BREAKING NEWS
Search

ਪੰਜਾਬ ਸਕੂਲ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਬਹੁਤ ਅੰਤਰ ਦੇਖਿਆ ਜਾਂਦਾ ਹੈ ਭਾਵੇਂ ਉਹ ਪੜ੍ਹਾਈ ਦਾ ਹੋਵੇ ਜਾਂ ਵਿਦਿਆਰਥੀਆਂ ਦੇ ਰਹਿਣ ਸਹਿਣ ਦਾ ਹੋਵੇ। ਜਿਸ ਕਾਰਨ ਵਿਦਿਆਰਥੀਆਂ ਦੇ ਮਾਪੇ ਜ਼ਿਆਦਾਤਰ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਤਰਜੀਹ ਦਿੰਦੇ ਹਨ। ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਘਟਦੀ ਜਾ ਰਹੀ ਹੈ। ਪਰ ਹੁਣ ਸਰਕਾਰ ਦੇ ਵੱਲੋਂ ਸਰਕਾਰੀ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਖਬਰ ਤੋਂ ਬਾਅਦ  ਵਿਦਿਆਰਥੀਆਂ ਦੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ।

ਦਰਅਸਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘਾਟ ਰਹੀ ਗਿਣਤੀ ਦੇ ਮੱਦੇਨਜ਼ਰ ਹੁਣ ਸਿੱਖਿਆ ਵਿਭਾਗ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦਾ ਵਿਸ਼ਾਂ ਇੰਗਲਿਸ਼ ਮੀਡੀਅਮ ਵਿਚ ਵੀ ਪੜ੍ਹਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਿੱਖਿਆ ਵਿਭਾਗ ਦੇ ਐਸਸੀਈਆਰਟੀ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਸਾਂਝੀ ਕੀਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਪੱਤਰ ਦੇ ਵਿਚ ਇਹ ਆਦੇਸ਼ ਦਿੱਤੇ ਗਏ ਹਨ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਵਿਸ਼ੇ ਨੂੰ ਇੰਗਲਿਸ਼ ਮੀਡੀਅਮ ਰਾਹੀਂ ਪੜ੍ਹਾਇਆ ਜਾਵੇਗਾ।

ਇਹ ਫੈਸਲਾ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਕੀਤੀਆਂ ਕਈ ਮੀਟਿੰਗਾਂ ਤੋਂ ਬਾਅਦ ਲਿਆ ਗਿਆ ਹੈ ਕਿਉਂਕਿ ਇਨ੍ਹਾਂ ਮੀਟਿੰਗ ਦੇ ਦੌਰਾਨ ਸਮਾਜਿਕ ਸਿੱਖਿਆ ਵਿਸ਼ੇ ਨੂੰ ਅੰਗਰੇਜ਼ੀ ਵਿੱਚ ਪੜ੍ਹਾਉਣ ਦੀ ਗੱਲ ਰੱਖੀ ਗਈ ਸੀ। ਦੱਸ ਦੱਸੀਏ ਕਿ ਸਰਕਾਰੀ ਸਕੂਲਾਂ ਵਿੱਚ ਇੰਗਲਿਸ਼ ਮੀਡੀਅਮ ਰੱਖਣ ਲਈ ਵਿਦਿਆਰਥੀਆਂ ਨੂੰ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲਾਂ ਵੀ ਸਰਕਾਰੀ ਸਕੂਲਾਂ ਵਿਚ ਗਣਿਤ ਅਤੇ ਸਾਇੰਸ ਵਿਸ਼ੇ ਨੂੰ ਅੰਗਰੇਜ਼ੀ ਮੀਡੀਅਮ ਵਿੱਚ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਇੰਗਲਿਸ਼ ਮੀਡੀਅਮ ਵਿਚ ਪੜ੍ਹਨ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਵਾਰ ਨਵੇਂ ਸੈਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ। ਹੁਣ ਇਨ੍ਹਾਂ ਵਿਦਿਆਰਥੀਆਂ ਲਈ ਇੰਗਲਿਸ਼ ਮੀੱਡੀਆ ਵਿਚ ਪੜਾਈ ਬਹੁਤ ਫਾਇਦੇਮੰਦ ਸਾਬਤ। ਹੋਵੇਗੀ ਜਿਸ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆ ਵਿਚ ਖੁਸ਼ੀ ਦੀ ਲਹਿਰ ਹੈ।