BREAKING NEWS
Search

ਪੰਜਾਬ ਚ ਇਥੇ ਅੱਗ ਨੇ ਮਚਾਈ ਤਬਾਹੀ – ਮਚੀ ਹਾਹਾਕਾਰ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕਰੋਨਾ ਦੇ ਕੇਸਾਂ ਵਿਚ ਆਈ ਕਮੀ ਕਾਰਨ ਲੋਕਾਂ ਵੱਲੋਂ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਲਈ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਵੀ ਸੂਬੇ ਅੰਦਰ ਹੋਰ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਪੰਜਾਬ ਵਿੱਚ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਬੀਮਾਰੀਆਂ ਅਤੇ ਕਈ ਤਰ੍ਹਾਂ ਦੇ ਹੋਰ ਹਾਦਸਿਆਂ ਨੇ ਲੋਕਾਂ ਦੇ ਮਨਾਂ ਅੰਦਰ ਇਕ ਡਰ ਪੈਦਾ ਕੀਤਾ ਹੋਇਆ ਹੈ। ਇਸ ਦੌਰ ਦੇ ਵਿਚ ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਉਪਰ ਗਹਿਰਾ ਅਸਰ ਪਾਉਦੀਆਂ ਹਨ।

ਹੁਣ ਪੰਜਾਬ ਵਿੱਚ ਇਥੇ ਲੱਗੀ ਹੋਈ ਅੱਗ ਨੇ ਤਬਾਹੀ ਮਚਾਈ ਹੈ ਜਿਸ ਕਾਰਨ ਭਾਜੜਾਂ ਪੈ ਗਈਆਂ ਹਨ ਅਤੇ ਹਾਹਾਕਾਰ ਮਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੋਰਿੰਡਾ ਸਮਰਾਲਾ ਰੋਡ ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਇਕ ਫਰਨੀਚਰ ਦੀ ਦੁਕਾਨ ਵਿੱਚ ਲੱਗੀ ਅੱਗ ਕਾਰਨ ਵਾਪਰਿਆ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਇਕ ਬੰਦ ਪਈ ਦੁਕਾਨ ਵਿੱਚ ਅੱਗ ਲੱਗਣ ਕਾਰਨ ਉਸ ਜਗ੍ਹਾ ਤੇ ਹਫੜਾ-ਦਫੜੀ ਮਚ ਗਈ।

ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਕਾਬੂ ਕਰਨ ਵਾਸਤੇ ਫਾਇਰ ਬ੍ਰਿਗੇਡ ਨੂੰ ਮੌਕੇ ਤੇ ਪਹੁੰਚਣ ਲਈ ਫੋਨ ਕੀਤਾ ਗਿਆ। ਜਦੋਂ ਵੀ ਮੋਰਿੰਡਾ ਇਲਾਕੇ ਵਿੱਚ ਕਿਤੇ ਅੱਗ ਲੱਗਦੀ ਹੈ ਤਾਂ ਬਾਹਰੋਂ ਫਾਇਰ ਬ੍ਰਿਗੇਡ ਮੰਗਵਾਉਣੀ ਪੈਂਦੀ ਹੈ, ਜਿਸ ਦੇ ਪਹੁੰਚਣ ਤੱਕ ਬਹੁਤ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ। ਅੱਜ ਵਾਪਰੇ ਇਸ ਹਾਦਸੇ ਵਿੱਚ ਵੀ ਅੱਗ ਇੰਨੀ ਭਿਆਨਕ ਸੀ ਕਿ ਜਿਸ ਨੇ ਨਾਲ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਇਸ ਅੱਗ ਦੇ ਵਿੱਚ ਇੱਕ ਨਾਲ ਦੀ ਟਰੈਕਟਰਾਂ ਦੀ ਏਜੰਸੀ ਵੀ ਅੱਗ ਦੀ ਮਾਰ ਹੇਠ ਆਉਣ ਕਾਰਨ ਚਾਰ ਸੈਕਟਰ ਸੜ ਕੇ ਸੁਆਹ ਹੋ ਗਏ, ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਅੱਗ ਬਝਾਉਣ ਲਈ ਕੁਰਾਲੀ ਤੋਂ ਮੋਰਿੰਡਾ ਪਹੁੰਚੀ, ਉਸ ਸਮੇਂ ਤਕ ਬਹੁਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁਕਾ ਸੀ। ਮੋਰਿੰਡਾ ਪ੍ਰਸ਼ਾਸਨ ਵੱਲੋਂ ਸ਼ਹਿਰ ਅੰਦਰ ਫਾਇਰ ਬ੍ਰਿਗੇਡ ਦੇ ਪ੍ਰਬੰਧ ਨਾ ਕੀਤੇ ਹੋਣ ਕਾਰਨ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਗੱਲ ਨੂੰ ਲੈ ਕੇ ਰੋਸ ਜਾਹਿਰ ਕੀਤਾ ਗਿਆ।