ਆਈ ਤਾਜਾ ਵੱਡੀ ਖਬਰ

ਸੜਕ ਹਾਦਸੇ ਦਿਨ-ਪ੍ਰਤੀ-ਦਿਨ ਵਧਦੇ ਜਾ ਰਹੇ ਹਨ। ਭਾਵੇਂ ਕਿ ਸਥਾਨਕ ਸਰਕਾਰਾਂ ਦੇ ਵੱਲੋਂ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਜਾਂ ਇਨਾਂ ਤੇ ਕੰਟਰੋਲ ਕਰਨ ਲਈ ਸੜਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹੋਏ ਹਨ। ਪਰ ਕੁਝ ਲੋਕਾਂ ਦੀਆਂ ਅਣਗਹਿਲੀਆਂ ਦੇ ਕਾਰਨ ਜਾਂ ਜੋ ਲੋਕ ਇਨ੍ਹਾਂ ਨਿਯਮਾਂ ਨੂੰ ਨਹੀਂ ਵਰਤਦੇ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਗਵਾਚ ਜਾਂਦੀਆਂ ਹਨ। ਇਸ ਲਈ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਨਿਯਮਾਂ ਨੂੰ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ ਹੁਣ ਪੰਜਾਬ ਨਾਲ ਸਬੰਧਤ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ  ਜਿੱਥੇ ਅਚਾਨਕ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ।ਪੰਜਾਬ ਦੇ ਫ਼ਾਜ਼ਿਲਕਾ ਅਤੇ ਫਿਰੋਜਪੁਰ ਰੋਡ ਉਤੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਇਸ ਰੋਡ ਉੱਤੇ ਤੇਜ਼ ਰਫ਼ਤਾਰ ਵਿੱਚ ਆ ਰਹੀ ਇਕ ਕਾਰ ਅਤੇ ਟਰਾਲੇ ਵਿਚਕਾਰ ਅਚਾਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਇਨ੍ਹਾਂ ਹਾਦਸੇ ਵਿੱਚ ਸ਼ਿਕਾਰ ਹੋਏ ਵਿਅਕਤੀਆਂ ਨੂੰ ਜ਼ੇਰੇ ਇਲਾਜ ਲਈ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਦੇ ਵਿਚਕਾਰ ਕਾਰ ਬਿਲਕੁੱਲ ਟੁੱਟ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਹੁਤ ਜ਼ਬਰਦਸਤ ਸੀ ਕਿਉਂਕਿ ਹਾਦਸੇ ਦੇ ਵਿੱਚ ਸ਼ਿਕਾਰ ਹੋਏ ਵਿਅਕਤੀਆ ਨੂੰ ਬੜੀ ਮੁਸ਼ਕਿਲ ਨਾਲ ਕਾਰ ਵਿੱਚੋਂ ਕੱਢਿਆ ਗਿਆ ਹੈ। ਇਸ ਤੋਂ ਇਲਾਵਾ ਇਸ ਮੌਕੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸਥਾਨਕ ਪੁਲਿਸ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸੇ ਵਾਲੇ ਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਾਦਸੇ ਵਿੱਚ ਸ਼ਿਕਾਰ ਹੋਏ ਵਿਅਕਤੀਆ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਅਤੇ ਹਾਦਸੇ ਦੇ ਵਿਚ ਸ਼ਿਕਾਰ ਹੋਏ ਵਾਹਨਾਂ ਨੂੰ ਕਬਜੇ ਵਿਚ ਲੈ ਕੇ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


                                       
                            
                                                                   
                                    Previous Postਪੰਜਾਬੀ ਦੇ ਚੋਟੀ ਦੇ ਇਸ ਮਸ਼ਹੂਰ ਗਾਇਕ ਨੇ ਭਾਜਪਾ ਪਾਰਟੀ ਕੀਤੀ ਜੋਆਈਨ – ਤਾਜਾ ਵੱਡੀ ਖਬਰ
                                                                
                                
                                                                    
                                    Next Postਕੋਰੋਨਾ ਪੀੜਤ ਰਹੇ ਚੋਟੀ ਦੇ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ
                                                                
                            
               
                             
                                                                            
                                                                                                                                             
                                     
                                     
                                    



