BREAKING NEWS
Search

ਪੰਜਾਬ ਚ ਸਕੂਲੀ ਬੱਚਿਆਂ ਦੀਆਂ ਛੁੱਟੀਆਂ ਦੌਰਾਨ ਨੂੰ ਲੈ ਕੇ ਆਈ ਇਹ ਵੱਡੀ ਖਬਰ ਵਿਦਿਆਰਥੀਆਂ ਲਈ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕਰੋਨਾ ਦੀ ਸਥਿਤੀ ਦੇ ਅਨੁਸਾਰ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਸਾਰੇ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖਣ ਲਈ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਸਰਕਾਰ ਵੱਲੋਂ ਜਿਥੇ ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਦੇ ਹੋਏ ਪਹਿਲਾ ਹੋਈਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਅਨੁਸਾਰ ਨਤੀਜੇ ਘੋਸ਼ਿਤ ਕਰਨ ਦਾ ਐਲਾਨ ਕੀਤਾ ਗਿਆ ਸੀ ।

ਪੰਜਾਬ ਵਿੱਚ ਸਕੂਲੀ ਬੱਚਿਆਂ ਨੂੰ ਛੁੱਟੀਆਂ ਦੇ ਦੌਰਾਨ ਹੁਣ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਇਨੀ ਦਿਨੀ ਪੰਜਾਬ ਦੇ ਸਕੂਲਾਂ ਵਿਚ ਜਿਥੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋ ਇਨ੍ਹਾਂ ਛੁੱਟੀਆਂ ਨੂੰ ਬੱਚਿਆਂ ਲਈ ਸਿੱਖਣ ਯੋਗ, ਤੇ ਉਪਯੋਗੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਵੱਲੋਂ ਪ੍ਰੋਜੈਕਟ ਅਧੀਨ ਵੱਖ ਵੱਖ ਵਿਸ਼ਿਆਂ ਦੀਆਂ ਗਤੀਵਿਧਿਆਂ ਸੂਚੀਬੱਧ ਕੀਤੀਆਂ ਗਈਆਂ ਹਨ।

ਜਾਰੀ ਕੀਤੇ ਗਏ ਇਸ ਆਦੇਸ਼ ਅਨੁਸਾਰ ਗਰਮੀ ਦੀਆਂ ਛੁੱਟੀਆਂ ਵਿਚ ਬੱਚਿਆਂ ਨੂੰ ਸਕੂਲਾਂ ਵਿੱਚ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬੱਚੇ ਆਨਲਾਈਨ ਹੀ ਇਨ੍ਹਾਂ ਗਤੀਵਿਧੀਆਂ ਨਾਲ ਜੁੜੇ ਰਹਿਣਗੇ। ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰ ਕੌਰ ਨੇ ਵੀ ਦੱਸਿਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਬੋਲਣ ਦਾ ਅਭਿਆਸ ਲਗਾਤਾਰਤਾ ਬਣਾਈ ਰੱਖਣ ਅਤੇ ਪ੍ਰਯੋਗੀ ਤਰੀਕੇ ਨਾਲ ਸਮਾਜਿਕ ਸਿੱਖਿਆ ਵਿਸ਼ੇ ਦਾ ਗਿਆਨ ਪ੍ਰਦਾਨ ਕਰਨ ਲਈ ਆਨਲਾਇਨ ਸਮਰ ਕੈਂਪ ਆਯੋਜਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਜਾਣਕਾਰੀ ਦਿੱਤੀ ਹੈ ਕਿ ਸਮਾਜਕ ਸਿੱਖਿਆ ਤੇ ਅੰਗਰੇਜੀ ਵਿਸ਼ੇ ਬਾਰੇ ਵੀ aਨਲਾਈਨ ਕ੍ਰਿਆਵਾਂ ਦਾ ਮਨੋਰਥ ਨਵੇਂ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠ ਦੀ ਦੁਹਰਾਈ ਇਨ੍ਹਾਂ ਗਰਮੀ ਦੀਆਂ ਛੁੱਟੀਆਂ ਵਿੱਚ ਕਰਵਾਈ ਜਾਵੇਗੀ ਤਾਂ ਜੋ ਬੱਚਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬਣਿਆ ਰਹਿ ਸਕੇ। ਅੰਗਰੇਜ਼ੀ ਵਿਸ਼ੇ ਲਈ ਹੈਂਡ ਰਾਈਟਿੰਗ, ਪਬਲਿਕ ਸਪੀਕਿੰਗ ਸਟੋਰੀ ਟੇਲਿੰਗ, ਨਿਊਜ਼ ਪੇਪਰ, ਬੁੱਕ ਰਿਵਿਊ ਅਤੇ ਸਕਰੈਪ ਬੁੱਕ ਤਿਆਰ ਕਰਨ, ਪੋਇਮ ਰੇਸੀਟੇਸ਼ਨ ਸਮੇਤ ਕੁਲ 13 ਗਤੀਵਿਧੀਆਂ ਸੁਝਾਈਆਂ ਗਈਆਂ ਹਨ।