BREAKING NEWS
Search

ਪੰਜਾਬ ਚ 6 ਮਹੀਨੇ ਦੇ ਬਿਜਲੀ ਬਿੱਲ ਮਾਫ ਕਰਾਉਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਕਈ ਤਰਾਂ ਦੀਆਂ ਸਖ਼ਤੀਆਂ ਵੀ ਅਪਣਾਈਆਂ ਗਈਆਂ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਠੱਲ ਪਾਈ ਜਾ ਸਕੇ। ਪਰ ਕਈ ਤਰ੍ਹਾਂ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕਰਨ ਤੋਂ ਬਾਅਦ ਵੀ ਇਨ੍ਹਾਂ ਮਾਮਲਿਆਂ ਤੇ ਠੱਲ ਨਹੀਂ ਪਾਈ ਜਾ ਸਕੀ। ਪਰ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਦੇ ਕਾਰਨ ਸੂਬੇ ਦੇ ਵਿੱਚ ਲੌਕਡਾਊਨ ਲਗਾਇਆ ਗਿਆ ਹੈ ਤਾਂ ਜੋ ਕਿ ਵੱਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਪਰ ਇਸ ਲੌਕਡਾਊਨ ਦੇ ਦੌਰਾਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਇਨ੍ਹਾਂ ਦਿੱਕਤਾਂ ਨੂੰ ਦੇਖਦੇ ਹੋਏ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਇਸ ਸਬੰਧੀ ਹੁਣ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵੱਲੋ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਈ ਬਹਾਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਤੋਂ ਇਲਾਵਾ ਇਸ ਮੀਟਿੰਗ ਦੇ ਵਿਚ ਫੈਡਰੇਸ਼ਨ ਦੇ ਪ੍ਰਧਾਨ ਅਤੇ ਐਸ ਜੀ ਪੀ ਸੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਮੌਜੂਦ ਰਹੇ। ਦਰਅਸਲ ਇਸ ਮੀਟਿੰਗ ਦੌਰਾਨ ਚਰਚਾ ਦਾ ਵਿਸ਼ਾ ਇਹ ਰਿਹਾ ਕਿ ਕਰੋਨਾ ਵਾਇਰਸ ਦੌਰਾਨ ‌ ਆਮ ਲੋਕਾਂ ਨੂੰ ਕਈ ਤਰਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਅਤੇ ਪਾਣੀ ਬਿੱਲ ਛੇ ਮਹੀਨੇ ਦੇ ਮਾਫ਼ ਕਰਨੇ ਚਾਹੀਦੇ ਹਨ। ਕਿਉਂਕਿ ਅਜਿਹਾ ਕਰਨ ਨਾਲ ਮਜ਼ਦੂਰ ਅਤੇ ਛੋਟੇ ਦੁਕਾਨਦਾਰਾਂ ਜਾਂ ਕਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਕਾਰਨ ਪ੍ਰਭਾਵਿਤ ਹੋਣ ਵਾਲੇ ਦੁਕਾਨਦਾਰਾਂ ਨੂੰ ਰਾਹਤ ਮਿਲ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਕਰੋਨਾ ਵਾਇਰਸ ਦੀ ਪਹਿਲੀ ਲਹਿਰ ਦੌਰਾਨ ਸੂਫ਼ੀ ਦੇ ਸਿਹਤ ਵਿਭਾਗ ਨੂੰ ਤਕਰੀਬਨ 809 ਵੈਂਟੀਲੇਟਰ ਮਿਲੇ ਸਨ।

ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਵਰਤਿਆ ਨਹੀਂ ਗਿਆ। ਅਜਿਹੀ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਆਮ ਲੋਕਾਂ ਲਈ ਗੰਭੀਰ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਬਣੇ ਰਹੇ ਹਾਲਾਤਾਂ ਤੇ ਨਜ਼ਰ ਰੱਖਣ।