BREAKING NEWS
Search

ਪੰਜਾਬ : ਕੁੜੀ ਨੇ ਵਿਦੇਸ਼ ਜਾਣਾ ਸੀ ਪਰ ਹੋਣੀ ਨੂੰ ਕੁਝ ਹੋਰ ਸੀ ਮੰਜੂਰ – ਖੁਦ ਆਪ ਹੀ ਇਸ ਕਾਰਨ ਚੁਣੀ ਮੌਤ

ਆਈ ਤਾਜਾ ਵੱਡੀ ਖਬਰ

ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ। ਜਿਸਨੂੰ ਪੂਰਾ ਕਰਨ ਲਈ ਬੱਚਿਆਂ ਦੇ ਮਾਂ ਪਿਓ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਬੱਚੇ ਵੀ ਵਿਦੇਸ਼ਾਂ ਵਿਚ ਜਾ ਕੇ ਸਖਤ ਮਿਹਨਤ ਕਰਕੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ ਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰਦੇ ਹਨ। ਬਹੁਤ ਸਾਰੇ ਬੱਚੇ ਭਾਰਤ ਤੋਂ ਜਾ ਕੇ ਵਿਦੇਸ਼ਾਂ ਵਿਚ ਉੱਚ ਅਹੁਦਿਆਂ ਉੱਪਰ ਪਹੁੰਚੇ ਹੋਏ ਹਨ। ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਕਮਾਈ ਸਦਕਾ ਇਹ ਮੁਕਾਮ ਹਾਸਲ ਕੀਤੇ ਹਨ। ਉਥੇ ਹੀ ਜ਼ਿੰਦਗੀ ਦੇ ਸੁਪਨੇ ਵੇਖਣ ਵਾਲੇ ਬੱਚਿਆਂ ਨੂੰ ਕਈ ਵਾਰ ਮਜਬੂਰੀਆਂ ਦੇ ਚੱਲਦੇ ਹੋਏ ਗ਼ਲਤ ਰਸਤਾ ਚੁਣਨ ਲਈ ਮਜਬੂਰ ਹੋ ਜਾਣਾ ਪੈਂਦਾ ਹੈ।

ਜਿਸ ਦਾ ਖਮਿਆਜ਼ਾ ਮਾਪਿਆਂ ਨੂੰ ਭੁਗਤਣਾ ਪੈਂਦਾ ਹੈ। ਪੰਜਾਬ ਤੋਂ ਕੁੜੀ ਨੇ ਵਿਦੇਸ਼ ਜਾਣਾ ਸੀ ਪਰ ਕੁੜੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਜਿੱਥੇ ਕੁੜੀ ਵੱਲੋਂ ਆਪਣੀ ਮੌਤ ਚੁਣ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਕੁੜੀ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਗਿਆ ਸੀ ਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਉਸ ਵੱਲੋਂ ਦੋ ਫਾਈਨਾਂਸ ਦਾ ਕੰਮ ਕਰਨ ਵਾਲੇ ਵਿਅਕਤੀਆਂ ਕੋਲੋਂ ਪੈਸੇ ਉਧਾਰ ਲਏ ਗਏ ਸਨ।

ਹੁਣ ਉਨ੍ਹਾਂ ਵਿਅਕਤੀਆਂ ਵੱਲੋਂ ਪੈਸੇ ਵਾਪਸ ਮੰਗਦੇ ਸਮੇਂ ਮੁਹੱਲਾ ਭਗਤ ਨਗਰ ਦੀ ਰਹਿਣ ਵਾਲੀ 21 ਸਾਲਾ ਲੜਕੀ ਨਿਸ਼ਾ ਕੁਮਾਰੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਇਸ ਪ੍ਰੇਸ਼ਾਨੀ ਤੋਂ ਤੰਗ ਆ ਕੇ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ਖਾ ਲਈ ਗਈ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਤੇ ਇਕ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ ਜਿਥੇ ਉਸ ਲੜਕੀ ਦੀ ਮੌਤ ਹੋ ਗਈ।

ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਕਰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਥੇ ਹੀ ਇਸ ਮਾਮਲੇ ਵਿੱਚ ਆਰੋਪੀ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਇਨਸਾਫ ਦੀ ਮੰਗ ਕੀਤੀ ਹੈ।