BREAKING NEWS
Search

ਪੰਜਾਬ ਲਈ 10 ਜੂਨ ਤੱਕ ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਸੂਬੇ ਦੀ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਜਾਂਦੀ ਹੈ। ਸੂਬੇ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਮਈ ਦੀ ਸ਼ੁਰੂਆਤ ਵਿੱਚ ਮਿੰਨੀ ਤਾਲਾਬੰਦੀ ਕੀਤੀ ਗਈ ਸੀ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਵਿੱਚ ਛੋਟ ਵੀ ਦਿੱਤੀ ਗਈ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੋਨਾ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। ਜਿੱਥੇ ਪਾਬੰਦੀਆਂ ਨੂੰ 31 ਮਈ ਤੱਕ ਲਈ ਲਾਗੂ ਰੱਖੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ।

ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਮੁੜ ਤੋਂ ਕਰੋਨਾ ਦੀ ਸਥਿਤੀ ਉਪਰ ਵਿਚਾਰ ਚਰਚਾ ਕਰਨ ਲਈ 27 ਮਈ ਨੂੰ ਮੀਟਿੰਗ ਦਾ ਵੀ ਐਲਾਨ ਕੀਤਾ ਗਿਆ ਸੀ। ਇਸ ਲਈ ਸਾਰੇ ਸੂਬੇ ਦੇ ਲੋਕਾਂ ਦੀ ਨਜ਼ਰ 27 ਮਈ ਨੂੰ ਹੋਣ ਵਾਲੀ ਮੀਟਿੰਗ ਉਪਰ ਟਿਕੀ ਹੋਈ ਸੀ । ਹੁਣ ਕੈਪਟਨ ਨੇ ਮੌਜੂਦਾ ਹਾਲਾਤਾਂ ਕਰਕੇ ਇਹ ਫੈਸਲਾ 10 ਜੂਨ ਤੱਕ ਲਈ ਲਿਆ ਹੈ। ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਕਰੋਨਾ ਦੇ ਵਧ ਰਹੇ ਕੇਸਾਂ ਉਪਰ ਵਿਚਾਰ ਚਰਚਾ ਕੀਤੀ ਗਈ ਹੈ, ਤਾ ਜੋ ਇਸ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ।

ਅੱਜ ਦੀ ਹੋਈ ਇਸ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਸੂਬੇ ਵਿੱਚ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਨੂੰ ਕਰੋਨਾ ਦੇ ਵਾਧੇ ਕਾਰਨ 10 ਜੂਨ ਤੱਕ ਲਈ ਵਧਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਜਾਰੀ ਕੀਤੇ ਗਏ ਇਨ੍ਹਾਂ ਨਿਰਦੇਸ਼ਾਂ ਅਨੁਸਾਰ ਤੀਜੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਤਕਨੀਕੀ ਅਤੇ ਮਾਹਰ ਅਸਾਮੀਆਂ ਵਧਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਦੁਕਾਨਦਾਰ,,ਕੰਡਕਟਰ , ਪੰਚਾਂ-ਸਰਪੰਚਾਂ, ਕੈਬ ਡਰਾਈਵਰ , ਉਦਯੋਗਿਕ ਵਰਕਰਾਂ, ਰੇੜੀ ਵਾਲਾ , ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਵੇ ਉਹ 1 ਜੂਨ ਤੋਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਓਪੀਡੀ ਦੀਆਂ ਕਾਰਵਾਈਆਂ ਨੂੰ ਬਹਾਲ ਕਰਨ ਦੇ ਨਿਰਦੇਸ਼ ਵੀ ਦੇ ਦਿੱਤੇ ਹਨ। ਜ਼ਰੂਰੀ ਗ਼ੈਰ-ਮੈਡੀਕਲ ਉਪਯੋਗਾਂ ਲਈ ਆਕਸੀਜਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਗੱਡੀਆਂ ਵਿੱਚ ਸਫ਼ਰ ਕਰਨ ਵਾਲਿਆਂ ਤੇ ਵੀ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਯਾਤਰੀ ਵਾਹਨ ਅਤੇ ਟੈਕਸੀ ਤੇ ਪਾਬੰਦੀ ਜਾਰੀ ਰਹੇਗੀ। ਕੇਂਦਰ ਸਰਕਾਰ ਤੋਂ 500 ਵੈਂਟੀਲੇਟਰਾਂ ਦੀ ਮੰਗ ਵੀ ਕੀਤੀ ਗਈ ਹੈ।