BREAKING NEWS
Search

ਪੰਜਾਬ ਨੂੰ 27 ਤਰੀਕ ਨੂੰ ਬੰਦ ਕਰਨ ਦਾ ਇਹਨਾਂ ਵਲੋਂ ਕਰਤਾ ਵੱਡਾ ਐਲਾਨ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਅੰਦਰ ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰਾਂ ਦੇ ਫਿਰਕੂ ਫਸਾਦ ਦੰਗੇ ਕਰਵਾ ਕੇ ਕਈ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਕਈ ਤਰ੍ਹਾਂ ਦੇ ਅਜਿਹੇ ਵਿਵਾਦ ਵੀ ਸਾਹਮਣੇ ਆ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਰੋਸ ਪਾਇਆ ਜਾਂਦਾ ਹੈ। ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਦੇ ਮਨਾਂ ਵਿੱਚ ਇੱਕ ਦੂਸਰੇ ਦੇ ਧਰਮ ਪ੍ਰਤੀ ਮਨ ਮੁਟਾਵ ਪੈਦਾ ਕੀਤੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਾਣਬੁੱਝ ਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋ ਸਕੇ। ਜਦੋਂ ਵੀ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਸ ਧਰਮ ਦੇ ਲੋਕਾਂ ਵੱਲੋਂ ਆਪਣੇ ਧਰਮ ਪ੍ਰਤੀ ਸ਼ਰਧਾ ਸਤਿਕਾਰ ਰੱਖਦੇ ਹੋਏ ਸਰਕਾਰ ਦਾ ਵਿਰੋਧ ਵੀ ਕੀਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ 27 ਤਰੀਕ ਨੂੰ ਬੰਦ ਕਰਨ ਦਾ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਹਾਨਗਰ ਲੁਧਿਆਣਾ ਦੇ ਵਿੱਚ ਇਸਾਈ ਭਾਈਚਾਰੇ ਅਤੇ ਵੱਖ-ਵੱਖ ਸੰਗਠਨਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਮੁਖੀ ਅਲਬਰਟ ਦੁਆ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪੰਜਾਬ ਦੇ ਅੰਦਰ ਉਨ੍ਹਾਂ ਦੇ ਭਾਈਚਾਰੇ ਉਪਰ ਕੁਝ ਹਮਲੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਵਧੇਰੇ ਹੋਏ ਹਨ।

ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਕਈ ਲੋਕਾਂ ਵੱਲੋਂ ਇਸਾਈ ਧਰਮ ਦੇ ਲੋਕਾਂ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ ਅਤੇ ਬਾਈਬਲ ਦੀ ਬੇਅਦਬੀ ਕੀਤੀ ਗਈ ਹੈ। ਉੱਥੇ ਹੀ ਉਹਨਾਂ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਤਰਨਤਾਰਨ ਦੇ ਵਿੱਚ ਘਟਨਾ ਨੂੰ ਅੰਜਾਮ ਦਿੱਤਾ ਸੀ। ਉੱਥੇ ਹੀ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਜਿੱਥੇ ਪੁਲਿਸ ਵੱਲੋਂ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਉਥੇ ਹੀ ਇਸਾਈ ਭਾਈਚਾਰੇ ਵੱਲੋਂ ਹੁਣ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਅਤੇ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। 27 ਸਤੰਬਰ ਨੂੰ ਕੀਤੇ ਜਾਣ ਵਾਲੇ ਇਸ ਬੰਦ ਵਿੱਚ ਸਭ ਧਰਮਾਂ ਦੇ ਲੋਕ ਸ਼ਮੂਲੀਅਤ ਕਰਨਗੇ।