BREAKING NEWS
Search

ਪੰਜਾਬ ਚ ਇਥੇ ਵਾਪਰਿਆ ਅੱਗ ਦਾ ਤਾਂਡਵ, ਮਚੀ ਤਬਾਹੀ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕਈ ਦਿਨਾਂ ਤੋਂ ਮੌਸਮ ਖ਼ਰਾਬ ਹੋਣ ਦੇ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਕੁਦਰਤੀ ਆਫਤਾਂ ਜਾਂ ਭੂਚਾਲ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਵੇਂ ਮੌਸਮ ਸਬੰਧੀ ਜਾਣਕਾਰੀ ਵਿਭਾਗ ਵੱਲੋਂ ਪਹਿਲਾਂ ਸਾਂਝੀ ਕੀਤੀ ਜਾਂਦੀ ਹੈ ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਕਾਰਨ ਇਹ ਚਿੰਤਾ ਦਾ ਵਿਸ਼ਾ ਬਣਾਇਆ ਹੋਇਆ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਇਸ ਇਲਾਕੇ ਵਿੱਚੋ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।

ਇਸ ਖਬਰ ਤੋਂ ਬਾਅਦ ਹਰ ਪਾਸੇ ਹਾਹਾਕਾਰ ਮੱਚ ਗਈ।ਦਰਅਸਲ ਇਹ ਮੰਦਭਾਗੀ ਖਬਰ ਲੁਧਿਆਣਾ ਵਿਖੇ ਥਾਣਾ ਬਸਤੀ ਜੋਧੇਵਾਲ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏਥੇ ਵਾਹਨਾਂ ਨੂੰ ਅੱਗ ਲੱਗ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ।ਦੱਸ ਦਈਏ ਕਿ ਪਹਿਲਾ ਟਰੈਕਟਰ ਨਾਲ ਬੱਸ ਟਕਰਾ ਗਈ ਜਿਸ ਕਾਰਨ ਟਰੈਕਟਰ ਬਿਜਲੀ ਦੇ ਖੰਭੇ ਨਾਲ ਜਾ ਕੇ ਟਕਰਾ ਗਿਆ ਟਰਾਲੀ ਵਿਚ ਪਰਾਲੀ ਲੱਦੀ ਹੋਈ ਸੀ ਅਤੇ ਜਿਥੇ ਬਿਜਲੀ ਦੀਆਂ ਤਾਰਾਂ ਦੀ ਆਪਸ ਵਿੱਚ ਸਪਾਰਕਿੰਗ ਹੋਣ ਕਰਕੇ ਟਰਾਲੀ ਵਿਚਲੀ ਪਰਾਲੀ ਨੂੰ ਅੱਗ ਲੱਗ ਗਈ।

ਇਹ ਅੱਗ ਬਹੁਤ ਜ਼ਿਆਦਾ ਫੈਲ ਗਈ ਜਿਸ ਅੱਖ ਨਾਲ ਪੁਲਿਸ ਵੱਲੋਂ ਜ਼ਬਤ ਕੀਤੇ ਹੋਏ ਵਾਹਨ ਵੀ ਇਸ ਦੀ ਚਪੇਟ ਵਿਚ ਆ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਹੋਰ ਵਹਾਨਾ ਨੂੰ ਦੂਜੀ ਸਾਈਡ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸ ਦਈਏ ਕਿ ਇਸ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਜਿਸ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਬੁਝਾਈ ਗਈ। ‌

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਅੱਗ ਕਾਰਨ ਹੋਏ ਨੁਕਸਾਨ ਦਾ ਹਾਲੇ ਕੋਈ ਪਤਾ ਨਹੀਂ ਚੱਲ ਸਕਿਆ। ਜਿਸ ਸੰਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਮਿਲਣ ਤੇ ਏ. ਸੀ. ਪੀ. ਗੁਰਵਿੰਦਰ ਸਿੰਘ ਮੌਕੇ ਤੇ ਪਹੁੰਚ ਗਏ।