BREAKING NEWS
Search

ਪੰਜਾਬ: ਚੋਰਾਂ ਨੇ ਕੰਧ ਪਾੜ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਦੇਖ ਹਰੇਕ ਕੋਈ ਰਹਿ ਗਿਆ ਹੱਕਾ ਬੱਕਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਉਨ੍ਹਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਕਈ ਅਪਰਾਧਕ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ । ਅਜਿਹਾ ਹੀ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬ ਦੇ ਆਦਮਪੁਰ ਦੇ ਅਧੀਨ ਆਉਂਦੀ ਪੁਲਸ ਚੌਂਕੀ ਜੰਡ ਸਿੰਘਾਂ ਚ ਚੋਰੀ ਦੀ ਘਟਨਾ ਵਾਪਰੀ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੀਤੀ ਰਾਤ ਚੋਰਾਂ ਨੇ ਜੰਡੂਸਿੰਘਾਂ ਚ ਹੁਸ਼ਿਆਰਪੁਰ ਰੋਡ ਤੇ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਤੇ ਉੱਥੇ ਇੱਕ ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ।

ਦੁਕਾਨ ਮਾਲਕ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ ਪੱਚੀ ਸਾਲ ਤੋਂ ਉਹ ਸੁਨਾਰ ਦੀ ਦੁਕਾਨ ਦਾ ਕੰਮ ਕਰਦਾ ਹੈ । ਜਦੋਂ ਅੱਜ ਸਵੇਰੇ ਉਹ ਆਪਣੇ ਘਰ ਸੁੱਤਾ ਹੋਇਆ ਸੀ ਤਕਰੀਬਨ ਪੰਜ ਵਜੇ ਦੇ ਕਰੀਬ ਸਵੇਰੇ ਉਨ੍ਹਾਂ ਨੂੰ ਫੋਨ ਆਇਆ ਕਿ ਉਸਦੀ ਦੁਕਾਨ ਦੀ ਕੰਧ ਪਾਡ਼ੀ ਹੋਈ ਹੈ ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੋਇਆ ਲੱਗ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਉੱਥੇ ਪਹੁੰਚੇ ਤਾਂ ਪਿੰਡ ਦੇ ਸਰਪੰਚ ਰਣਜੀਤ ਸਿੰਘ ਮੱਲ੍ਹੀ ਤੇ ਜੰਡੂਸਿੰਘਾ ਪੁਲੀਸ ਨੂੰ ਸੂਚਿਤ ਕੀਤਾ ਗਿਆ ।

ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ। ਉਥੇ ਹੀ ਇਸ ਸਬੰਧੀ ਦੁਕਾਨ ਮਾਲਕ ਨੇ ਦੱਸਿਆ ਕਿ ਉਸਦੀ ਦੁਕਾਨ ਚੋਂ ਚਾਰ ਤੋਂ ਛੇ ਕਿਲੋ ਚਾਂਦੀ ਦੇ ਗਹਿਣੇ ਚੋਰੀ ਹੋਏ ਹਨ ਤੇ ਕਰੀਬ ਢਾਈ ਤੋਂ ਤਿੰਨ ਲੱਖ ਰੁਪਏ ਦਾ ਉਸ ਦਾ ਨੁਕਸਾਨ ਹੋ ਚੁੱਕਿਆ ਹੈ ।

ਜਿਸ ਦੇ ਚੱਲਦੇ ਉਸ ਦੇ ਵੱਲੋਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ । ਉਥੇ ਹੀ ਪੁਲੀਸ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ । ਪਰ ਜਿਸ ਪ੍ਰਕਾਰ ਪੰਜਾਬ ਦੀ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਉਸ ਦੇ ਚੱਲਦੇ ਪੁਲਸ ਪ੍ਰਸ਼ਾਸਨ ਉੱਪਰ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ।