BREAKING NEWS
Search

ਪੰਜਾਬ ਚ ਇਥੇ ਸਕੂਲ ਅਧਿਆਪਕਾ ਦੀ ਹੋਈ ਕੋਰੋਨਾ ਨਾਲ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਫਿਰ ਤੋਂ ਕਰੋਨਾ ਦਾ ਕ-ਹਿ-ਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਸਕੂਲ ਆਉਣ ਵਾਲੇ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਕਰਵਾਉਣੇ ਲਾਜ਼ਮੀ ਕੀਤੇ ਗਏ ਹਨ ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।

ਉਥੇ ਹੀ ਉਨ੍ਹਾਂ ਵੱਲੋਂ ਸੂਬੇ ਅੰਦਰ ਕਰੋਨਾ ਟੈਸਟ ਦੀ ਸਮਰੱਥਾ ਅਤੇ ਟੀਕਾਕਰਣ ਨੂੰ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸੂਬੇ ਦੇ ਕਈ ਜ਼ਿਲਿਆਂ ਅੰਦਰ ਰਾਤ ਦਾ ਕਰਫ਼ਿਊ ਵੀ ਲਾਗੂ ਕੀਤਾ ਗਿਆ ਹੈ । ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਬਾਰ ਬਾਰ ਕੀਤੀ ਜਾ ਰਹੀ ਹੈ। ਪੰਜਾਬ ਚ ਇਥੇ ਸਕੂਲ ਅਧਿਆਪਕਾ ਦੀ ਹੋਈ ਕੋਰੋਨਾ ਨਾਲ ਮੌ-ਤ । ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ।

ਹੁਣ ਤੱਕ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਇਸ ਕਰੋਨਾ ਦੀ ਚ-ਪੇ-ਟ ਵਿੱਚ ਵਿੱਚ ਆ ਚੁੱਕੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸਮਰਾਲਾ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਕੋਰੋਨਾ ਨਾਲ ਮੌ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਸਕੂਲਾਂ ਵਿੱਚ ਕੀਤੇ ਜਾਂਦੇ ਅਧਿਆਪਕਾਂ ਦੇ ਟੈਸਟਾਂ ਦੌਰਾਨ ਉਹ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰ-ਭੀ-ਰ ਹੋਣ ਤੇ ਅਧਿਆਪਕਾ ਰਜਿੰਦਰ ਕੌਰ ਜੋ ਇਕ ਹਫ਼ਤੇ ਤੋਂ ਡੀਐਮਸੀ ਲੁਧਿਆਣਾ ਹਸਪਤਾਲ ਵਿੱਚ ਦਾਖਲ ਸਨ। ਅੱਜ ਉਹਨਾਂ ਦੀ ਹਸਪਤਾਲ ਵਿਚ ਹੀ ਸਵੇਰੇ 6 ਵਜੇ ਮੌ-ਤ ਹੋ ਗਈ।

ਮ੍ਰਿਤਕ ਰਾਜਿੰਦਰ ਕੌਰ 47 ਸਾਲ ਦੇ ਸਨ। ਜੋ ਇਸ ਸਮੇਂ ਸਮਰਾਲਾ ਦੇ ਸਿਹਾਲਾ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਾਉਂਦੇ ਸਨ। ਮ੍ਰਿ-ਤ-ਕ ਰਾਜਿੰਦਰ ਕੌਰ ਮੁੱਖ ਅਧਿਆਪਕ ਮੁਸ਼ਕਾਬਾਦ ਸੁਖਦੇਵ ਸਿੰਘ ਦੀ ਧਰਮ ਪਤਨੀ ਸੀ। ਇਸ ਤੋਂ ਪਹਿਲਾਂ ਹੋਰ ਵੀ ਬਹੁਤ ਸਾਰੇ ਅਧਿਆਪਕਾਂ ਦੀ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਨਾਲ ਮੌ-ਤ ਹੋ ਚੁੱਕੀ ਹੈ।