BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਭਾਵੇਂ ਕਿ ਸਰਕਾਰਾਂ ਦੇ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਹ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿਸ ਦੇ ਚਲਦਿਆਂ ਹੁਣ ਸਰਕਾਰ ਦੇ ਵੱਲੋਂ ਸੜਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਇੱਕ ਹੋਰ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪੁਲਿਸ ਵੱਲੋਂ ਵੀ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਭਵਾਨੀਗੜ ਸ਼ਹਿਰ ਅਤੇ ਸੰਗਰੂਰ ਵਾਲੇ ਨੈਸ਼ਨਲ ਹਾਈਵੇ ਉੱਤੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ ਤੇ ਘਾਬਦਾਂ ਦੀ ਨਜ਼ਦੀਕ ਪੈਂਦੇ ਪੀ.ਜੀ.ਆਈ. ਹਸਪਤਾਲ ਨੇੜੇ ਦੋ ਕਾਰਾਂ ਬੇਕਾਬੂ ਹੋ ਕੇ ਪਲਟ ਗਈਆਂ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਦੌਰਾਨ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਦੋ ਲੜਕੀਆਂ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਜੇਰੇ ਇਲਾਜ਼ ਲਈ ਨਜ਼ਦੀਕੀ ਹਸਪਤਾਲ ਵਿਚ ਪਹੁੰਚਾਇਆ ਗਿਆ। ਜਿੱਥੇ ਪਹੁੰਚ ਕੇ ਜ਼ਖ਼ਮੀਆਂ ਵਿੱਚੋਂ ਇੱਕ ਲੜਕੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਵਿਚ ਹਾਰ ਗਈ।

ਇਸ ਤੋ ਇਲਾਵਾ ਇਸ ਹਾਦਸੇ ਸਬੰਧੀ ਨਜ਼ਦੀਕੀ ਪੈਂਦੇ ਥਾਣਾ ਬਾਲੀਆਂ ਦੇ ਸਹਾਇਕ ਸਬ-ਇੰਸਪੈਕਟਰ ਬਾਦਲ ਸਿੰਘ ਨੂੰ ਜਾਣਕਾਰੀ ਮਿਲੀ। ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਹਿਚਾਣ ਭਵਾਨੀਗੜ੍ਹ ਦੀ ਵਾਸੀ ਵੱਲੋਂ ਹੋਈ ਹੈ। ਇਸ ਤੋਂ ਇਲਾਵਾ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਹਾਦਸੇ ਸਬੰਧੀ ਹਸਪਤਾਲ ਤੋਂ ਫੋਨ ਆਇਆ ਸੀ।

ਜਿਸ ਤੋ ਬਾਅਦ ਉਨ੍ਹਾਂ ਵੱਲੋਂ ਹਾਦਸੇ ਸੰਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਪੁਲਿਸ ਦੇ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆ ਅਤੇ ਮ੍ਰਿਤਕ ਲੜਕੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅਤੇ ਇਸ ਤੋਂ ਇਲਾਵਾ ਹਾਦਸੇ ਵਿਚ ਸ਼ਿਕਾਰ ਹੋਏ ਵਾਹਨਾਂ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ।