BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ , ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਧਾਰਮਿਕ ਚਿੰਨ੍ਹਾਂ ਜਾਂ ਧਾਰਮਿਕ ਸੰਸਥਾਵਾਂ ਦੀਆਂ ਹੋਰ ਰਹੀਆਂ ਬੇਅਦਬੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ‌ ਆਏ ਦਿਨ ਕਿਸੇ ਨਾ ਕਿਸੇ ਕਾਰਨ ਕਾਰਨ ਇਨ੍ਹਾਂ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕੀਤੀ ਜਾਂਦੀ ਹੈ। ਭਾਵੇਂ ਸਰਕਾਰਾਂ ਦੇ ਵੱਲੋਂ ਸਖਤੀ ਅਪਣਾਈ ਜਾਂਦੀ ਹੈ ਪਰ ਇਹ ਘਟਨਾਵਾਂ ਰੁਕ ਨਹੀਂ ਰਹੀਆਂ ਕਈ ਵਾਰ ਇਹ ਘਟਨਾਵਾਂ ਕੁਦਰਤੀ ਆਫਤਾਂ ਦੇ ਕਾਰਨ ਵਾਪਰਦੀਆਂ ਹਨ ਕਈ ਵਾਰੀ ਮਨੁੱਖ ਦੀ ਅਣਗਹਿਲੀ ਦੇ ਕਾਰਨ।

ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਘਟਨਾ ਸਾਹਮਣੇ ਆ ਰਹੀ ਹੈ ਜਿੱਥੇ ਇਸ ਘਟਨਾ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਹਰ ਕੋਈ ਚਿੰਤਾ ਵਿਚ ਨਜ਼ਰ ਆ ਰਿਹਾ ਹੈ।
ਦਰਾਸਲ ਹੁਣ ਪੰਜਾਬ ਦੇ ਨਕੋਦਰ ਸ਼ਹਿਰ ਦੇ ਅਧੀਨ ਤਲਵੰਡੀ ਸਲੇਮ ਪਿੰਡ ਵਿਚ ਇਕ ਵੱਡੀ ਘਟਨਾ ਵਾਪਰ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅਗਨਭੇਟ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 3 ਵਜੇ ਦੇ ਕਰੀਬ ਪਿੰਡ ਦੇ ਇਕ ਵਾਸੀ ਵੱਲੋਂ ਗੁਰਦੁਆਰਾ ਸਾਹਿਬ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਜਿਸ ਤੋਂ ਬਾਅਦ ਉਸ ਵੱਲੋਂ ਦਿੱਤਾ ਗਿਆ।

ਪਿੰਡ ਦੇ ਵਿੱਚ ਹਾਹਾਕਾਰ ਮਚ ਗਈ ਅਤੇ ਸਾਰੇ ਪਿੰਡ ਵਾਸੀ ਇਕੱਠੇ ਹੋ ਗਏ। ਜਿਸ ਉਪਰੰਤ ਪਿੰਡ ਵਾਸੀਆਂ ਦੇ ਵੱਲੋਂ ਇਸ ਮੰਦਭਾਗੀ ਘਟਨਾ ਦੀ ਸੂਚਨਾ ਡੀਐਸਪੀ ਨਕੋਦਰ ਨਵਨੀਤ ਸਿੰਘ ਮਾਹਲ, ਐਸਪੀ ਪਰਮਿੰਦਰ ਸਿੰਘ ਅਤੇ ਸਦਰ ਠਾਣਾ ਦੇ ਮੁਖੀ ਬਨੋਦ ਕੁਮਾਰ ਪੁਲਿਸ ਪਾਰਟੀ ਸਮੇਤ ਪਿੰਡ ਪਹੁੰਚ ਗਏ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਸੁਖ ਆਸਣ ਵਾਲੇ ਅਸਥਾਨ ਉਪਰ ਬਿਜਲੀ ਦਾ ਪਤਾ ਲੱਗਿਆ ਹੋਇਆ ਹੈ। ਜਿੱਥੇ ਬਿਜਲੀ ਸ਼ਾਟ ਸਰਕਟ ਹੋ ਗਿਆ ਹੈ ਜਿਸ ਦੀ ਅੱਗ ਕਾਫ਼ੀ ਤੇਜ਼ ਸੀ। ਜਿਸ ਕਾਰਨ ਇਹ ਮੰਦਭਾਗੀ ਘਟਨਾ ਵਾਪਰ ਗਈ। ਇਸ ਮੌਕੇ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਮੌਕੇ ਤੇ ਅੱਗ ਤੇ ਕਾਬੂ ਨਾ ਪਾਇਆ ਜਾਂਦਾ ਤਾਂ ਪਿੰਡ ਵਾਸੀਆਂ ਦੇ ਵੱਲੋਂ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।