BREAKING NEWS
Search

ਪੰਜਾਬ : ਵਿਆਹ ‘ਚ ਪਈਆਂ ਭਾਜੜਾਂ ਲੋਕਾਂ ਨੇ ਭੱਜ ਭੱਜ ਬਚਾਈ ਜਾਨ-ਦੇਖੋ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਾਜਾ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਇਕ ਵਿਆਹ ਸਮਾਗਮ ਵਿਚ ਮਾਹੌਲ ਭਿਆਨਕ ਖਤਰਨਾਕ ਹੋ ਗਿਆ ਤੇ ਲੋਕਾਂ ਨੂੰ ਭੱਜ ਭੱਜ ਕੇ ਆਪਣੀ ਜਾਨ ਬਚਾਉਣੀ ਪਈ ਦੇਖੋ ਪੂਰੀ ਖਬਰ –

ਮਾਨਸਾ — ਪਿੰਡ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਇਕ ਵਿਆਹ ਸਮਾਗਮ ‘ਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪਿੰਡ ਦੇ ਹੀ ਇਕ ਵਿਅਕਤੀ ਨੂੰ ਮਾਰਨ ਦੇ ਇਰਾਦੇ ਨਾਲ ਕੁਝ ਵਿਅਕਤੀਆਂ ਨੇ ਫਾਇਰ ਕਰ ਦਿੱਤੇ। ਇਸ ਦੌਰਾਨ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਦੋਂ ਵਿਆਹ ਤੇ ਗੋਲੀਆਂ ਚਲੀਆਂ ਤਾਂ ਲੋਕਾਂ ਨੂੰ ਭਾਜੜਾਂ ਪੈ ਗਈਆਂ ਤੇ ਹਰ ਕੋਈ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਂ ਲੱਭਣ ਲਗਾ ਅਤੇ ਮਾਹੌਲ ਭਿਆਨਕ ਖਤਰਨਾਕ ਹੋ ਗਿਆ।

ਘਟਨਾ ਸਬੰਧੀ ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਉਕਤ ਪਿੰਡ ‘ਚ ਵਿਆਹ ਸਮਾਗਮ ਦੌਰਾਨ ਕੁਝ ਵਿਅਕਤੀਆਂ ਨੇ ਪਿੰਡ ਵਾਸੀ ਸੁਖਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹੁਣ ਉਹ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ,,,,,ਅਧੀਨ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਭਗਵਾਨ ਦਾਸ ਨੇ ਜ਼ਖਮੀ ਸੁਖਵੀਰ ਦੀ ਸ਼ਿਕਾਇਤ ‘ਤੇ ਮਨਦੀਪ ਸਿੰਘ, ਉਸ ਦੇ ਪਿਤਾ ਕੇਵਲ ਸਿੰਘ ਵਾਸੀਆਨ ਪਿੰਡ ਮੀਂਹਾ ਸਿੰਘ ਵਾਲਾ ਅਤੇ ਗੁਰਦੀਪ ਸਿੰਘ ਵਾਸੀ ਬੀਰੋਕੇ ਕਲਾਂ ਖਿਲਾਫ ਧਾਰਾ 307 ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।