BREAKING NEWS
Search

ਬਾਹਰ ਜਾਣ ਵਾਲਿਆਂ ਲਈ ਵੱਡੀ ਖੁਸ਼ ਖ਼ਬਰੀ ਆਈ, ਵਿਦੇਸ਼ ਜਾਣ ਦਾ ਸੁਨਹਿਰੀ ਮੌਕਾ ਦੇਖੋ

  ਖਬਰਾਂ   ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਟੋਕੀਓ (ਏ.ਐਫ.ਪੀ.)- ਵਿਦੇਸ਼ ਵਿਚ ਆਪਣਾ ਭਵਿੱਖ ਬਣਾਉਣ ਦਾ ਸੁਪਨਾ ਸਜਾਉਣ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਇਸ ਦੇਸ਼ ਦੇ ਸਨਅੱਤਕਾਰਾਂ ਨੂੰ ਵਿਦੇਸ਼ੀ ਕਾਮਿਆਂ ਦੀ ਬਹੁਤ ਲੋੜ ਹੈ, ਜਿਸ ਕਾਰਨ ਵਿਦੇਸ਼ੀ ਕਾਮਿਆਂ ਨੂੰ ਵੀਜ਼ਾ ਦੇਣ ਦਾ ਮੁੱਦਾ ਭੱਖਿਆ ਹੋਇਆ ਹੈ। ,,,,,, ਮਜ਼ਦੂਰਾਂ ਦੀ ਲੰਬੇ ਸਮੇਂ ਤੋਂ ਘਾਟ ਨੂੰ ਪੂਰਾ ਕਰਨ ਲਈ ਜਾਪਾਨ ਦੇ ਮੰਤਰੀ ਮੰਡਲ ਨੇ ਵਿਦੇਸ਼ੀ ਕਾਮਿਆਂ ਨੂੰ ਲਿਆਉਣ ਲਈ ਇਕ ਬਿੱਲ ਨੂੰ ਸ਼ੁੱਕਰਵਾਰ ਨੂੰ ਮਨਜ਼ੂਰੀ ਦੇ ਦਿੱਤੀ।

ਇਸ ਬਿੱਲ ਦੇ ਖਰੜੇ ਨੂੰ ਛੇਤੀ ਤੋਂ ਛੇਤੀ ਸੰਸਦ ਵਿਚ ਪੇਸ਼ ਕੀਤਾ ਜਾਵੇਗਾ। ਵਿਰੋਧੀ ਧਿਰ ਅਤੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਪਾਰਟੀ ਨੇ ਵੀ ਇਸ ਬਿੱਲ ‘ਤੇ ਨਿਸ਼ਾਨਾ ਵਿੰਨ੍ਹਿਆ ਪਰ ਸਨਅੱਤਕਾਰਾਂ ਨੇ ਕਿਹਾ ਕਿ ਇਸ ਦੀ ਬਹੁਤ ਜ਼ਰੂਰਤ ਹੈ। ਇਸ ਬਿੱਲ ਨਾਲ ਮਜ਼ਦੂਰਾਂ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਹੁਨਰਮੰਦ ਵਿਦੇਸ਼ੀ ਨਾਗਰਿਕ ਪੰਜ ਸਾਲ ਦਾ ਵੀਜ਼ਾ ਹਾਸਲ ਕਰ ਸਕਣਗੇ ਪਰ ਇਸ ਵਿਚ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨੂੰ ਨਾਲ ਲਿਆਉਣ ਦੀ ਇਜਾਜ਼ਤ ਨਹੀਂ ਮਿਲੇਗੀ।

ਇਸ ਵੀਜ਼ੇ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਗਰਿਕਤਾ ਮਿਲ ਸਕਦੀ ਹੈ ਅਤੇ ਉਹ ਆਪਣੇ ਪਰਿਵਾਰ ਨੂੰ ਲਿਆ ਸਕਣਗੇ। ਆਬੇ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਕਿਹਾ ਕਿ ਜਾਪਾਨ ਸਿਰਫ ਉਨ੍ਹਾਂ ਵਿਦੇਸ਼ੀ ਕਾਮਿਆਂ ਨੂੰ ਆਉਣ ਦੀ ਇਜਾਜ਼ਤ ਦੇਵੇਗਾ ਜਿਨ੍ਹਾਂ ਕੋਲ ਕੋਈ ਖਾਸ ਹੁਨਰ ਹੋਵੇਗਾ ਅਤੇ ਜੋ ਤੁਰੰਤ ਕੰਮ ਕਰ ਸਕਣ ਵਿਚ ਸਮਰੱਥ ਹੋਣਗੇ।