BREAKING NEWS
Search

ਭਗਵੰਤ ਮਾਨ ਸਰਕਾਰ ਜੇਲਾਂ ਚ ਬੰਦ ਕੈਦੀਆਂ ਲਈ ਕਰਨ ਜਾ ਰਹੇ ਹੁਣ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਦ ਵਾਰ ਵਿਧਾਨ ਸਭਾ ਚੋਣਾਂ ਤੇ ਵਿੱਚ ਬਦਲਾਅ ਲਿਆਂਦਾ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਪਾ ਕੇ ਜਿੱਤ ਹਾਸਲ ਕਰਵਾਈ ਗਈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਸਾਰੇ ਭਰੋਸੇ ਦੁਆਏ ਗਏ ਸਨ ਅਤੇ ਵਾਅਦੇ ਕੀਤੇ ਗਏ ਸਨ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈਂ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਮੁਹਲਾ ਕਲੀਨਿਕ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ

ਤਾਂ ਜੋ ਲੋਕਾਂ ਨੂੰ ਘਰ ਦੇ ਨਜ਼ਦੀਕੀ ਸਿਹਤ ਸਹੂਲਤਾਂ ਮਿਲ ਸਕਣ। ਹੁਣ ਮਾਨ ਦੀ ਸਰਕਾਰ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਇਹ ਕੰਮ ਕਰਨ ਜਾ ਰਹੇ ਹਨ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿਥੇ ਪੰਜਾਬ ਦੀਆਂ ਜੇਲ੍ਹਾਂ ਨੂੰ ਬਿਹਤਰ ਬਣਾਉਣ ਵਾਸਤੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਅਤੇ ਉਥੇ ਹੀ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਖਤ ਕਨੂੰਨ ਲਾਗੂ ਕੀਤੇ ਗਏ ਹਨ। ਹੁਣ ਪੰਜਾਬ ਦੇ ਜੇਲ੍ਹ ਵਿਭਾਗ ਵੱਲੋਂ ਜਿੱਥੇ ਕੈਦੀਆਂ ਨੂੰ ਹੁਣ ਵਿਦਿਆ ਮੁਹਇਆ ਕਰਵਾਉਣ ਲਈ ਜੇਲ੍ਹਾਂ ਵਿੱਚ ਪੜ੍ਹਨ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾਵੇਗਾ

ਉਥੇ ਜਿੰਦਗੀ ਵਿੱਚ ਸੁਧਾਰ ਲਿਆਉਣ ਦੀ ਯੋਜਨਾ ਨੂੰ ਉਜਾਗਰ ਕੀਤਾ ਹੈ। ਜੇਲ੍ਹ ਵਿਭਾਗ ਵੱਲੋਂ ਹਰਜੋਤ ਸਿੰਘ ਬੈਂਸ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹਈਆ ਕਰਵਾਇਆ ਜਾਵੇਗਾ। ਉੱਥੇ ਹੀ ਕੈਦੀਆਂ ਨੂੰ ਲਾਭ ਦਿੱਤਾ ਜਾਵੇਗਾ ਜਿੱਥੇ ਵਿਦਿਆਰਥੀਆਂ ਦੀ ਸਮਰੱਥਾ ਦੇ ਅਨੁਸਾਰ ਜ਼ਿਲ੍ਹੇ ਵਿੱਚ ਦੋ ਤੋਂ ਤਿੰਨ ਵਿੱਦਿਅਕ ਕਮਰੇ ਬਣਾਏ ਜਾਣਗੇ। ਜੇਲ੍ਹ ਵਿਚ ਬੰਦ ਕੈਦੀਆਂ ਨੂੰ ਜਿੱਥੇ ਕੈਟਾਗਿਰੀ ਦੇ ਅਧਾਰ ਤੇ ਦਸਵੀਂ ਅਤੇ ਬਾਰਵੀਂ ਕਰਵਾਈ ਜਾਵੇਗੀ ਜੋ ਕਿ ਪੜ੍ਹਾਈ ਕਰਨ ਦੇ ਇੱਛੁਕ ਹਨ

ਉਥੇ ਹੀ ਅਜਿਹੇ ਕੈਦੀਆਂ ਦੀ ਗਿਣਤੀ ਵੀ 75 ਹੈ ਜਿਨ੍ਹਾਂ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ। ਸਰਕਾਰ ਦੀ ਇਸ ਪਹਿਲਕਦਮੀ ਤੇ ਨਾਲ ਜਿਥੇ ਜੇਲਾਂ ਵਿੱਚ ਬੰਦ ਲੋਕ ਵਿਦਿਆ ਹਾਸਲ ਕਰ ਸਕਣਗੇ ਉਥੇ ਹੀ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।