BREAKING NEWS
Search

ਪੰਜਾਬ ਚ ਸਖਤੀ : ਬਿਨਾ ਮਾਸਕ ਦੇ ਘੁੰਮਣ ਵਾਲਿਆਂ ਲਈ ਜਾਰੀ ਹੋਇਆ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਜਦੋਂ ਕੋਈ ਬਿਮਾਰੀ ਹੱਦ ਤੋਂ ਵੱਧ ਇਨਸਾਨੀ ਜੀਵਨ ਨੂੰ ਪ੍ਰ-ਭਾ-ਵਿ-ਤ ਕਰਨਾ ਸ਼ੁਰੂ ਕਰ ਦੇਵੇ ਤਾਂ ਉਸ ਨੂੰ ਸਿਹਤ ਵਿਭਾਗ ਵੱਲੋਂ ਮ-ਹਾਂ-ਮਾ-ਰੀ ਘੋਸ਼ਿਤ ਕਰ ਦਿੱਤਾ ਜਾਂਦਾ ਹੈ। ਅਜਿਹੀ ਬਿਮਾਰੀ ਦੇ ਕਾਰਨ ਕਰੋੜਾਂ ਦੀ ਸੰਖਿਆ ਵਿਚ ਲੋਕ ਪੌਜੇਟਿਵ ਹੋ ਜਾਂਦੇ ਹਨ ਜਿਸ ਦੇ ਨਾਲ ਕਈਆਂ ਦੀ ਮੌਤ ਵੀ ਹੋ ਜਾਂਦੀ ਹੈ। ਬਹੁਤੀ ਵਾਰੀ ਇਹੋ ਜਿਹੀ ਬਿਮਾਰੀ ਦਾ ਇਲਾਜ ਕਰਨਾ ਵੀ ਸੰਭਵ ਨਹੀਂ ਹੋ ਪਾਉਂਦਾ। ਜੇਕਰ ਮੌਜੂਦਾ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਪੂਰੇ ਵਿਸ਼ਵ ਦੇ ਉੱਪਰ ਇੱਕ ਇਹੋ ਜਿਹੀ ਬਿਮਾਰੀ ਨੇ ਆਪਣਾ ਸਾਇਆ ਫੈਲਾਇਆ ਹੋਇਆ ਹੈ

ਜਿਸ ਕਾਰਨ ਰੋਜ਼ਾਨਾ ਹੀ ਭਾਰੀ ਗਿਣਤੀ ਦੇ ਵਿੱਚ ਲੋਕ ਇਸ ਦਾ ਸ਼ਿਕਾਰ ਬਣ ਰਹੇ ਹਨ। ਕੋਰੋਨਾ ਵਾਇਰਸ ਦੀ ਇਸ ਲਾਗ ਦੀ ਬਿਮਾਰੀ ਦੇ ਕਾਰਨ ਪੂਰੇ ਵਿਸ਼ਵ ਭਰ ਦੇ ਵਿਚ ਇਕ ਵਾਰ ਮੁੜ ਤੋਂ ਵੱਡੀ ਗਿਣਤੀ ਦੇ ਵਿਚ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਹਾਲਾਤ ਬੇਹੱਦ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਪਰ ਇਸ ਬਿਮਾਰੀ ਦੇ ਉੱਪਰ ਕਾਬੂ ਪਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ।

ਜਿਸ ਦੌਰਾਨ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਉਪਰ ਸਖਤੀ ਵਰਤਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਦੌਰਾਨ ਸੂਬੇ ਦੀ ਕਾਂਗਰਸ ਪਾਰਟੀ ਨੇ 31 ਮਾਰਚ ਤੱਕ ਕੋਈ ਵੀ ਸਿਆਸੀ ਮੀਟਿੰਗ ਨਾ ਕਰਨ ਦਾ ਐਲਾਨ ਕੀਤਾ ਹੈ ਅਤੇ ਮੁੱਖ ਮੰਤਰੀ ਨੇ ਪੰਜਾਬ ਦੀਆਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਮੀਟਿੰਗਾਂ ਵਿੱਚ 50 ਫੀਸਦੀ ਦੇ ਹਿਸਾਬ ਨਾਲ ਇਕੱਠ ਕਰਨ ਲਈ ਕਿਹਾ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਦੇ ਵਿੱਚ ਬਗੈਰ ਮਾਸਕ ਘੁੰਮਣ

ਵਾਲੇ ਲੋਕਾਂ ਦਾ ਆਰਟੀ ਪੀ ਸੀ ਆਰ ਟੈਸਟ ਕਰਵਾਉਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ ਸੀ ਨੂੰ ਆਖਿਆ ਹੈ ਕਿ ਉਹ ਸ਼ਹਿਰ ਦੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਰਗਿਆਨਾ ਮੰਦਰ ਦੇ ਪ੍ਰਬੰਧਕਾਂ ਨਾਲ ਗੱਲ ਕਰਨ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਸਕ ਪਹਿਨਣ ਦੇ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਚਲਾਉਣ ‘ਤੇ ਵੀ ਜ਼ੋਰ ਦਿੱਤਾ ਹੈ।