ ਡਿੱਗੀ ਓਪਨ ਜੇਲ ਵਿੱਚ ਰੱਖਿਆ ਜਾਵੇਗਾ।