BREAKING NEWS
Search

ਪੰਜਾਬ : ਕੋਰੋਨਾ ਕੇਸਾਂ ਦਾ ਕਰਕੇ ਇਹ ਇਲਾਕਾ ਐਲਾਨਿਆ ਮਾਈਕਰੋ ਕੰਟੇਨਮੈਂਟ ਜ਼ੋਨ – ਹੋ ਜਾਵੋ ਸਾਵਧਾਨ


ਦੇਸ਼ ਵਿਚ ਜਿਥੇ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ ਉਥੇ ਹੀ ਹੋਰ ਸੂਬਿਆਂ ਵਿੱਚ ਵੀ ਉਤਰ ਪ੍ਰਦੇਸ਼, ਝਾਰਖੰਡ ਅਤੇ ਪੰਜਾਬ ਵੀ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੀ ਲੋਕਾਂ ਦੀ ਸਿਹਤ ਸਹੂਲਤਾਂ ਲਈ ਕਈ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਸਦਕਾ ਉਹਨਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦਾ ਫਰੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਨਾਲ ਵੱਧ ਪ੍ਰਭਾਵਿਤ ਹੋਣ ਵਾਲੇ ਜਿਲਿਆ ਵਿੱਚ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਕੇਸਾਂ ਕਰਕੇ ਇਹ ਇਲਾਕਾ ਐਲਾਨਿਆ ਗਿਆ ਹੈ ਮਾਈਕਰੋ ਕੰਟੇਨਮੈਂਟ ਜ਼ੋਨ। ਪੰਜਾਬ ਦੇ ਕਈ ਜ਼ਿਲਿਆਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਜਿਲਾ ਮਜਿਸਟ੍ਰੇਟ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਮਾਨਸੇ ਜਿਲੇ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਵੀ ਆਫਤ ਪ੍ਰਬੰਧਨ ਐਕਟ ਅਧੀਨ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਰੋਨਾ ਕੇਸਾਂ ਕਾਰਨ ਵੱਧ ਪ੍ਰਭਾਵਤ ਹੋਣ ਵਾਲੇ ਇਲਾਕੇ ਗਲੀ ਨੰਬਰ 3, ਨੇੜੇ ਗੰਗਾ ਆਇਲ ਮਿਲ ਤੇ ਮੈਟਰੋ ਪਲਾਜ਼ਾ ਦੇ ਸਾਹਮਣੇ ਵਾਰਡ ਨੰਬਰ 24 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ ।

ਇਸ ਖੇਤਰ ਦੇ ਵਿਚ ਕਰੋਨਾ ਦੀ ਚੇਨ ਨੂੰ ਤੋੜਨ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਕਮੇਟੀ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕਮੇਟੀ ਵੱਲੋਂ ਪ੍ਰਭਾਵਿਤ ਖੇਤਰ ਵਿਚ ਜਿੱਥੇ ਲੋਕਾਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਉਹਨਾਂ ਦੇ ਖਾਣ ਪੀਣ ਰਹਿਣ ਸਹਿਣ ਦਾ ਵੀ ਖਿਆਲ ਰੱਖਿਆ ਜਾਵੇਗਾ। ਮਾਈਕਰੋ ਕੰਟੇਨਮੈਂਟ ਐਲਾਨੇ ਗਏ ਇਲਾਕਿਆਂ ਦੇ ਨਾਲ ਲਗਦੇ ਇਲਾਕੇ ਨੂੰ ਵੀ ਬਫ਼ਰ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਸ ਨੂੰ ਲਾਗੂ ਕਰਨ ਲਈ ਚਾਰ ਮੈਂਬਰੀ ਰੈਪਿਡ ਰਿਸਪਾਂਸ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਿੱਚ ਜਿਨ੍ਹਾਂ ਨੂੰ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਨਾਇਬ ਤਸੀਲਦਾਰ ਮਾਨਸਾ ਬਲਵਿੰਦਰ ਸਿੰਘ, ਡੀ ਐੱਸ ਪੀ ਮਾਨਸਾ ਗੁਰਮੀਤ ਸਿੰਘ ਬਰਾੜ, ਐਸ ਐਚ ਓ ਸਿਟੀ 1 ਮਾਨਸਾ ਅੰਗਰੇਜ ਸਿੰਘ, ਐਸ ਐਚ ਓ ਮਾਨਸਾ ਹਰਚੰਦ ਸਿੰਘ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।